ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਸਰਹੱਦੀ ਨਾਕਿਆਂ ’ਤੇ ਚੌਕਸੀ ਵਧਾਈ/ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਦੀ ਕੀਤੀ ਜਾ ਰਹੀ ਜਾਂਚ

0
7

ਪੰਜਾਬ ਸਰਕਾਰ ਵਲੋਂ ਨਸ਼ਿਆ ਦੇ ਖਾਤਮੇ ਲਈ ਸ਼ੁਰੂ ਕੀਤੀ ਮੁਹਿਮ ਤਹਿਤ ਅੱਜ ਸ੍ਰੀ ਮੁਕਤਸਰ ਸਾਹਿਬ ਅਧੀਨ ਆਉਂਦੇ ਸਬ ਡਵੀਜ਼ਨ ਲੰਬੀ ਦੀ ਪੁਲਿਸ ਨੇ ਅਪ੍ਰੇਸ਼ਨ ਸੀਲ ਤਹਿਤ ਸਰਹੱਦੀ ਨਾਕਿਆਂ ਦੀ ਜਾਂਚ ਕੀਤੀ। ਉਸ ਦੌਰਾਨ ਪੁਲਿਸ ਨੇ ਦੂਜੇ ਸੂਬਿਆਂ ਵਿਚ ਆਉਣ ਵਾਲੇ ਵਾਹਨਾਂ ਦੀ ਬਾਰੀਕੀ ਨਾਲ ਜਾਂਚ ਕੀਤੀ। ਇਸ ਦੌਰਾਨ ਕਈ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿਚ ਲੈ ਕੇ ਪੁਛਗਿੱਛ ਵੀ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਅਧਿਕਾਰੀ ਨੇ ਕਿਹਾ ਕਿ ਪੁਲਿਸ ਪੁਲਿਸ ਨਸ਼ਿਆਂ ਦੀ ਸਪਲਾਈ ਲਾਈਨ ਤੋੜਣ ਲਈ ਸਿਰਤੋੜ ਕੋਸ਼ਿਸ਼ਾਂ ਕਰ ਰਹੀ ਐ ਅਤੇ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਸ  ਮੌਕੇ ਪੰਜਾਬ ਹਰਿਆਣਾ ਦੀ ਸਰਹੱਦ ਮੰਡੀ ਕਿਲਿਆ ਵਾਲੀ ਵਿਖੇ  ਉਪ ਕਪਤਾਨ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਅਪ੍ਰੇਸ਼ਨ ਤਹਿਤ ਰਾਜਸਥਾਨ ਅਤੇ ਹਰਿਆਣਾ ਵਲੋਂ ਆਉਣ ਵਾਲੇ ਕਰੀਬ 19 ਰਾਸਤਿਆ ਵਿਚ ਨਾਕੇ ਬੰਦੀ ਕਰਕੇ ਆਉਣ ਵਾਲੇ ਸ਼ੱਕੀ ਵਹੀਕਲ ਦੀ ਤਲਾਸ਼ੀ ਲਈ ਗਈ ਇਸ ਅਪ੍ਰੇਸ਼ਨ ਵਿਚ 2 ਡੀਐਸਪੀ ਦੀ ਅਗਵਾਈ ਵਿਚ 150 ਦੇ ਕਰੀਬ ਮੁਲਾਜਮ ਤਾਇਨਾਤ ਕੀਤੇ ਗਏ ਹਨ। ਹੁਣ ਤੱਕ ਕਈ ਸ਼ੱਕੀ ਵਿਅਕਤੀਆ ਅਤੇ ਵਹੀਕਲਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਜਿਨ੍ਹਾਂ ਤੋਂ ਪੁਛਗਿੱਛ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here