ਅੰਮ੍ਰਿਤਸਰ ’ਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਕੇ ਜਸ਼ਨ ਦਾ ਮਾਹੌਲ/ ਹਲਕਾ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਨੇ ਵਰਕਰਾਂ ਵਿਚ ਵੰਡੇ ਲੱਡੂ/ ਕਿਹਾ, 2027 ’ਚ ਇਕ ਵਾਰ ਫਿਰ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ

0
5

ਲੁਧਿਆਣਾ ਦੇ ਪੱਛਮੀ ਹਲਕੇ ਵਿਚ ਹੋਈ ਜਿਮਨੀ ਚੋਣ ‘ਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਅੰਮ੍ਰਿਤਸਰ ਵਿੱਚ ਪਾਰਟੀ ਵਰਕਰਾਂ ਵੱਲੋਂ ਉਤਸ਼ਾਹ ਭਰਿਆ ਜਸ਼ਨ ਮਨਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਇੰਚਾਰਜ ਜਸਕਰਨ ਸਿੰਘ ਬੰਦੇਸ਼ਾ ਦੀ ਅਗਵਾਈ ਹੇਠ ਢੋਲ ਵਜਾ ਲੱਡੂ ਵੰਡ ਵਰਕਰਾਂ ਨੇ ਇਕ ਦੂਜੇ ਨੂੰ ਮੂੰਹ ਮਿੱਠਾ ਕਰਵਾ ਕੇ ਖੁਸ਼ੀ ਦਾ ਇਜ਼ਹਾਰ ਕੀਤਾ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਲੋਕ ਸਭਾ ਇੰਚਾਰਜ ਅੰਮ੍ਰਿਤਸਰ ਜਸਕਰਨ ਸਿੰਘ ਬੰਦੇਸ਼ਾ ਨੇ ਕਿਹਾ ਕਿ ਇਹ ਜਿੱਤ ਸਿਰਫ਼ ਇੱਕ ਸੀਟ ਦੀ ਨਹੀਂ, ਸਗੋਂ ਲੋਕਾਂ ਦੇ ਭਰੋਸੇ ਦੀ ਜਿੱਤ ਹੈ। ਉਹਨਾਂ ਦੱਸਿਆ ਕਿ ਇਹ ਨਤੀਜਾ ਸਾਬਤ ਕਰਦਾ ਹੈ ਕਿ ਲੋਕ 2027 ਵਿੱਚ ਵੀ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਦਾ ਮੌਕਾ ਦੇਣਗੇ। ਉਹਨਾਂ ਕਿਹਾ, “ਇਹ ਜਿੱਤ ਸਾਡੀਆਂ ਲੋਕਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਮਾਨ ਤੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਈਮਾਨਦਾਰ ਲੀਡਰਸ਼ਿਪ ਦਾ ਨਤੀਜਾ ਹੈ। ਲੋਕਾਂ ਨੇ ਹੰਕਾਰੀਆਂ ਨੂੰ ਕਰਾਰਾ ਜਵਾਬ ਦਿੱਤਾ ਹੈ।”ਸਿਰਫ ਪੰਜਾਬ ਹੀ ਨਹੀਂ, ਗੁਜਰਾਤ ਵਿਚ ਵੀ ਆਮ ਆਦਮੀ ਪਾਰਟੀ ਦੀ ਜਿੱਤ ‘ਤੇ ਭੰਦੇਸ਼ਾ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਤੇ ਕਿਹਾ ਕਿ ਪਾਰਟੀ ਹੁਣ ਦੇਸ਼ ਭਰ ਵਿਚ ਆਪਣਾ ਪੱਖ ਮਜ਼ਬੂਤ ਕਰ ਰਹੀ ਹੈ।ਇਸ ਮੌਕੇ ‘ਤੇ ਵਰਕਰਾਂ ਵੱਲੋਂ ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਜ਼ਿੰਦਾਬਾਦ ਦੇ ਨਾਰੇ ਲਾਏ ਗਏ ਅਤੇ ਪੂਰੇ ਸ਼ਹਿਰ ‘ਚ ਜਸ਼ਨ ਦਾ ਮਾਹੌਲ ਵੇਖਣ ਨੂੰ ਮਿਲਿਆ।

LEAVE A REPLY

Please enter your comment!
Please enter your name here