ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕੌਮ ਦੇ ਨਾਮ ਸੰਦੇਸ਼/ ਸਿੱਖ ਸੰਗਤ ਨੂੰ ਸਿੱਖ ਵਿਰੋਧੀ ਸਾਜ਼ਿਸ਼ਾਂ ਤੋਂ ਸੁਚੇਤ ਰਹਿਣ ਦੀ ਕੀਤੀ ਅਪੀਲ

0
4

ਸਿੱਖ ਪੰਥ ਵੱਲੋਂ ਅੱਜ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਐ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਕੁਲਦੀਪ ਸਿੰਘਖ ਗੜਗੱਜ ਨੇ ਇਸ ਮੌਕੇ ਕੌਮ ਦੇ ਨਾਮ ਸੰਦੇਸ਼ ਜਾਰੀ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹੀਦੀ ਬਾਰੇ ਜਾਣਕਾਰੀ ਸਾਂਝਾ ਕੀਤੀ। ਇਸ ਦੌਰਾਨ ਉਨ੍ਹਾਂ ਨੇ ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਨੂੰ ਅਖ਼ਬਾਰਾਂ ਵਿੱਚ ਇਸ਼ਤਿਹਾਰ ਰਾਹੀਂ ਵੀਰ ਬੰਦਾ ਵੈਰਾਗੀ ਵਜੋਂ ਪ੍ਰਚਾਰਨ ਦੀ ਨਿਖੇਧੀ ਵੀ ਕੀਤੀ।  ਉਨ੍ਹਾਂ ਕਿਹਾ ਕਿ ਇਹ ਜਿੱਥੇ ਸਿੱਖ ਇਤਿਹਾਸ ਨੂੰ ਧੁੰਦਲਾ ਕਰਨ ਦੀ ਕੋਸ਼ਿਸ਼ ਐ ਉੱਥੇ ਹੀ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੂੰ ਆਪਣੇ ਰੰਗ ਵਿਚ ਰੰਗਣ ਦਾ ਯਤਨ ਐ। ਉਨ੍ਹਾਂ ਹਰਿਆਣਾ ਦੇ ਸਿੱਖਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਜਿਹੇ ਪ੍ਰਚਾਰ ਖਿਲਾਫ ਆਵਾਜ਼ ਬੁਲੰਦ ਕਰਨ ਦੇ ਹੁਕਮ ਦਿੱਤੇ ਨੇ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੇ ਨਾਮ ਨੂੰ ਵਿਗਾੜਣ ਦੇ ਕਿਸੇ ਨੂੰ ਵੀ ਹੱਕ ਨਹੀਂ ਐ ਅਤੇ ਸਾਰਿਆਂ ਨੂੰ ਸਿੱਖ ਤਵਾਰੀਖ ਵਿਚ ਦਰਜ ਇਤਿਹਾਸ ਅਨੁਸਾਰ ਹੀ ਪ੍ਰਚਾਰਨਾ ਚਾਹੀਦਾ ਐ।

LEAVE A REPLY

Please enter your comment!
Please enter your name here