ਸੰਗਰੂਰ ਦੇ ਸੁਨਾਮ ’ਚ ਹੋਇਆ ਗੁੰਡਾਗਰਦੀ ਦਾ ਨੰਗਾ ਨਾਚ/ ਆਪਸ ’ਚ ਭਿੱੜੀਆਂ ਦੋ ਧਿਰਾਂ, ਸ਼ਰੇਆਮ ਚੱਲੀਆਂ ਡਾਂਗਾਂ ਸੋਟੀਆਂ/ ਪੁਲਿਸ ਨੇ ਜਾਂਚ ਕੀਤੀ ਸ਼ੁਰੂ, ਸਖਤ ਕਾਰਵਾਈ ਦਾ ਦਿੱਤਾ ਭਰੋਸਾ

0
8

ਪੰਜਾਬ ਅੰਦਰ ਆਪਸੀ ਰੰਜ਼ਿਸ਼ ਦੇ ਚਲਦਿਆਂ ਲੜਾਈ-ਝਗੜੇ ਹੋਣ ਦੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਨੇ…ਅਜਿਹਾ ਹੀ ਮਾਮਲਾ ਸੰਗਰੂਰ ਅਧੀਨ ਆਉਂਦੇ ਸੁਨਾਮ ਤੋਂ ਸਾਹਮਣੇ ਆਇਆ ਐ, ਜਿੱਥੇ ਜ਼ਮੀਨੀ ਝਗੜੇ ਦੇ ਚਲਦਿਆਂ ਦੋ ਧਿਰਾਂ ਆਪਸ ਵਿਚ ਭਿੱੜ ਗਈਆਂ। ਦੋਵੇਂ ਧਿਰਾਂ ਵੱਲੋਂ ਡਾਂਗਾਂ ਸੋਟੀਆਂ ਦੀ ਖੁੱਲ੍ਹ ਕੇ ਵਰਤੋਂ ਕੀਤੀ ਗਈ, ਜਿਸ ਦੀ ਵੀਡੀਓ ਤਸਵੀਰਾਂ ਵੀ ਸਾਹਮਣੇ ਆਈਆਂ ਨੇ। ਇਸ ਦੌਰਾਨ ਕਈ ਜਣਿਆਂ ਦੇ ਸੱਟਾਂ ਲੱਗੀਆਂ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਮਾਮਲੇ ਨੂੰ ਸ਼ਾਂਤ ਕਰਵਾਇਆ। ਇਸ ਸਬੰਧੀ ਜਾਣਾਕਰੀ ਦਿੰਦਿਆਂ ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਝਗੜਾ ਜ਼ਮੀਨੀ ਵਿਵਾਦ ਦੇ ਚਲਦਿਆਂ ਹੋਇਆ ਐ, ਜਿਸ ਦੀ ਜਾਂਚ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਹੱਥ ਵਿਚ ਲੈਣ ਦੀ ਇਜਾਜਤ ਨਹੀਂ ਦਿੱਤੀ ਜਾਵੇਗੀ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਮੁਤਾਬਕ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here