ਭਾਜਪਾ ਆਗੂ ਸ਼ੀਤਲ ਅਗੁਰਾਲ ਨੇ ਘੇਰੀ ਮਾਨ ਸਰਕਾਰ/ਮੰਤਰੀ ਮਹਿੰਦਰ ਭਗਤ ਤੇ ਵਿਧਾਇਕ ਰਮਨ ਅਰੋੜਾ ’ਤੇ ਲਾਏ ਗੰਭੀਰ ਇਲਜ਼ਾਮ

0
5

ਜਲੰਧਰ ਤੋਂ ਸਾਬਕਾ ਵਿਧਾਇਕ ਤੇ ਭਾਜਪਾ ਆਗੂ ਸ਼ੀਤਲ ਅਗੁਰਾਲ ਨੇ ਸੱਤਾਧਾਰੀ ਧਿਰ ਦੇ ਆਗੂ ਮੋਹਿੰਦਰ ਭਗਤ ਤੇ ਵਿਧਾਇਕ ਰਮਨ ਅਰੋੜਾ ਤੇ ਗੰਭੀਰ ਦੋਸ਼ ਲਾਉਂਦਿਆਂ ਆਮ ਆਦਮੀ ਪਾਰਟੀ ਨੂੰ ਘੇਰਿਆ ਐ। ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼ੀਤਲ ਉਗਰਾਲ ਨੇ ਕਿਹਾ ਕਿ ਵਿਧਾਇਕ ਰਮਨ ਅਰੋੜਾ ਦੀ ਗ੍ਰਿਫਤਾਰੀ ਨਾਲ ਉਨ੍ਹਾਂ ਦੀ ਕੀਤੀ ਭਵਿੱਖਬਾਣੀ ਸੱਚ ਸਾਬਤ ਹੋਈ ਐ। ਉਨ੍ਹਾਂ ਕਿਹਾ ਕਿ ਵਿਧਾਇਕ ਰਮਨ ਅਰੋੜਾ ਦੀ ਤਰ੍ਹਾਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਵੀ ਵੱਡੇ ਪੱਧਰ ਤੇ ਭ੍ਰਿਸ਼ਟਾਚਾਰ ਕੀਤਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਜੇਕਰ ਦੋਵੇਂ ਆਗੂਆਂ ਵਿਚਾਲੇ ਨਿਰਪੱਖ ਜਾਂਚ ਕਰਵਾਈ ਜਾਵੇ ਤਾਂ ਵੱਡੇ ਖੁਲਾਸੇ ਹੋ ਸਕਦੇ ਨੇ। ਉਨ੍ਹਾਂ ਕਿਹਾ ਕਿ ਇਸ ਸਭ ਕੁੱਝ ਤੋਂ ਸੀਐਮ ਮਾਨ ਵੀ ਜਾਣੂ ਨੇ, ਇਸ ਲਈ ਇਸ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਐ। ਉਨ੍ਹਾਂ ਦੋਸ਼ ਲਗਾਇਆ ਕਿ ਬਹੁਤ ਸਾਰੇ ਭ੍ਰਿਸ਼ਟ ਲੋਕ ਪਹਿਲਾਂ ਹੀ ਜੇਲ੍ਹ ਜਾ ਚੁੱਕੇ ਹਨ ਅਤੇ ਬਹੁਤ ਸਾਰੇ ਜਲਦੀ ਹੀ ਜਾਣਗੇ। ਅੰਗੁਰਾਲ ਨੇ ਕਿਹਾ ਕਿ ਜਦੋਂ ਉਨ੍ਹਾਂ ਨੇ ਇਸ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਈ ਤਾਂ ਉਨ੍ਹਾਂ ਨੂੰ ਗਲਤ ਕਿਹਾ ਗਿਆ ਸੀ ਪਰ  ਹੁਣ 9 ਮਹੀਨਿਆਂ ਬਾਅਦ ਉਨ੍ਹਾਂ ਦੀ ਭਵਿੱਖਬਾਣੀ ਸੱਚ ਸਾਬਤ ਹੋਈ ਐ।  ਉਨ੍ਹਾਂ ਕਿਹਾ ਕਿ ਮੰਤਰੀ ਮਹਿੰਦਰ ਭਗਤ ਨੇ ਜਲੰਧਰ ਪੱਛਮੀ ਹਲਕੇ ਦੇ ਲੋਕਾਂ ਨੂੰ ਗੁੰਮਰਾਹ ਕੀਤਾ ਐ। ਉਨ੍ਹਾਂ ਕਿਹਾ ਕਿ ਚੋਣਾਂ ਦੌਰਾਨ ਜਿੰਨੇ ਵੀ ਵਾਅਦੇ ਕੀਤੇ ਗਏ ਸਨ, ਉਨ੍ਹਾਂ ਵਿਚੋਂ ਕੋਈ ਵੀ ਪੂਰਾ ਨਹੀਂ ਹੋਇਆ।  ਇਸ ਦੌਰਾਨ ਉਨ੍ਹਾਂ ਪੰਜਾਬ ਸਰਕਾਰ ਦੇ ਮੰਤਰੀ ਮਹਿੰਦਰ ਭਗਤ ਅਤੇ ਉਨ੍ਹਾਂ ਦੇ ਪੁੱਤਰ ਅਤੁਲ ਭਗਤ ‘ਤੇ ਗੰਭੀਰ ਦੋਸ਼ ਲਗਾਉਦਿਆਂ ਕਿਹਾ ਕਿ ਪੱਛਮੀ ਹਲਕੇ ਦੇ ਦਰਜਨਾਂ ਲੋਕਾਂ ਨੇ ਅਤੁਲ ਭਗਤ ਵਿਰੁੱਧ ਸ਼ਿਕਾਇਤਾਂ ਦਰਜ ਕਰਵਾਈਆਂ ਹਨ, ਪਰ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਸਵਾਲ ਉਠਾਇਆ ਕਿ ਜੇਕਰ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ, ਤਾਂ ਮੰਤਰੀ ਭਗਤ ਦੇ ਪੁੱਤਰ ਨੂੰ ਬਚਾਇਆ ਜਾ ਰਿਹਾ ਐ।  ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਕੋਲ ਖੁਦ ਮੰਤਰੀ ਭਗਤ ਦੀ ਰਿਕਾਰਡਿੰਗ ਹੈ, ਜਿਸ ਵਿੱਚ ਉਹ ਲੋਕਾਂ ਤੋਂ ਪੈਸੇ ਮੰਗਦੇ ਸੁਣੇ ਜਾ ਸਕਦੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਜਿਸ ਤਰ੍ਹਾਂ ਕਾਂਗਰਸੀ ਨੇਤਾ ਪ੍ਰਤਾਪ ਸਿੰਘ ਬਾਜਵਾ ਨੂੰ ਨੋਟਿਸ ਭੇਜਿਆ ਗਿਆ ਸੀ, ਉਸੇ ਤਰ੍ਹਾਂ ਉਨ੍ਹਾਂ ਨੂੰ ਵੀ ਬੁਲਾਇਆ ਜਾਣਾ ਚਾਹੀਦਾ ਹੈ। ਉਹ ਖੁਦ ਸਰਕਾਰ ਨੂੰ ਸਬੂਤ ਸੌਂਪਣਗੇ ਤਾਂ ਜੋ ਮੰਤਰੀ ਭਗਤ ਅਤੇ ਉਨ੍ਹਾਂ ਦੇ ਪੁੱਤਰ ਵਿਰੁੱਧ ਕਾਰਵਾਈ ਕੀਤੀ ਜਾ ਸਕੇ। ਅੰਗੁਲਾਲ ਨੇ ਕਿਹਾ ਕਿ ਹੁਣ ਸੱਚਾਈ ਨੂੰ ਦਬਾਇਆ ਨਹੀਂ ਜਾ ਸਕਦਾ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਜ਼ਰੂਰੀ ਹੈ।

LEAVE A REPLY

Please enter your comment!
Please enter your name here