ਫਰੀਦਕੋਟ ਪੁਲਿਸ ਵੱਲੋਂ ਲੁਟੇਰਾ ਗਹੋਰ ਦਾ ਪਰਦਾਫਾਸ਼/ 4 ਜਣਿਆਂ ਨੂੰ ਗ੍ਰਿਫਤਾਰ ਕਰ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ

0
4

ਫਰੀਦਕੋਟ ਪੁਲਿਸ ਨੇ ਲੁਟੇਰਾ ਗਰੋਹ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਲੁੱਟਾ-ਖੋਹਾਂ ਦੀ ਵਾਰਦਾਤਾ ਵਿੱਚ ਸ਼ਾਮਲ 4 ਮੁਲਜਮਾਂ ਨੂੰ ਗ੍ਰਿਫਤਾਰ ਕੀਤਾ ਐ। ਫੜੇ ਗਏ ਮੁਲਜਮਾਂ ਵੱਲੋਂ ਕੋਟਕਪੂਰਾ ਵਿਚ ਮੋਟਰ ਸਾਈਕਲ ਖੋਹ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ।  ਇਸ ਤੋਂ ਇਲਾਵਾ ਇਨ੍ਹਾਂ ਨੇ ਬੀਤੇ ਦਿਨ ਵੀ ਮੋਬਾਈਲ ਖੋਹ ਦੀ ਘਟਨਾ ਨੂੰ ਅੰਜਾਮ ਦਿੱਤਾ ਸੀ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ  ਇਕ ਮੋਬਾਈਲ ਫੋਨ, ਮੋਟਰ ਸਾਈਕਲ ਅਤੇ ਕਾਪਾ ਬਰਾਮਦ ਕੀਤਾ ਐ। ਪੁਲਿਸ ਵੱਲੋਂ ਮੁਲਜਮਾਂ ਦਾ ਰਿਮਾਂਡ ਹਾਸਲ ਕਰ ਕੇ ਅਗਲੀ ਪੁਛਗਿੱਛ ਕੀਤੀ ਜਾਵੇਗੀ। ਜਿਸ ਦੌਰਾਨ ਹੋਰ ਕਈ ਮਾਮਲੇ ਹੱਲ ਹੋਣ ਦੀ ਉਮੀਦ ਐ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਜਾਂਚ ਦੌਰਾਨ ਸਾਹਮਣੇ ਆਇਆ ਕਿ ਇਹਨਾ ਵੱਲੋਂ ਜਿਸ ਮੋਟਰਸਾਈਕਲ ਦੀ ਵਰਤੋ ਮੋਬਾਇਲ ਖੋਹ ਦੌਰਾਨ ਕੀਤੀ ਗਈ ਸੀ, ਉਹ ਵੀ ਇਸ ਗਿਰੋਹ ਵੱਲੋ ਖੋਹ ਕੀਤਾ ਗਿਆ ਸੀ। ਗੁਰਪ੍ਰੀਤ ਸਿੰਘ ਉਰਫ ਭੀਮਾ ਇਸ ਗਿਰੋਹ ਦਾ ਮੁੱਖ ਸਰਗਨਾ ਹੈ, ਜਿਸ ਖਿਲਾਫ ਖੋਹ, ਅਸਲਾ ਐਕਟ, ਡਿਕੈਤੀ ਦੀ ਤਿਆਰੀ ਅਤੇ ਹੋਰ ਸੰਗੀਨ ਧਾਰਾਵਾ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ। ਇਸ ਤੋ ਇਲਾਵਾ ਮੁਲਜ਼ਮ ਚੋਰੀ ਜਾਂ ਖੋਹ ਦਾ ਸਾਮਾਨ ਕਿੱਥੇ ਵੇਚਦੇ ਸਨ, ਇਸ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਉਕਤ ਮੁਕੱਦਮਿਆਂ ਵਿਚ ਗ੍ਰਿਫਤਾਰ ਦੋਸ਼ੀਆਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਡ ਹਾਸਿਲ ਕਰਨ ਉਪਰੰਤ ਦੋਸ਼ੀਆਂ ਪਾਸੋ ਹੋਰ ਪੁਛਗਿੱਛ ਕੀਤੀ ਜਾਵੇਗੀ ਜਿਸ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।

LEAVE A REPLY

Please enter your comment!
Please enter your name here