ਪੰਜਾਬ ਫਰੀਦਕੋਟ ’ਚ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼/ ਪੁਲਿਸ ਨੇ ਲਾਸ਼ ਮੋਰਚਰੀ ’ਚ ਰਖਵਾ ਕੇ ਜਾਂਚ ਕੀਤੀ ਸ਼ੁਰੂ By admin - June 27, 2025 0 4 Facebook Twitter Pinterest WhatsApp ਫਰੀਦਕੋਟ ਦੇ ਜੋੜੀਆਂ ਨਹਿਰਾਂ ਨੇੜੇ ਹਾਲਾਤ ਉਸ ਵੇਲੇ ਦਹਿਸ਼ਤ ਵਾਲੇ ਬਣ ਗਏ ਜਦੋਂ ਲੋਕਾਂ ਨੇ ਨਹਿਰਾਂ ਦੇ ਨੇੜੇ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਵੇਖੀ। ਲੋਕਾਂ ਨੇ ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ। ਮੌਕੇ ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਦੇ ਦੱਸਣ ਮੁਤਾਬਕ ਇਹ ਲਾਸ਼ ਇਕ ਨੌਜਵਾਨ ਦੀ ਐ। ਲਾਸ਼ ਨੇੜਿਓ ਕੋਈ ਵੀ ਅਜਿਹੀ ਚੀਜ਼ ਨਹੀਂ ਮਿਲੀ, ਜਿਸ ਤੋਂ ਮ੍ਰਿਤਕ ਦੀ ਪਛਾਣ ਹੋ ਸਕੇ। ਪੁਲਿਸ ਨੇ ਲਾਸ਼ ਨੂੰ 72 ਘੰਟਿਆਂ ਲਈ ਮੋਰਚਰੀ ਵਿਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਚਮਕੌਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਤਲਾਹ ਮਿਲੀ ਸੀ ਕਿ ਨਹਿਰਾਂ ਦੇ ਨਜ਼ਦੀਕ ਕੰਢੇ ਦੇ ਉੱਪਰ ਕਿਸੇ ਦੀ ਲਾਸ਼ ਪਈ ਹੈ ਉਹਨਾਂ ਵੱਲੋਂ ਮੌਕੇ ਤੇ ਪਹੁੰਚ ਕੇ ਜਾਇਜ਼ਾ ਲਿਆ ਗਿਆ ਅਤੇ ਉਸ ਨੂੰ ਚੁੱਕ ਕੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਲਿਆਂਦਾ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਹੈ ਅਤੇ ਹੁਣ 72 ਘੰਟਿਆਂ ਲਈ ਮੋਰਚਰੀ ਵਿੱਚ ਰੱਖਿਆ ਗਿਆ ਤਾਂ ਜੋ ਉਸ ਦੀ ਪਛਾਣ ਹੋ ਸਕੇ ਅਤੇ ਉਸ ਤੋਂ ਬਾਅਦ ਹੁਣ ਅਗਲੀ ਕਾਰਵਾਈ ਆਰੰਭ ਕੀਤੀ ਜਾਵੇਗੀ।