ਪਟਿਆਲਾ ਦੇ ਹਸਪਤਾਲ ਤੋਂ ਘਰ ਲਈ ਰਵਾਨਾ ਹੋਏ ਜਗਜੀਤ ਡੱਲੇਵਾਲ/ ਕਿਸਾਨਾਂ ਨਾਲ ਕੀਤੇ ਜਾ ਰਹੇ ਧੱਕੇ ਨੂੰ ਲੈ ਕੇ ਸਰਕਾਰ ਨੂੰ ਦਿੱਤੀ ਚਿਤਾਵਨੀ/ ਕਿਹਾ, ਮੰਗਾਂ ਮੰਨੇ ਤਕ ਜਾਰੀ ਰਹੇਗਾ ਸੰਘਰਸ਼ ਤੇ ਮਰਨ ਵਰਤ

0
8

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਐ। ਛੁੱਟੀ ਮਿਲਣ ਤੋਂ ਬਾਅਦ ਅੱਜ ਉਹ ਪਟਿਆਲਾ ਦੇ ਨਿੱਜੀ ਹਸਪਤਾਲ ਤੋਂ ਜੱਦੀ ਪਿੰਡ ਡੱਲੇਵਾਲ ਲਈ ਰਵਾਨਾ ਹੋਏ। ਉਨ੍ਹਾਂ ਦੀ ਹਸਪਤਾਲ ਤੋਂ ਛੁੱਟੀ ਮੌਕੇ ਵੱਡੀ ਗਿਣਤੀ ਕਿਸਾਨ ਆਗੂ ਤੇ ਵਰਕਰ ਪਹੁੰਚੇ ਹੋਏ ਸਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਨੂੰ ਮੀਟਿੰਗ ਲਈ ਬੁਲਾ ਕੇ ਜੋ ਧੱਕੇਸ਼ਾਹੀ ਕੀਤੀ ਗਈ ਐ, ਉਸ ਨੂੰ ਕਿਸਾਨ ਤੇ ਪੰਜਾਬ ਦੇ ਲੋਕ ਕਦੇ ਵੀ ਨਹੀਂ ਭੁੱਲਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੇ ਕੇਵਲ ਕਿਸਾਨਾਂ ਨਾਲ ਹੀ ਨਹੀਂ ਬਲਕਿ ਪੰਜਾਬ ਦੇ ਲੋਕਾਂ ਦੀ ਵੀ ਪਿੱਠ ਵਿਚ ਛੂਰਾ ਮਾਰਿਆ ਐ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੰਘਰਸ਼ ਕਰ ਰਹੇ ਸੀ ਤੇ ਸਾਡਾ ਧਰਨਾ ਚੁਕਵਾ ਕੇ ਸਰਕਾਰ ਨੇ ਪੰਜਾਬੀਆਂ ਨਾਲ ਧਰੋਹ ਕਮਾਇਆ ਐ। ਉਨ੍ਹਾਂ ਕਿਹਾ ਕਿ ਜਦੋਂ ਤਕ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਸੰਘਰਸ਼ ਤੇ ਮਰਨ ਵਰਤ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਧਰਨਿਆਂ ਦੀ ਮੁੜ ਸੁਰਜੀਤੀ ਲਈ ਮੁੜ ਵਿਉਂਤਬੰਦੀ ਕੀਤੀ ਜਾਵੇਗੀ ਅਤੇ ਸਾਰੀਆਂ ਧਿਰਾਂ ਨਾਲ ਮਿਲ ਕੇ ਛੇਤੀ ਹੀ ਸੰਘਰਸ਼ ਮੁੜ ਤਿੱਖਾ ਕੀਤਾ ਜਾਵੇਗਾ।

LEAVE A REPLY

Please enter your comment!
Please enter your name here