ਬਰਨਾਲਾ ’ਚ ਗੁਰੂ ਘਰ ਅੰਦਰ ਗ੍ਰੰਥੀ ਸਿੰਘ ਨਾਲ ਸਿਰਫਿਰੇ ਵੱਲੋਂ ਕੁੱਟਮਾਰ/ ਗ੍ਰੰਥੀ ਦੇ ਹੱਕ ’ਚ ਨਿਤਰੀਆਂ ਪੰਥਕ ਜਥੇਬੰਦੀਆਂ ਨੇ ਮੰਗਿਆ ਇਨਸਾਫ਼/ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲ ਭੇਜੀ ਸ਼ਿਕਾਇਤ, ਪੁਲਿਸ ਕਰ ਰਹੀ ਜਾਂਚ

0
8

ਬਰਨਾਲਾ ਨੇੜਲੇ ਪਿੰਡ ਵਿਚ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਨਾਲ ਇਕ ਸਖਸ਼ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖਲ ਹੋ ਕੇ ਕੁੱਟਮਾਰ ਕਰਨ ਦੀ ਖਬਰ ਸਾਹਮਣੇ ਆਈ ਐ। ਘਟਨਾ ਬਰਨਾਲਾ ਅਧੀਨ ਆਉਂਦੇ ਤਪਾ ਮੰਡੀ ਦੇ ਪਿੰਡ ਜੰਡਸਰ ਦੀ ਐ, ਜਿੱਥੇ ਸਥਿਤ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਬਲਵਿੰਦਰ ਸਿੰਘ ਨਾਲ ਇਕ ਸਖਸ ਵੱਲੋਂ ਕੁੱਟਮਾਰ ਕੀਤੀ ਗਈ। ਘਟਨਾ ਗੁਰਦੁਆਰਾ ਸਾਹਿਬ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਵਿਚ ਕੈਦ ਹੋ ਗਈ ਜੋ ਸ਼ੋਸ਼ਲ ਮੀਡੀਆ ਤੇ ਤੇਜੀ ਨਾਲ ਵਾਇਰਲ ਹੋ ਰਹੀ ਐ। ਉਧਰ ਘਟਨਾ ਦੀ ਵੀਡੀਓ ਵਾਇਰਲ ਹੋਣ ਬਾਅਦ ਸੰਗਤ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਐ। ਗ੍ਰੰਥੀ ਸਿੰਘ ਦੇ ਹੱਕ ਵਚ ਨਿਤਰੀਆਂ ਪੰਥਕ ਜਥੇਬੰਦੀਆਂ ਨੇ ਪ੍ਰਸ਼ਾਸਨ ਤੋਂ ਸਖਤ ਕਾਰਵਾਈ ਦੀ ਮੰਗ ਕੀਤੀ ਐ। ਇਸੇ ਦੌਰਾਨ ਗ੍ਰੰਥੀ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲ ਸ਼ਿਕਾਇਤ ਭੇਜ ਕੇ ਇਨਸਾਫ ਮੰਗਿਆ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਮੁਤਾਬਕ ਘਟਨਾ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਵਾਪਰੀ ਦੱਸੀ ਜਾ ਰਹੀ ਐ, ਜਿਸ ਦੀ ਜਾਂਚ ਕੀਤੀ ਜਾ ਰਹੀ ਐ ਅਤੇ ਜਾਂਚ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here