ਪੰਜਾਬ ਜਲੰਧਰ ’ਚ ਸ਼ੁਰੂ ਹੋਈ ਈਜ਼ੀ ਰਜਿਸਟ੍ਰੇਸ਼ਨ ਯੋਜਨਾ/ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਰਵਾਈ ਸ਼ੁਰੂਆਤ By admin - June 26, 2025 0 6 Facebook Twitter Pinterest WhatsApp ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਭ੍ਰਿਸ਼ਟਾਚਾਰ-ਮੁਕਤ ਜ਼ਮੀਨ ਰਜਿਸਟ੍ਰੇਸ਼ਨ ਪ੍ਰਣਾਲੀ ਪ੍ਰਦਾਨ ਕਰਨ ਦੇ ਉਦੇਸ਼ ਨਾਲ ਈਜ਼ੀ ਰਜਿਸਟ੍ਰੇਸ਼ਨ ਯੋਜਨਾ 15 ਜੂਨ ਤੋਂ ਸੂਬੇ ਭਰ ਵਿੱਚ ਲਾਗੂ ਕਰ ਦਿੱਤੀ ਗਈ ਹੈ। ਜਲੰਧਰ ਤਹਿਸੀਲ ਕੰਪਲੈਕਸ ਵਿਖੇ ਵੀ ਇਸ ਯੋਜਨਾ ਦਾ ਆਗਾਜ਼ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ਤੇ ਪਹੁੰਚੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਕਿਹਾ ਕਿ ਇਹ ਯੋਜਨਾ ਮਾਲ ਵਿਭਾਗ ਦੇ ਕੰਮਕਾਜ ਵਿੱਚ ਇੱਕ ਤਕਨੀਕੀ ਅਤੇ ਪ੍ਰਸ਼ਾਸਕੀ ਕ੍ਰਾਂਤੀ ਹੈ, ਜਿਸ ਤਹਿਤ ਲੋਕਾਂ ਨੂੰ ਸਾਰੀਆਂ ਸੇਵਾਵਾਂ ਇੱਕ ਛੱਤ ਹੇਠ ਤੈਅ ਸਮੇਂ ਅੰਦਰ ਮਿਲਣ ਲੱਗੀਆਂ ਨੇ। ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਵੱਡਾ ਕਦਮ ਐ, ਜਿਸ ਨਾਲ ਪੰਜਾਬ ਵਾਸੀਆਂ ਨੂੰ ਲਾਭ ਹੋਵੇਗਾ। ਇਸ ਨੂੰ ਕ੍ਰਾਂਤੀਕਾਰੀ ਕਦਮ ਕਰਾਰ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵੀਂ ਪ੍ਰਣਾਲੀ ਲੋਕਾਂ ਨੂੰ ਬਹੁਤੇ ਦਫ਼ਤਰਾਂ ਵਿੱਚ ਜਾਣ ਅਤੇ ਏਜੰਟਾਂ ਤੇ ਵਿਚੋਲਿਆਂ ਤੋਂ ਛੁਟਕਾਰਾ ਦੁਆਏਗੀ। ਉਨ੍ਹਾਂ ਕਿਹਾ ਕਿ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਲਿਆਂਦਾ ਗਿਆ ਇਹ ਸੁਧਾਰ ਜਾਇਦਾਦ ਦੀ ਰਜਿਸਟ੍ਰੇਸ਼ਨ ਨੂੰ ਆਸਾਨ, ਤੇਜ਼ ਅਤੇ ਪਾਰਦਰਸ਼ੀ ਬਣਾਏਗਾ। ਉਨ੍ਹਾਂ ਕਿਹਾ ਕਿ ਇਹ ਸਮੁੱਚੀ ਪ੍ਰਕਿਰਿਆ ਦਸਤਾਵੇਜ਼ਾਂ ਦੀ ਰਜਿਸਟ੍ਰੇਸ਼ਨ ਤੱਕ ਪੂਰੀ ਤਰ੍ਹਾਂ ਡਿਜੀਟਲ ਹੋਵੇਗੀ, ਜਿਸ ਨਾਲ ਬੇਲੋੜੀ ਦੇਰੀ ਤੋਂ ਨਿਜਾਤ ਮਿਲੇਗੀ ਅਤੇ ਹੋਰ ਪਾਰਦਰਸ਼ਤਾ ਆਵੇਗੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸਹੂਲਤ ਵਿੱਚ ਵਾਧਾ ਕਰਨ ਹਿੱਤ ਸੂਬੇ ਭਰ ਦੇ ਸਬ ਰਜਿਸਟਰਾਰ ਦਫ਼ਤਰਾਂ ਵਿੱਚ ਏਅਰ ਕੰਡੀਸ਼ਨ, ਉਡੀਕ ਹਾਲ, ਟੋਕਨ ਡਿਸਪਲੇਅ ਐਲ.ਈ.ਡੀ ਆਦਿ ਲਗਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਧਿਕਾਰਤ ਕੀਤੇ ਗਏ ਡੀਡ ਰਾਈਟਰ ਨਾਮਾਤਰ ਫੀਸਾਂ ’ਤੇ ਉਪਲਬੱਧ ਹੋਣਗੇ ਅਤੇ ਬਿਨ੍ਹਾਂ ਕਿਸੇ ਖੱਜਲ-ਖੁਆਰੀ ਦੇ ਪੇਸ਼ੇਵਾਰਾਨਾ ਢੰਗ ਨਾਲ ਸਹਾਇਤਾ ਮੁਹੱਈਆ ਕਰਵਾਉਣਗੇ। ਸ਼੍ਰੀ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਨਵੀਨਤਮ ਤਕਨੀਕਾਂ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਕੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ‘ਈਜ਼ੀ ਪ੍ਰਾਪਰਟੀ ਰਜਿਸਟ੍ਰੇਸ਼ਨ’ ਪ੍ਰਾਜੈਕਟ ਮੀਲ ਦਾ ਪੱਥਰ ਸਾਬਤ ਹੋਵੇਗਾ।