ਪੰਜਾਬ ਮੋਗਾ ਪੁਲਿਸ ਨੇ ਸ਼ਹਿਰ ਅੰਦਰ ਚਲਾਈ ਤਲਾਸ਼ੀ ਮੁਹਿੰਮ/ ਆਪਰੇਸ਼ਨ ਕਾਸੋ ਤਹਿਤ ਸ਼ੱਕੀ ਥਾਵਾਂ ਦੀ ਕੀਤੀ ਛਾਣਬੀਣ By admin - June 25, 2025 0 4 Facebook Twitter Pinterest WhatsApp ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਸ਼ਿਆਂ ਖਿਲਾਫ ਸਿਕੰਜਾ ਲਗਾਤਾਰ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਮੋਗਾ ਪੁਲਿਸ ਨੇ ਸ਼ਹਿਰ ਦੀਆਂ ਸ਼ੱਕੀ ਥਾਵਾਂ ਤੇ ਤਲਾਸ਼ੀ ਮੁਹਿੰਮ ਵਿੱਢੀ ਗਈ। ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਬਸਤੀਆਂ ਵਿਚ ਜਾ ਕੇ ਤਲਾਸ਼ੀ ਲਈ ਗਈ। ਇਸ ਦੌਰਾਨ ਘਰ ਘਰ ਜਾ ਕੇ ਬਾਰੀਕੀ ਨਾਲ ਜਾਂਚ ਕੀਤੀ ਗਈ। ਮੌਕੇ ਤੇ ਮੌਜੂਦ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਵਿਚੋਂ ਨਸ਼ੇ ਖਤਮ ਕਰ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾਵੇਗਾ ਅਤੇ ਕਿਸੇ ਨੂੰ ਵੀ ਨਸ਼ੇ ਵੇਚਣ ਜਾਂ ਇਨ੍ਹਾਂ ਦਾ ਸੇਵਨ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਅਜਿਹਾ ਕਰਦਾ ਫੜਿਆ ਗਿਆ, ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸੇ ਲੜੀ ਤਹਿਤ ਅੱਜ ਮੋਗਾ ਪੁਲਿਸ ਨੇ ਐਮਪੀ ਬਸਤੀ, ਗੁਰੂ ਰਾਮ ਦਾਸ ਨਗਰ ਸਮੇਤ ਮੋਗਾ ਦੀਆਂ ਵੱਖ-ਵੱਖ ਬਸਤੀਆਂ ਵਿੱਚ ਨਸ਼ਾ ਤਸਕਰਾਂ ਦੇ ਘਰਾਂ ਦੀ ਹਰ ਚੀਜ਼ ਦੀ ਤਲਾਸ਼ੀ ਲਈ। ਮੋਗਾ ਦੇ ਡੀਐਸਪੀ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਇਹ ਕਾਰਵਾਈ ਦੁਪਹਿਰ 3 ਵਜੇ ਤੱਕ ਜਾਰੀ ਰਹੀ। ਡੀਐਸਪੀ ਗੁਰਪ੍ਰੀਤ ਸਿੰਘ ਦੇ ਦੱਸਣ ਮੁਤਾਬਕ ਆਪਰੇਸ਼ਨ ਕਾਸਕੋ ਤਹਿਤ ਨਸ਼ਾ ਤਸਕਰਾਂ ਦੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਜਾ ਰਹੀ ਹੈ ਅਤੇ ਜੋ ਵੀ ਰਿਕਵਰੀ ਹੋਵੇਗੀ, ਉਹ ਪ੍ਰੈਸ ਕਾਨਫਰੰਸ ਰਾਹੀਂ ਦੱਸੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਨਸ਼ਿਆਂ ਖਿਲਾਫ ਸਖਤ ਹਦਾਇਤਾਂ ਨੇ ਅਤੇ ਨਸ਼ਿਆਂ ਦੇ ਮਾਮਲੇ ਵਿਚ ਕਿਸੇ ਨੂੰ ਬਖਸ਼ਿਆ ਨਹੀਂ ਜਾਵੇਗਾ।