ਪੰਜਾਬ ਜਲੰਧਰ ਦੇ ਬਿਲਗਾ ਦੇ ਪਿੰਡ ਮੌ ਸਾਹਿਬ ਵਿੱਚ ਚੋਰਾਂ ਦਾ ਕਹਿਰ/ ਇੱਕੋ ਰਾਤ 5 ਟਰਾਂਸਫਾਰਮਰ ਤੇ 3 ਮੋਟਰਾਂ ਚੋਰੀ By admin - November 29, 2026 0 2 Facebook Twitter Pinterest WhatsApp ਜਲੰਧਰ ਦੇ ਬਿਲਗਾ ਇਲਾਕੇ ਦੇ ਪਿੰਡ ਮੌ ਸਾਹਿਬ ਵਿੱਚ ਚੋਰਾਂ ਨੇ ਇੱਕੋ ਰਾਤ ਵਿੱਚ ਪੰਜ ਬਿਜਲੀ ਟਰਾਂਸਫਾਰਮਰ ਅਤੇ ਤਿੰਨ ਖੇਤੀਬਾੜੀ ਮੋਟਰਾਂ ਨੂੰ ਨਿਸ਼ਾਨਾ ਬਣਾਇਆ। ਵਾਰਦਾਤ ਤੋਂ ਬਾਅਦ ਇਲਾਕੇ ਦੇ ਕਿਸਾਨਾਂ ਵਿੱਚ ਦਹਿਸ਼ਤ ਅਤੇ ਰੋਸ ਦਾ ਮਾਹੌਲ ਹੈ। ਚੋਰੀ ਕਾਰਨ ਕੁਲਵਿੰਦਰ ਸਿੰਘ, ਗੁਰਮੇਜ ਸਿੰਘ, ਸਤਿੰਦਰ ਸਿੰਘ, ਸੁਰਜੀਤ ਸਿੰਘ, ਗੁਰਮੁਖ ਸਿੰਘ, ਧੰਨਾ ਸਿੰਘ, ਉਮਰਜੀਤ ਸਿੰਘ, ਬਲਦੀਸ਼ ਸਿੰਘ, ਸੁਖਦੇਵ ਸਿੰਘ ਅਤੇ ਮੋਹਨ ਸਿੰਘ ਸਮੇਤ ਕਈ ਕਿਸਾਨਾਂ ਨੂੰ ਵਿੱਤੀ ਨੁਕਸਾਨ ਝੱਲਣਾ ਪਿਆ ਹੈ। ਪਿੰਡ ਵਾਸੀਆਂ ਮੁਤਾਬਕ ਇਲਾਕੇ ਵਿੱਚ ਪਹਿਲਾਂ ਵੀ ਚੋਰੀ ਦੀਆਂ ਕਈ ਘਟਨਾਵਾਂ ਵਾਪਰ ਚੁੱਕੀਆਂ ਹਨ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ’ਤੇ ਚੋਰੀਆਂ ਨੂੰ ਰੋਕਣ ਲਈ ਠੋਸ ਕਾਰਵਾਈ ਨਾ ਕਰਨ ਦੇ ਦੋਸ਼ ਲਗਾਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਲਗਾਤਾਰ ਹੋ ਰਹੀਆਂ ਵਾਰਦਾਤਾਂ ਕਾਰਨ ਉਨ੍ਹਾਂ ਵਿੱਚ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਪ੍ਰਭਾਵਿਤ ਕਿਸਾਨਾਂ ਅਤੇ ਪਿੰਡ ਵਾਸੀਆਂ ਨੇ ਪ੍ਰਸ਼ਾਸਨ ਤੋਂ ਰਾਤ ਸਮੇਂ ਪੁਲਿਸ ਗਸ਼ਤ ਵਧਾਉਣ, ਚੋਰੀਆਂ ਪਿੱਛੇ ਸਰਗਰਮ ਗਿਰੋਹ ਦਾ ਜਲਦ ਪਰਦਾਫਾਸ਼ ਕਰਨ ਅਤੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਹੈ।