ਪੰਜਾਬ ਮਾਨਸਾ ’ਚ ਵਿਧਾਇਕ ਦੇ ਘਰ ਅੱਗੇ ਕਿਸਾਨਾਂ ਦਾ ਧਰਨਾ/ ਲੈਂਡ ਪੋਲਿੰਗ ਪੋਲਸੀ ਤਹਿਤ ਜ਼ਮੀਨਾਂ ਐਕਵਾਇਰ ਕਰਨ ਦਾ ਕੀਤਾ ਵਿਰੋਧ/ ਕਿਹਾ, ਕਿਸੇ ਵੀ ਕੀਮਤ ’ਤੇ ਸਰਕਾਰ ਨੂੰ ਜ਼ਮੀਨਾਂ ਨਹੀਂ ਦੇਣਗੇ ਕਿਸਾਨ By admin - June 26, 2025 0 4 Facebook Twitter Pinterest WhatsApp ਮਾਨਸਾ ਦੇਪਿੰਡ ਠੂਠਿਆਵਾਲੀ ਵਿਖੇ 212 ਏਕੜ ਜ਼ਮੀਨ ਐਕਵਾਇਰ ਕਰਨ ਦਾ ਮੁੱਦਾ ਲਗਾਤਾਰ ਗਰਮਾਇਆ ਹੋਇਆ ਐ। ਕਿਸਾਨ ਜਥੇਬੰਦੀਆਂ ਨੇ ਵਿਧਾਇਕ ਵਿਜੇ ਸਿੰਗਲਾ ਦੇ ਘਰ ਦਾ ਘਿਰਾਓ ਕਰ ਕੇ ਜ਼ਮੀਨ ਐਕਵਾਇਰ ਕਰਨ ਦਾ ਵਿਰੋਧ ਕੀਤਾ ਐ। ਕਿਸਾਨਾਂ ਦੇ ਕਹਿਣਾ ਐ ਕਿ ਸਰਕਾਰ ਲੈਡ ਪੁਲਿੰਗ ਪਾਲਸੀ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਕਬਜਾ ਕਰਨਾ ਚਾਹੁੰਦੀ ਐ ਪਰ ਕਿਸਾਨ ਇਸ ਨੂੰ ਕਿਸੇ ਵੀ ਕੀਮਤ ਤੇ ਕਾਮਯਾਬ ਨਹੀਂ ਹੋਣ ਦੇਣਗੇ। ਦੱਸਣਯੋਗ ਐ ਕਿ ਕਿਸਾਨਾਂ ਨੇ ਪਹਿਲਾਂ ਇਸੇ ਮਾਮਲੇ ਨੂੰ ਲੈ ਕੇ ਡਿਪਟੀ ਕਮਿਸ਼ਨਰ ਦਫਤਰ ਅੱਗੇ ਧਰਨਾ ਦਿੱਤਾ ਸੀ ਅਤੇ ਹੁਣ ਆਪਣੀ ਆਵਾਜ ਸਰਕਾਰ ਤਕ ਪਹੁੰਚਾਉਣ ਲਈ ਵਿਧਾਇਕ ਦੇ ਘਰ ਅੱਗੇ ਧਰਨਾ ਦਿੱਤਾ ਐ। ਕਿਸਾਨਾਂ ਦਾ ਕਹਿਣਾ ਐ ਕਿ ਉਹ ਕਿਸੇ ਵੀ ਕੀਮਤ ਤੇ ਜ਼ਮੀਨ ਐਕਵਾਇਰ ਨਹੀਂ ਹੋਣ ਦੇਣਗੇ ਅਤੇ ਜੇਕਰ ਸਰਕਾਰ ਨੇ ਫੈਸਲੇ ਵਾਪਸ ਨਾ ਲਿਆ ਤਾਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ। ਦੱਸਣਯੋਗ ਐ ਕਿ ਲੈਂਡ ਪੂਲਿੰਗ ਪਾਲਿਸੀ ਦੇ ਅਧੀਨ ਅਕਵਾਇਰ ਕਰਨ ਦਾ ਕਿਸਾਨ ਜਥੇਬੰਦੀਆਂ ਵੱਲੋਂ ਪਹਿਲਾਂ ਵੀ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਦੋ ਵਾਰ ਧਰਨਾ ਪ੍ਰਦਰਸ਼ਨ ਕੀਤਾ ਜਾ ਚੁੱਕਿਆ ਪਰ ਅੱਜ ਵਿਧਾਇਕ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਤਾਂ ਕਿ ਉਹਨਾਂ ਦੀ ਆਵਾਜ਼ ਵਿਧਾਨ ਸਭਾ ਦੇ ਵਿੱਚ ਗੂੰਜ ਸਕੇ ਅਤੇ ਸਰਕਾਰ ਦੇ ਕੰਨੀ ਕਿਸਾਨਾਂ ਦੀ ਆਵਾਜ਼ ਪਵੇ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਭਰ ਦੇ ਵਿੱਚ ਸਰਕਾਰ ਵੱਲੋਂ ਇੱਕ ਨਵੀਂ ਪਾਲਸੀ ਦੇ ਅਧੀਨ ਹਜ਼ਾਰਾਂ ਏਕੜ ਜਮੀਨ ਅਕਵਇਰ ਕੀਤੀ ਜਾ ਰਹੀ ਹੈ ਜਿਸ ਦਾ ਕਿਸਾਨ ਜਥੇਬੰਦੀਆਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ। ਉਹਨਾਂ ਕਿਹਾ ਕਿ ਮਾਨਸਾ ਜ਼ਿਲ੍ਹੇ ਦੇ ਵਿੱਚ 212 ਏਕੜ ਜਮੀਨ ਅਕੁਾਇਰ ਕਰਨ ਦਾ ਸਰਕਾਰ ਵੱਲੋਂ ਫਰਮਾਨ ਜਾਰੀ ਕਰ ਦਿੱਤਾ ਗਿਆ ਪਰ ਕਿਸਾਨ ਆਪਣੀ ਜਮੀਨ ਦਾ ਇੱਕ ਟੁਕੜਾ ਵੀ ਨਹੀਂ ਦੇਣਾ ਚਾਹੁੰਦੇ। ਉਹਨਾਂ ਕਿਹਾ ਕਿ ਸਰਕਾਰ ਨੇ ਇਹ ਨਵੀਂ ਪੋਲਸੀ ਲਿਆਂਦੀ ਹੈ ਜਿਸ ਵਿੱਚ ਕਿਸਾਨਾਂ ਨੂੰ ਪੈਸੇ ਨਹੀਂ ਬਲਕਿ ਉਹਨਾਂ ਦੀ ਜਮੀਨ ਵਿੱਚੋਂ ਹੀ ਕੁਝ ਹਿੱਸਾ ਰੁਜ਼ਗਾਰ ਚਲਾਉਣ ਦੇ ਲਈ ਦਿੱਤਾ ਜਾਵੇਗਾ ਪਰ ਕਿਸਾਨ ਆਪਣੀ ਜ਼ਮੀਨ ਨਹੀਂ ਦੇਣਾ ਚਾਹੁੰਦੇ। ਉਹਨਾਂ ਕਿਹਾ ਕਿ ਜੇਕਰ ਸਰਕਾਰ ਕਿਸਾਨਾਂ ਦੀ ਜਬਰਦਸਤੀ ਜਮੀਨ ਅਕੁਾਇਰ ਕਰੇਗੀ ਤਾਂ ਕਿਸਾਨ ਸਰਕਾਰ ਦੇ ਨਾਲ ਆਰ ਪਾਰ ਦੀ ਲੜਾਈ ਲੜਨ ਦੇ ਲਈ ਤਿਆਰ ਨੇ।