ਪੰਜਾਬ ਮਾਨਸਾ ’ਚ ਲੋਕਾਂ ਨੇ ਸੀਵਰੇਜ ਸਮੱਸਿਆ ਨੂੰ ਲੈ ਕੇ ਲਾਇਆ ਜਾਮ/ ਠੂਠਿਆਂਵਾਲੀ ਰੋਡ ਜਾਮ ਕਰ ਕੇ ਕੀਤੀ ਨਾਅਰੇਬਾਜ਼ੀ/ ਸੀਵਰੇਜ ਦੇ ਗੰਦੇ ਪਾਣੀ ਤੋਂ ਨਿਜ਼ਾਤ ਦਿਵਾਉਣ ਦੀ ਕੀਤੀ ਮੰਗ By admin - June 24, 2025 0 3 Facebook Twitter Pinterest WhatsApp ਮਾਨਸਾ ਸ਼ਹਿਰ ਅੰਦਰ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਮ੍ਹਣਾ ਕਰਨਾ ਪੈ ਰਿਹਾ ਐ। ਇਸੇ ਨੂੰ ਲੈ ਕੇ ਸਥਾਨਕ ਵਾਸੀਆਂ ਨੇ ਠੂਠਿਆਂਵਾਲੀ ਰੋਡ ਬੰਦ ਕਰ ਕੇ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ। ਸਥਾਨਕ ਵਾਸੀਆਂ ਦਾ ਇਲਜਾਮ ਸੀ ਕਿ ਸੀਵਰੇਜ ਦੇ ਗੰਦੇ ਪਾਣੀ ਕਾਰਨ ਉਹ ਪਿਛਲੇ ਕਈ ਮਹੀਨਿਆਂ ਤੋਂ ਨਰਕ ਭੋਗਣ ਲਈ ਮਜਬੂਰ ਨੇ ਪਰ ਸਬੰਧਤ ਮਹਿਕਮਾ ਮੂਕ ਦਰਸ਼ਨ ਬਣਿਆਂ ਹੋਇਆ ਐ। ਜਿਸ ਕਾਰਨ ਆਪਣੀ ਗੱਲ ਪ੍ਰਸ਼ਾਸਨ ਤਕ ਪਹੁੰਚਾਉਣ ਲਈ ਰੋਡ ਜਾਮ ਕਰਨਾ ਪਿਆ ਐ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਛੇਤੀ ਮਸਲੇ ਦਾ ਹੱਲ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਵਾਰਡ ਵਾਸੀਆਂ ਦੇ ਦੱਸਣ ਮੁਤਾਬਕ ਉਹ ਪਿਛਲੇ ਲੰਬੇ ਸਮੇਂ ਤੋਂ ਸੀਵਰੇਜ ਦੀ ਸਮੱਸਿਆ ਦੇ ਨਾਲ ਜੂਝ ਰਹੇ ਨੇ। ਇਸ ਬਾਰੇ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਪ੍ਰਧਾਨ ਤੱਕ ਵਾਰ ਵਾਰ ਆਵਾਜ਼ ਪਹੁੰਚਾਈ ਗਈ ਪਰ ਕਿਸੇ ਨੇ ਸਾਰ ਨਹੀਂ ਲਈ ਜਿਸ ਕਾਰਨ ਅੱਜ ਉਹਨਾਂ ਵੱਲੋਂ ਦੁਖੀ ਹੋ ਕੇ ਇਸ ਰੋਡ ਨੂੰ ਬੰਦ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੀਵਰੇਜ ਦਾ ਗੰਦਾ ਪਾਣੀ ਉਹਨਾਂ ਦੇ ਘਰਾਂ ਵਿੱਚ ਰਸੋਈ ਤੱਕ ਪਹੁੰਚ ਗਿਆ ਹੈ ਅਤੇ ਗਲੀਆਂ ਦੇ ਵਿੱਚ ਸੀਵਰੇਜ ਦਾ ਗੰਦਾ ਪਾਣੀ ਭਰਿਆ ਹੋਇਆ ਹੈ ਜਿਸ ਕਾਰਨ ਬੱਚੇ ਇਸ ਸੀਵਰੇਜ ਦੇ ਗੰਦੇ ਪਾਣੀ ਵਿੱਚ ਡਿੱਗ ਜਾਂਦੇ ਹਨ ਅਤੇ ਹਰ ਵਿਅਕਤੀ ਦਾ ਘਰੋਂ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਉਹਨਾਂ ਦੱਸਿਆ ਕਿ ਇੱਥੇ ਨਾਲ ਹੀ ਸਿਵਿਲ ਸਰਜਨ ਦਫਤਰ ਹੈ ਜਿੱਥੇ ਲੋਕ ਰੋਜਾਨਾ ਆਉਂਦੇ ਹਨ ਪਰ ਸੀਵਰੇਜ ਦੀ ਸਮੱਸਿਆ ਦੇ ਕਾਰਨ ਉਹਨਾਂ ਨੂੰ ਵੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ। ਉਹਨਾਂ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਜਲਦ ਹੀ ਇਸ ਸੀਵਰੇਜ ਦੇ ਗੰਦੇ ਪਾਣੀ ਨੂੰ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਮਾਨਸਾ ਦੇ ਵਿਧਾਇਕ ਜਾਂ ਫਿਰ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਘਰਾਂ ਦਾ ਘਿਰਾਓ ਕੀਤਾ ਜਾਵੇਗਾ।