ਫਤਹਿਗੜ੍ਹ ਸਾਹਿਬ ਵਿਖੇ ਹੋਏ ਐਸਜੀਪੀਸੀ ਦੀ ਵਿਸ਼ੇਸ਼ ਮੀਟਿੰਗ/ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਵਸ ਮਨਾਉਣ ਸਬੰਧੀ ਵਿਚਾਰਾਂ

0
4

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ ਤੇ ਭਾਈ ਮਤੀ ਦਾਸ ਜੀ ਦਾ 350 ਸਾਲਾ ਸ਼ਹੀਦੀ ਦਿਵਸ ਸ਼ਰਧਾ ਨਾਲ ਮਨਾਇਆ ਜਾ ਰਿਹਾ ਐ। 4 ਤੋਂ 6 ਜੁਲਾਈ ਨੂੰ ਮਨਾਏ ਜਾਣ ਵਾਲੇ ਇਸ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਵਿਸ਼ੇਸ਼ ਮੀਟਿੰਗ ਗੁਰਦੁਆਰਾ ਫਤਹਿਗੜ੍ਹ ਸਾਹਿਬ ਵਿਖੇ ਹੋਈ। ਮੀਟਿੰਗ ਦੌਰਾਨ ਸ਼ਹੀਦੀ ਦਿਵਸ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਬਾਰੇ ਵਿਚਾਰ ਚਰਚਾ ਕੀਤੀ ਗਈ। ਐਸਜੀਪੀਸੀ ਦੇ ਸਕੱਤਰ ਸੁਖਦੇਵ ਸਿੰਘ ਨੇ ਕਿਹਾ ਕਿ 4 ਤੋਂ 6 ਜੁਲਾਈ ਨੂੰ ਸਮਾਗਮਾਂ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਾਤਸ਼ਾਹੀ ਨੌਵੀ ਪਟਿਆਲਾ ਤੋਂ ਸ਼ੁਰੂ ਹੋਵੇਗੀ। ਇਸ ਮੌਕੇ ਸਕੂਲਾਂ ਕਾਲਜ ਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਕਵਿਸਰੀ ਅਤੇ ਢਾਡੀ ਵਾਰਾਂ ਦਾ ਗਾਇਨ ਕੀਤਾ ਜਾਵੇਗਾ। ਇਸ ਤੋਂ ਇਲਾਵਾ ਅੰਮ੍ਰਿਤ ਸੰਚਾਰ ਵੀ ਕਰਵਾਇਆ ਜਾਵੇਗਾ ਤੇ ਸ਼੍ਰੋਮਣੀ ਕਮੇਟੀ ਵੱਲੋਂ ਕਕਾਰ ਵੀ ਦਿੱਤੇ ਜਾਣਗੇ।

LEAVE A REPLY

Please enter your comment!
Please enter your name here