ਬੱਸੀ ਪਠਾਣਾਂ ਵਿਖੇ ਆਗਣਵਾੜੀ ਮੁਲਾਜ਼ਮ ਯੂਨੀਅਨ ਦਾ ਪ੍ਰਦਰਸ਼ਨ/ ਸੀਡੀਪੀਓ ਦਫਤਰ ਦੇ ਬਾਹਰ ਸਰਕਾਰ ਖਿਲਾਫ਼ ਨਾਅਰੇਬਾਜ਼ੀ

0
3

ਆਗਨਵਾੜੀ ਵਰਕਰਾਂ ਵੱਲੋਂ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਦੇ ਹੱਕ ਵਿਚ ਸੰਘਰਸ਼ ਕੀਤਾ ਜਾ ਰਿਹਾ ਐ। ਇਸੇ ਤਹਿਤ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਬੱਸੀ ਪਠਾਣਾ ਦੇ ਸੀਡੀਪੀਓ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣੀਆਂ ਮੰਗਾਂ ਮਨਵਾਉਣ ਦੀ ਮੰਗ ਕੀਤੀ।  ਸੂਬਾ ਪ੍ਰਧਾਨ ਹਰਜੀਤ ਕੌਰ ਪੰਜੋਲਾ ਨੇ ਕਿਹਾ ਕਿ ਜਦ ਤੱਕ ਸਰਕਾਰ ਸਾਰੀਆਂ ਆਂਗਨਵਾੜੀ ਵਰਕਰਾਂ ਨੂੰ ਮੋਬਾਈਲ ਅਤੇ ਮੋਬਾਈਲ ਭੱਤਾ ਨਹੀਂ ਦਿੰਦੀ, ਤਦ ਤੱਕ ਕੋਈ ਵੀ ਕੰਮ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸੀਡੀਪੀਓ ਬੱਸੀ ਪਠਾਣਾ ਵੱਲੋਂ ਵਰਕਰਾਂ ਨੂੰ ਲਗਾਤਾਰ ਤਾੜਨਾ ਪੱਤਰ ਭੇਜੇ ਜਾ ਰਹੇ ਹਨ, ਜਿਸ ਦੇ ਵਿਰੋਧ ਵਜੋਂ ਅੱਜ ਇਹ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਰਕਾਰ ਦੁਆਰਾ ਭੇਜੀ ਜਾਂਦੀ ਫੀਡ ਦੀ ਗੁਣਵੱਤਾ ਬਹੁਤ ਘੱਟ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁਪੋਸ਼ਣ ਦੂਰ ਕਰਨ ਲਈ ਭੇਜੀ ਗਈ ਫੀਡ ਹੀ ਠੀਕ ਨਹੀਂ, ਤਾਂ ਅਜਿਹੇ ਕੰਮ ਦਾ ਕੀ ਲਾਭ? ਯੂਨੀਅਨ ਨੇ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਤੁਰੰਤ ਮੰਗਾਂ ਨਾ ਮੰਨੀਆਂ ਤਾਂ ਆਉਣ ਵਾਲੇ ਦਿਨਾਂ ‘ਚ ਹੜਤਾਲਾਂ ਤੇ ਵੱਡੇ ਰੋਸ ਪ੍ਰਦਰਸ਼ਨ ਕੀਤੇ ਜਾਣਗੇ।

 

LEAVE A REPLY

Please enter your comment!
Please enter your name here