ਪੰਜਾਬ ਗੁਰਦਾਸਪੁਰ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਬਿਆਨ/ ਨਸ਼ਿਆਂ ਲਈ ਬਦਨਾਮ ਇਲਾਕੇ ਤੇ ਨਸ਼ਾ ਛੁਡਾਓ ਕੇਂਦਰ ਦਾ ਕੀਤਾ ਦੌਰਾ/ ਕਿਹਾ, ਨਸ਼ਾ ਪੀੜਤਾਂ ਦੇ ਮੁੜ ਵਸੇਬੇ ਲਈ ਵੱਡੇ ਕਦਮ ਚੁੱਕ ਰਹੀ ਐ ਸਰਕਾਰ By admin - June 20, 2025 0 7 Facebook Twitter Pinterest WhatsApp ਸਿਹਤ ਮੰਤਰੀ ਡਾ. ਬਲਬੀਰ ਸਿੰਘ ਅੱਜ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਨੇ ਨਸ਼ਿਆਂ ਲਈ ਬਦਨਾਮ ਇਲਾਕੇ ਦਾ ਦੌਰਾ ਕੀਤਾ। ਇਸ ਮੌਕੇ ਤੇ ਉਹਨਾਂ ਨੇ ਗੁਰਦਾਸਪੁਰ ਦੇ ਬਬਰੀ ਬਾਈਪਾਸ ਦੇ ਸਥਿਤ ਸਰਕਾਰੀ ਨਸ਼ਾ ਮੁਕਤੀ ਕੇਂਦਰ ਦਾ ਵੀ ਦੌਰਾ ਕੀਤਾ ਅਤੇ ਇਲਾਜ ਕਰਵਾਉਣ ਆਏ ਨੌਜਵਾਨਾਂ ਦੇ ਨਾਲ ਵੀ ਗੱਲਬਾਤ ਕੀਤੀ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੇ ਨਾਲ ਹੈ ਅਤੇ ਨੌਜਵਾਨਾਂ ਨੂੰ ਦਲਦਲ ਵਿੱਚੋਂ ਕੱਢਣ ਦੇ ਲਈ ਸਰਕਾਰ ਹਰ ਉਪਰਾਲਾ ਕਰ ਰਹੀ ਹੈ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਵਿਦੇਸ਼ ’ਚ ਬੈਠੇ ਕੁਝ ਲੋਕ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ ਅਤੇ ਪੰਜਾਬ ਦੀ ਜਵਾਨੀ ਨੂੰ ਗਲਤ ਪਾਸੇ ਲਾਉਣਾ ਚਾਹੁੰਦੇ ਹਨ ਇਸ ਲਈ ਪੰਜਾਬ ਦੇ ਨੌਜਵਾਨਾਂ ਨੂੰ ਉਹਨਾਂ ਦੀਆਂ ਸਾਜਿਸ਼ ਸਮਝਣ ਦੀ ਲੋੜ ਹੈ। ਇਸ ਮੌਕੇ ਤੇ ਉਹਨਾਂ ਨੇ ਕਿਹਾ ਕਿ ਲੁਧਿਆਣਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ ਹੋਵੇਗੀ।