ਪੰਜਾਬ ਅੰਮ੍ਰਿਤਸਰ ਪਹੁੰਚੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਵੱਡਾ ਐਲਾਨ/ ਜੇਲ੍ਹਾਂ ਚ ਸਾਈਕੈਟਰੀਸਟ ਮਾਹਿਰ ਕਰਨਗੇ ਮਰੀਜ਼ਾਂ ਦੀ ਜਾਂਚ By admin - June 21, 2025 0 6 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਦੇ ਨਾਲ ਨਾਲ ਨਸ਼ਾ ਪੀੜਤਾਂ ਨੂੰ ਮੁੱਖ ਧਾਰਾਂ ਵਿਚ ਲਾਉਣ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਨੇ। ਸਰਕਾਰ ਵੱਲੋਂ ਨਸ਼ਾ ਪੀੜਤਾ ਨੂੰ ਇਲਾਜ ਤੋਂ ਬਾਅਦ ਉਨ੍ਹਾਂ ਨੂੰ ਕੰਮ ਤੇ ਲਾਉਣ ਦੇ ਯਤਨ ਕੀਤਾ ਜਾ ਰਹੇ ਨੇ। ਇਸ ਗੱਲ ਦਾ ਪ੍ਰਗਟਾਵਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅੰਮ੍ਰਿਤਸਰ ਵਿਖੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। ਸਿਹਤ ਮੰਤਰੀ ਇੱਥੇ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤੇ ਬਰਸਾਤੀ ਮੌਸਮ ਦੀਆਂ ਬਿਮਾਰੀਆਂ ਦੀ ਰੋਕਥਾਮ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕਰਨ ਆਏ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਜੇਲਾਂ ਅੰਦਰ ਲੋੜ ਤੋਂ ਜਿਆਦਾ ਲੋਕ ਹਨ ਅਤੇ ਉਹਨਾਂ ਵਿੱਚੋਂ ਜਿਹੜੇ ਨਸ਼ੇ ਦਾ ਸੇਵਨ ਕਰਦੇ ਰਹੇ ਹਨ ਉਹਨਾਂ ਦੀ ਸਾਈਕੈਟਰੀਸਟ ਡਾਕਟਰ ਜਾਂਚ ਕਰਨਗੇ। ਉਨ੍ਹਾਂ ਕਿਹਾ ਕਿ ਜਲਦ ਹੀ ਪ੍ਰਾਈਵੇਟ ਸਾਈਕੈਟਰੀਸਟ ਅਤੇ ਕੌਂਸਲਰ ਦੀ ਭਰਤੀ ਕੀਤੀ ਜਾ ਰਹੀ ਹੈ ਜਿਨਾਂ ਵੱਲੋਂ ਨਸ਼ਾ ਕਰਨ ਵਾਲੇ ਮਰੀਜ਼ਾਂ ਦੀ ਜਾਂਚ ਕਰਕੇ ਉਹਨਾਂ ਦਾ ਨਸ਼ਾ ਛੁਡਵਾਇਆ ਜਾਵੇਗਾ ਅਤੇ ਫਿਰ ਉਹਨਾਂ ਨੂੰ ਕਿਸੇ ਨਾ ਕਿਸੇ ਕੰਮ ਲਈ ਪ੍ਰੇਰਿਤ ਕਰਕੇ ਕਮਲੇ ਲਾਇਆ ਜਾਵੇਗਾ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਡਾ. ਬਲਬੀਰ ਸਿੰਘ ਵੱਲੋਂ ਵਿਧਾਇਕਾਂ, ਚੇਅਰਮੈਨਾਂ, ਜਨਤਕ ਨੁਮਾਇੰਦਿਆਂ ਤੇ ਅਧਿਕਾਰੀਆਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡੇਂਗੂ-ਚਿਕਨਗੁਨੀਆ ਰੋਕਥਾਮ ਅਤੇ ਨਸ਼ਾ ਵਿਰੋਧੀ ਮੁਹਿੰਮ ਦੀ ਸਮੀਖਿਆ ਮੀਟਿੰਗ ਕੀਤੀ। ਸਿਹਤ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਮੁਕਤੀ ਮੁਹਿੰਮ ਤਹਿਤ ਬਹੁਤ ਸਾਰੇ ਵਿਅਕਤੀ ਨਸ਼ਾ ਛੱਡਣ ਦਾ ਮਨ ਬਣਾ ਚੁੱਕੇ ਹਨ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਮਰੀਜ਼ਾਂ ਦਾ ਮੁਫ਼ਤ ਇਲਾਜ ਕਰਕੇ ਨਸ਼ਾ ਛੁਡਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਨਸ਼ਾ ਛੁਡਾਊ ਕੇਂਦਰਾਂ ਵਿੱਚ ਮਰੀਜਾਂ ਦੀ ਗਿਣਤੀ ਵਧੀ ਹੈ ਅਤੇ ਅਸੀਂ ਮਾਨਸਿਕ ਰੋਗਾਂ ਦੇ ਮਾਹਿਰ ਡਾਕਟਰਾਂ ਤੇ ਕੌਂਸਲਰਾਂ ਦੀਆਂ ਸੇਵਾਵਾਂ ਵੀ ਲੈ ਰਹੇ ਹਾਂ, ਜੋ ਕਿ ਇਨਾਂ ਨਸ਼ੇ ਦੇ ਰੋਗੀਆਂ ਨੂੰ ਨਸ਼ਾ ਛੱਡਣ ਲਈ ਪ੍ਰੇਰਿਤ ਵੀ ਕਰਨਗੇ।