Uncategorized ਅੰਮ੍ਰਿਤਸਰ ’ਚ ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ/ ਲੱਖਾਂ ਦਾ ਸੋਨਾ ਤੇ ਵਿਦੇਸ਼ੀ ਕਰੰਸੀ ਲੈ ਕੇ ਹੋਏ ਫਰਾਰ/ ਘਟਨਾ ਸੀਸੀਟੀਵੀ ’ਚ ਕੈਦ, ਪੁਲਿਸ ਕਰ ਰਹੀ ਜਾਂਚ By admin - June 27, 2025 0 3 Facebook Twitter Pinterest WhatsApp ਗੁਰੂ ਨਗਰੀ ਅੰਮ੍ਰਿਤਸਰ ਵਿਚ ਚੋਰਾਂ ਦੀਆਂ ਗਤੀਵਿਧੀਆਂ ਵਿਚ ਲਗਾਤਾਰ ਵਾਧਾ ਹੋ ਰਿਹਾ ਐ। ਤਾਜ਼ਾ ਮਾਮਲਾ ਸ਼ਹਿਰ ਦੇ ਮਾਡਲ ਟਾਊਨ ਇਲਾਕੇ ਵਿਚੋਂ ਸਾਹਮਣੇ ਆਈ ਐ ਜਿੱਥੇ ਬੀਤੀ ਰਾਤ 3 ਵਜੇ ਦੇ ਕਰੀਬ ਘਰ ਅੰਦਰ ਦਾਖਲ ਹੋਏ ਚੋਰ ਲੱਖਾਂ ਰੁਪਏ ਕੀਮਤ ਦੇ ਗਹਿਣੇ, ਨਕਦੀ ਅਤੇ ਵਿਦੇਸ਼ੀ ਕਰੰਸੀ ਲੈ ਕੇ ਫਰਾਰ ਹੋ ਗਏ। ਪਰਿਵਾਰ ਨੂੰ ਘਟਨਾ ਦਾ ਪਤਾ ਸਵੇਰ ਵੇਲੇ ਚੱਲਿਆ। ਚੋਰੀ ਦੀ ਘਟਨਾ ਘਰ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਐ, ਜਿਸ ਵਿਚ ਚੋਰ ਕੰਧ ਟੱਪ ਕੇ ਘਰ ਅੰਦਰ ਦਾਖਲ ਹੁੰਦੇ ਦਿਖਾਈ ਦੇ ਰਹੇ ਨੇ। ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਪੁਲਿਸ ਨੇ ਚੋਰਾਂ ਨੂੰ ਛੇਤੀ ਕਾਬੂ ਕਰ ਲੈਣ ਦਾ ਦਾਅਵਾ ਕੀਤਾ ਐ।