ਪੰਜਾਬ ਜਲੰਧਰ ’ਚ ਬੰਦ ਪਏ ਘਰ ਅੰਦਰ ਅਚਾਨਕ ਲੱਗੀ ਅੱਗ/ ਫਾਇਰ ਬ੍ਰਿਗੇਡ ਨੇ ਮੁਸ਼ੱਕਤ ਬਾਅਦ ਪਾਇਆ ਕਾਬੂ By admin - June 25, 2025 0 5 Facebook Twitter Pinterest WhatsApp ਜਲੰਧਰ ਦੇ ਬਾਬਾ ਦੀਪ ਸਿੰਘ ਨਗਰ ਇਲਾਕੇ ਵਿਚ ਮਾਹੌਲ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਇਕ ਘਰ ਅੰਦਰ ਅਚਾਨਕ ਅੱਗ ਲੱਗ ਗਈ। ਮੌਕੇ ਤੇ ਮੌਜੂਦ ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਫਾਇਰ ਬ੍ਰਿਗੇਡ ਨੂੰ ਦਿੱਤੀ, ਜਿਸ ਤੋਂ ਬਾਦ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਨੇ ਅੱਗ ਤੇ ਕਾਬੂ ਪਾਇਆ। ਲੋਕਾਂ ਦੇ ਮੁਤਾਬਕ ਇਹ ਅੱਗ ਬਿਜਲੀ ਦਾ ਸ਼ਾਰਟ ਸਰਕਟ ਕਾਰਨ ਲੱਗੀ ਐ। ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ ਐ ਜਦਕਿ ਘਰ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਐ। ਲੋਕਾਂ ਦੇ ਦੱਸਣ ਮੁਤਾਬਕ ਘਰ ਅੰਦਰ ਰਹਿਣ ਵਾਲਾ ਪਰਿਵਾਰ ਕਿਤੇ ਬਾਹਰ ਗਿਆ ਹੋਇਆ ਐ। ਇਸੇ ਦੌਰਾਨ ਅੱਗ ਲੱਗਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ। ਕੁੱਝ ਲੋਕਾਂ ਦੇ ਦੱਸਣ ਮੁਤਾਬਕ ਇਹ ਅੱਗ ਏਸੀ ਦੀਆਂ ਤਾਰਾਂ ਕਾਰਨ ਲੱਗੀ ਐ। ਜਦਕਿ ਇਕ ਹੋਰ ਔਰਤ ਨੇ ਸਿਲੰਡਰ ਫਟਣ ਤੋਂ ਬਾਅਦ ਇੱਕ ਧਮਾਕਾ ਸੁਣਨ ਦਾ ਦਾਅਵਾ ਕੀਤਾ ਐ। ਸਥਾਨਕ ਲੋਕਾਂ ਨੇ ਬਿਜਲੀ ਵਿਭਾਗ ਨੂੰ ਸੂਚਿਤ ਕਰਕੇ ਟ੍ਰਾਂਸਫਾਰਮਰ ਬੰਦ ਕਰਵਾ ਦਿੱਤਾ। ਇਸ ਦੌਰਾਨ ਲੋਕਾਂ ਨੇ ਕਿਹਾ ਕਿ ਉਨ੍ਹਾਂ ਨੇ ਬਿਜਲੀ ਵਿਭਾਗ ਨੂੰ ਪਹਿਲਾਂ ਵੀ ਤਾਰਾਂ ਉੱਚੀਆਂ ਕਰਨ ਲਈ ਕਿਹਾ ਗਿਆ ਸੀ ਪਰ ਕੋਈ ਸੁਣਵਾਈ ਨਹੀਂ ਹੋ ਰਹੀ। ਲੋਕਾਂ ਦੇ ਦੱਸਣ ਮੁਤਾਬਕ ਘਟਨਾ ਵੇਲੇ ਘਰ ਦੇ ਮੈਂਬਰ ਘਰ ਵਿੱਚ ਮੌਜੂਦ ਨਹੀਂ ਸਨ। ਲੋਕਾਂ ਦੇ ਦੱਸਣ ਮੁਤਾਬਕ ਜਿਸ ਘਰ ਵਿੱਚ ਅੱਗ ਲੱਗੀ, ਉਸ ਦੇ ਪਰਿਵਾਰਕ ਮੈਂਬਰ ਕਸ਼ਮੀਰ ਗਏ ਹੋਏ ਹਨ।