ਪੰਜਾਬ ਮੰਡੀ ਗੋਬਿੰਦਗੜ੍ਹ ਵਿਖੇ ਹੋਣ ਵਾਲੇ ਸੰਤ ਨਿਰੰਕਾਰੀ ਸਮਾਗਮ ਦਾ ਵਿਰੋਧ/ ਅਕਾਲੀ ਦਲ ਸੁਤੰਤਰ ਦੇ ਆਗੂਆਂ ਨੇ ਐਸਡੀਐਮ ਨੂੰ ਦਿੱਤਾ ਮੰਗ ਪੱਤਰ/ 26 ਜੂਨ ਨੂੰ ਹੋਣ ਵਾਲੇ ਨਿਰੰਕਾਰੀ ਸਮਾਗਮ ਰੱਦ ਕਰਨ ਦੀ ਮੰਗ By admin - June 23, 2025 0 6 Facebook Twitter Pinterest WhatsApp ਫਤਹਿਗੜ੍ਹ ਅਧੀਨ ਆਉਂਦੇ ਮੰਡੀ ਗੋਬਿੰਦਗੜ੍ਹ ਵਿਖੇ ਆਉਂਦੀ 26 ਤਰੀਕ ਨੂੰ ਹੋਣ ਵਾਲੇ ਨਿਰੰਕਾਰੀ ਸਮਾਗਮ ਦਾ ਮੁੱਦਾ ਗਰਮਾ ਗਿਆ ਐ। ਅਕਾਲੀ ਦਲ ਸੁਤੰਤਰ ਦੇ ਆਗੂਆਂ ਨੇ ਐਡਸੀਐਮ ਨੂੰ ਮੰਗ ਪੱਤਰ ਦੇ ਕੇ ਸਮਾਗਮ ਰੱਦ ਕਰਨ ਦੀ ਮੰਗ ਕੀਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅਕਾਲੀ ਦਲ ਸੁਤੰਤਰ ਦੇ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ 1978 ਦੇ ਕਾਂਢ ਤੋਂ ਬਾਦ ਸ੍ਰੀ ਅਕਾਲ ਤਖਤ ਸਾਹਿਬ ਤੋਂ ਨਿਰੰਕਾਰੀਆਂ ਨੂੰ ਪੰਥ ਵਿਚੋਂ ਛੇਕਿਆ ਗਿਆ ਸੀ, ਜਿਸ ਕਾਰਨ ਉਨ੍ਹਾਂ ਦਾ ਸਮਾਗਮ ਮੰਡੀ ਗੋਬਿੰਦਗੜ੍ਹ ਦੇ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਕੂਲ ਵਿਚ ਨਹੀਂ ਹੋਣਾ ਚਾਹੀਦਾ। ਉਨ੍ਹਾਂ ਐਸਡੀਐਮ ਤੋਂ ਸਮਾਗਮ ਦਾ ਸਥਾਨ ਬਦਲਣ ਦੀ ਮੰਗ ਕੀਤੀ ਐ। ਦੱਸਣਯੋਗ ਐ ਕਿ ਸੰਤ ਨਿਰੰਕਾਰੀ ਸਤਿਸੰਗ ਭਵਨ ਸ਼ਾਖਾ ਮੰਡੀ ਗੋਬਿੰਦਗੜ੍ਹ ਵੱਲੋਂ 26 ਜੂਨ ਨੂੰ ਮੰਡੀ ਗੋਬਿੰਦਗੜ੍ਹ ਦੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਚ ਨਿਰੰਕਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਨੂੰ ਲੈ ਕੇ ਪੰਥਕ ਧਿਰਾਂ ਵਿਚ ਗੁੱਸਾ ਪਾਇਆ ਜਾ ਰਿਹਾ ਐ। ਇਸੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਸੁਤੰਤਰ ਨੇ ਐਸਡੀਐਮ ਅਮਲੋਹ ਨੂੰ ਮੰਗ ਪੱਤਰ ਦੇ ਕੇ ਸਮਾਗਮ ਦਾ ਸਥਾਨ ਬਦਲਣ ਦੀ ਮੰਗ ਕੀਤੀ ਗਈ। ਇਸ ਮੌਕੇ ਗੱਲਬਾਤ ਕਰਦੇ ਹੋਏ ਅਕਾਲੀ ਦਲ ਸੁਤੰਤਰ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਸਹੋਲੀ ਨੇ ਕਿਹਾ ਕਿ ਸੰਤ ਨਿਰੰਕਾਰੀ ਭਵਨ ਸਾਖਾ ਮੰਡੀ ਗੋਬਿੰਦਗੜ੍ਹ ਦੇ ਵੱਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿੱਚ ਨਿਰੰਕਾਰੀ ਸਮਾਗਮ ਕਰਵਾਇਆ ਜਾ ਰਿਹਾ ਹੈ। ਜਿਸ ਦਾ ਉਹ ਵਿਰੋਧ ਕਰਦੇ ਹਨ। ਉਹਨਾਂ ਦੱਸਿਆ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨਿਰੰਕਾਰੀਆਂ ਨੂੰ 1978 ਦੇ ਕਾਂਡ ਤੋਂ ਬਾਅਦ ਪੰਥ ਵਿੱਚੋਂ ਛੇਕਿਆ ਗਿਆ ਸੀ। ਉਹਨਾਂ ਦਾ ਰੋਟੀ ਤੇ ਬੇਟੀ ਨਾਲ ਕੋਈ ਸਬੰਧ ਨਹੀਂ ਹੈ।