ਪੰਜਾਬ ਮੋਗਾ ਪੁਲਿਸ ਵੱਲੋਂ ਕਤਲ ਮਾਮਲੇ ਦੇ ਮੁਲਜ਼ਮਾਂ ਦਾ ਐਨਕਾਊਟਰ/ ਹਥਿਆਰ ਬਰਾਮਦਗੀ ਦੌਰਾਨ ਦੋਵਾਂ ਨੇ ਭੱਜਣ ਦੀ ਕੀਤੀ ਕੋਸ਼ਿਸ਼/ ਪੁਲਿਸ ਨੇ ਜ਼ਖ਼ਮੀ ਹਾਲਤ ਚ ਗ੍ਰਿਫਤਾਰ ਕਰ ਕੇ ਜਾਂਚ ਆਰੰਭੀ By admin - July 2, 2025 0 17 Facebook Twitter Pinterest WhatsApp ਮੋਗਾ ਪੁਲਿਸ ਨੇ ਸ਼ਿਵ ਸੈਨਾ ਆਗੂ ਦੇ ਕਤਲ ਮਾਮਲੇ ਵਿੱਚ ਸ਼ਾਮਿਲ ਦੋ ਮੁਲਜ਼ਮਾਂ ਦਾ ਐਨਕਾਊਂਟਰ ਕੀਤਾ ਹੈ। ਪੁਲਿਸ ਮੁਲਜ਼ਮ ਨੂੰ ਹਥਿਆਰਾਂ ਦੀ ਬਰਾਮਦਗੀ ਲਈ ਲੈ ਕੇ ਆਈ ਸੀ, ਇਸ ਦੌਰਾਨ ਮੁਲਜ਼ਮਾਂ ਨੇ ਪੁਲਿਸ ਨੇ ਫਾਇਰਿੰਗ ਕਰਕੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਿਸ ਦੀ ਜਵਾਬੀ ਕਾਰਵਾਈ ਵਿੱਚ ਗੋਲੀ ਲੱਗਣ ਕਾਰਨ ਇੱਕ ਮੁਲਜ਼ਮ ਜ਼ਖਮੀ ਹੋ ਗਿਆ। ਪੁਲਿਸ ਨੇ ਜ਼ਖਮੀ ਮੁਲਜ਼ਮ ਨੂੰ ਹਸਪਤਾਲ ਵਿੱਚ ਭਰਤੀ ਕਰਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜ਼ਿਕਰਯੋਗ ਹੈ ਕਿ ਮੋਗਾ ਵਿੱਚ ਮਾਰਚ ਮਹੀਨੇ ਵਿੱਚ ਸ਼ਿਵ ਸੈਨਾ ਸ਼ਿੰਦੇ ਦੇ ਜ਼ਿਲ੍ਹਾ ਮੁਖੀ ਮੰਗਤ ਰਾਮ ਮੰਗਾ ਦੇ ਕਤਲ ਦੇ ਮਾਮਲੇ ਵਿੱਚ ਮੋਗਾ ਪੁਲਿਸ ਨੇ ਹਿਮਾਚਲ ਤੋਂ ਦੋ ਮੁਲਜ਼ਮਾਂ ਅਰੁਣ ਅਤੇ ਸਿਕੰਦਰ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਿਸ ਨੇ ਦੋਵਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ‘ਤੇ ਲਿਆ ਸੀ। ਅੱਜ ਮੋਗਾ ਪੁਲਿਸ ਦੋਵਾਂ ਮੁਲਜ਼ਮਾਂ ਨੂੰ ਸਿੰਘਾ ਵਾਲਾ ਪਿੰਡ ਦੇ ਨੇੜੇ ਇੱਕ ਜਗ੍ਹਾ ‘ਤੇ ਹਥਿਆਰ ਬਰਾਮਦ ਕਰਨ ਲਈ ਲੈ ਕੇ ਆਈ ਸੀ। ਉੱਥੋਂ ਦੋਵਾਂ ਮੁਲਜ਼ਮਾਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ ਵਿੱਚੋਂ ਇੱਕ ਨੇ ਲੁਕਾਇਆ ਹੋਇਆ ਪਿਸਤੌਲ ਚੁੱਕਿਆ ਅਤੇ ਪੁਲਿਸ ‘ਤੇ ਗੋਲੀਬਾਰੀ ਕੀਤੀ। ਪੁਲਿਸ ਨੇ ਵੀ ਜਵਾਬੀ ਕਾਰਵਾਈ ਵਿੱਚ ਗੋਲੀ ਚਲਾਈ, ਜਿਸ ਵਿੱਚ ਇੱਕ ਗੋਲੀ ਸਿਕੰਦਰ ਦੀ ਲੱਤ ਵਿੱਚ ਲੱਗੀ। ਜਦੋਂ ਕਿ ਦੂਜਾ ਭੱਜਦੇ ਹੋਏ ਜ਼ਖਮੀ ਹੋ ਗਿਆ। ਪੁਲਿਸ ਨੇ ਦੋਵਾਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।