ਮੋਗਾ ਪੁਲਿਸ ਵੱਲੋਂ ਭਗੌੜਾ ਸਖਸ਼ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ/ ਮੁਲਜ਼ਮ ਤੋਂ 1010 ਨਸ਼ੀਲੀਆਂ ਗੋਲੀਆਂ ਤੇ ਮੋਟਰ ਸਾਈਕਲ ਬਰਾਮਦ

0
7

ਮੋਗਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਪੁਲਿਸ ਨੇ ਇਕ ਗੁਪਤ ਸੂਚਨਾ ਦੇ ਆਧਾਰ ਤੇ ਕਾਰਵਾਈ ਕਰਦਿਆਂ ਇੱਕ ਸਖਸ਼ ਨੂੰ 1010 ਨਸ਼ੀਲੀਆਂ ਗੋਲੀਆਂ ਅਤੇ ਪਲਸਰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮ ਦੀ ਪਛਾਣ ਮਨਜੀਤ ਸਿੰਘ ਉਰਫ ਅਮਨਾ ਸੀ ਕੋਕਰੀ ਫਲਾ ਸਿੰਘ ਵਜੋਂ ਹੋਈ ਐ। ਮੁਲਜਮ ਖਿਲਾਫ ਪਹਿਲਾਂ ਵੀ ਕਈ ਮਾਮਲੇ ਦਰਜ ਨੇ ਅਤੇ ਇਕ ਮਾਮਲੇ ਵਿਚ ਭਗੌੜਾ ਚੱਲ ਰਿਹਾ ਸੀ। ਪੁਲਿਸ ਵੱਲੋਂ ਮੁਲਜਮ ਨੂੰ ਅਦਾਲਤ ਵਿਚ ਕਰ ਕੇ ਰਿਮਾਂਡ ਹਾਸਲ ਕਰ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮ ਦੀ ਅਗਲੇਰੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here