ਸਾਂਸਦ ਰਾਜਾ ਵੜਿੰਗ ਦਾ ਮੁੱਖ ਮੰਤਰੀ ਉਮਰ ਅਬਦੁੱਲਾ ’ਤੇ ਸ਼ਬਦੀ ਹਮਲਾ/ ਪੰਜਾਬ ਨੂੰ ਪਾਣੀ ਨਾ ਦੇਣ ਬਾਰੇ ਦਿੱਤੇ ਬਿਆਨ ਨੂੰ ਦੱਸਿਆ ਮੰਦਭਾਗਾ/ ਕਿਹਾ, ਪੰਜਾਬੀ ਹੱਕ ਲੈਣਾ ਜਾਣਦੇ ਨੇ, ਇਸ ਲਈ ਜ਼ਰੂਰ ਮਿਲੇਗਾ ਪਾਣੀ

0
7

ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਵੱਲੋਂ ਪੰਜਾਬ ਨੂੰ ਪਾਣੀ ਨਾ ਦੇਣ ਬਾਰੇ ਦਿੱਤੇ ਬਿਆਨ ਤੇ ਸਿਆਸਤ ਗਰਮਾ ਗਈ ਐ। ਪੰਜਾਬ ਦੀਆਂ ਸਿਆਸੀ ਧਿਰਾਂ ਨੇ ਮੁੱਖ ਮੰਤਰੀ ਦੇ ਬਿਆਨ ਨੂੰ ਮੰਦਭਾਗਾ ਕਰਾਰ ਦਿੰਦਿਆਂ ਆਪਣੀਆਂ ਪ੍ਰਤੀਕਿਰਿਆਵਾਂ ਦਿੱਤੀਆਂ ਜਾ ਰਹੀਆਂ ਨੇ। ਇਸ ਸਬੰਧੀ ਪੁੱਛੇ ਜਾਣ ਤੇ ਲੁਧਿਆਣਾ ਤੋਂ ਕਾਂਗਰਸੀ ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੀਐਮ ਓਮਰ ਅਬਦੁੱਲਾ ’ਤੇ ਸ਼ਬਦੀ ਹਮਲਾ ਕੀਤਾ ਐ। ਉਨ੍ਹਾਂ ਕਿਹਾ ਕਿ ਸੀਐਮ ਅਬਦੁਲਾ ਦਿਮਾਗੀ ਸੰਤੁਲਨ ਠੀਕ ਨਹੀਂ ਲੱਗਦਾ, ਜਿਸ ਕਾਰਨ ਉਹ ਅਜਿਹੇ ਬਿਆਨ ਦੇ ਰਹੇ ਨੇ। ਉਨ੍ਹਾਂ ਕਿਹਾ ਕਿ ਪੰਜਾਬ ਕੋਈ ਪਾਕਿਸਤਾਨ ਦਾ ਹਿੱਸਾ ਨਹੀਂ ਐ, ਜਿਸ ਨੂੰ ਪਾਣੀ ਦੇਣ ਤੋਂ ਮਨ੍ਹਾਂ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਉਮਰ ਅਬਦੁੱਲਾ ਨੂੰ ਅਜਿਹੇ ਬਿਆਨ ਦੇਣ ਤੋਂ ਪਹਿਲਾਂ ਸਮਝ ਲੈਣਾ ਚਾਹੀਦਾ ਐ ਕਿ ਪੰਜਾਬੀ ਆਪਣਾ ਹੱਕ ਲੈਣਾ ਜਾਣਦੇ ਨੇ।

LEAVE A REPLY

Please enter your comment!
Please enter your name here