ਪੰਜਾਬ ਮੋਹਾਲੀ ਪੁਲਿਸ ਵੱਲੋਂ ਨਸ਼ੀਲੇ ਪਦਾਰਥ ਸਮੇਤ ਵਿਦੇਸ਼ੀ ਨੌਜਵਾਨ ਕਾਬੂ/ 540 ਗਰਾਮ ਕੋਕੀਨ ਅਤੇ 10 ਹਜ਼ਾਰ ਡਰੱਗ ਮਨੀ ਬਰਾਮਦ By admin - June 23, 2025 0 8 Facebook Twitter Pinterest WhatsApp ਮੋਹਾਲੀ ਪੁਲਿਸ ਨੇ ਇਕ ਵਿਦੇਸ਼ੀ ਨੌਜਵਾਨ ਨੂੰ 540 ਗਰਾਮ ਨਸ਼ੀਲੇ ਪਦਾਰਥ ਤੇ 10 ਹਜ਼ਾਰ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਐ। ਜਾਣਕਾਰੀ ਅਨੁਸਾਰ ਪੁਲਿਸ ਨੇ ਗੋਲਡਨ ਸਟੇਟ ਖਰੜ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਇਕ ਨਾਇਜੀਰੀਅਨ ਨੌਜਵਾਨ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਦੇ ਕਬਜ਼ੇ ਵਿਚੋਂ 540 ਗਰਾਮ ਕੋਕੀਨ ਅਤੇ 10 ਹਜ਼ਾਰ ਰੁਪਏ ਡਰੱਗ ਮਨੀ ਬਰਾਮਦ ਹੋਈ ਐ। ਇਸ ਤੋਂ ਇਲਾਵਾ ਉਸ ਦੇ ਕਬਜ਼ੇ ਵਿੱਚੋਂ ਹੋਰ ਵੀ ਕਾਫੀ ਸਾਰਾ ਸਾਜੋ ਸਾਮਾਨ ਬਰਾਮਦ ਹੋਇਆ ਐ। ਪੁਲਿਸ ਨੇ ਮੁਲਜਮ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਅਗਲੀ ਜਾਂਚ ਦੌਰਾਨ ਹੋਰ ਵੱਡੇ ਖੁਲਾਸੇ ਹੋਣ ਦੀ ਉਮੀਦ ਐ।