ਪੰਜਾਬ ਅੰਮ੍ਰਿਤਸਰ ’ਚ ਬੱਚੇ ਨੂੰ ਲੈ ਕੇ ਝਗੜੇ ਦੌਰਾਨ ਚੱਲੀਆਂ ਗੋਲੀਆਂ/ ਕੱਲੂ ਦਾ ਅਖਾੜਾ ‘ਚ 8 ਰਾਊਂਡ ਫਾਇਰਿੰਗ ਦਾ ਦਾਅਵਾ/ ਪੁਲਿਸ ਨੇ ਗੋਲੀ ਚਲਾਉਣ ਵਾਲੇ ਹਿਰਾਸਤ ‘ਚ ਲੈ ਕੇ ਜਾਂਚ ਆਰੰਭੀ By admin - November 28, 2026 0 4 Facebook Twitter Pinterest WhatsApp ਅੰਮ੍ਰਿਤਸਰ ਦੇ ਕੱਲੂ ਦਾ ਅਖਾੜਾ ਇਲਾਕੇ ਵਿੱਚ ਬੱਚੇ ਨੂੰ ਲੈ ਕੇ ਹੋਏ ਝਗੜੇ ਤੋਂ ਬਾਅਦ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਚਸ਼ਮਦੀਦ ਮੁਤਾਬਕ ਝਗੜੇ ਤੋਂ ਬਾਅਦ ਇੱਕ ਵਿਅਕਤੀ ਨੇ ਗੱਡੀ ਵਿੱਚੋਂ ਫਾਇਰਿੰਗ ਕੀਤੀ, ਜਿਸ ਦੌਰਾਨ ਕਰੀਬ 8 ਰਾਊਂਡ ਗੋਲੀਆਂ ਚੱਲਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਮੁਤਾਬਕ ਗੋਲੀ ਚਲਾਉਣ ਦੇ ਦੋਸ਼ ਵਿੱਚ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ। ਪੁਲਿਸ ਵੱਲੋਂ ਮੌਕੇ ‘ਤੇ ਮੌਜੂਦ ਲੋਕਾਂ ਅਤੇ ਚਸ਼ਮਦੀਦਾਂ ਦੇ ਬਿਆਨ ਦਰਜ ਕੀਤੇ ਜਾ ਰਹੇ ਹਨ। ਪ੍ਰਤੱਖਦਰਸ਼ੀਆਂ ਮੁਤਾਬਕ ਇਕ ਵਿਅਕਤੀ ਜ਼ਖਮੀ ਹੋਇਆ ਹੈ, ਜਿਸ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਮੁਤਾਬਕ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਬਿਆਨਾਂ ਦੇ ਆਧਾਰ ‘ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।