ਗੁਰਦਾਸਪੁਰ ਚੇ ਕੋਲਡ ਡਰਿੰਕ ਦੇ ਗੋਦਾਮ ਨੂੰ ਲੱਗੀ ਅੱਗ/ ਗੋਦਾਮ ਅੰਦਰ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ/ ਫਾਇਰ ਬ੍ਰਿਗੇਡ ਦੀਆਂ ਚਾਰ ਗੱਡੀਆਂ ਨੇ ਪਾਇਆ ਕਾਬੂ

0
8

ਗੁਰਦਾਸਪੁਰ ਦੇ ਮੇਹਰ ਚੰਦ ਰੋਡ ਤੇ ਅੱਜ ਹਾਲਾਤ ਉਸ ਵੇਲੇ ਅਫਰਾ-ਤਫਰੀ ਵਾਲੇ ਬਣ ਗਏ ਜਦੋਂ ਇੱਥੇ ਸਥਿਤ ਇਕ ਕੋਲਡ ਡਰਿੰਕ ਅਤੇ ਕਨਫੈਕਸ਼ਨਰੀ ਸਾਮਾਨ ਦੇ ਗੋਦਾਮ ਨੂੰ ਅੱਗ ਲੱਗ ਗਈ। ਅੱਗ ਐਨੀ ਤੇਜ਼ੀ ਨਾਲ ਫੈਲੀ ਕਿ ਇਸ ਨੇ ਕੁੱਝ ਹੀ ਮਿੰਟਾਂ ਬਾਅਦ ਭਿਆਨਕ ਰੂਪ ਅਖਤਿਆਰ ਕਰ ਲਿਆ। ਇਸ ਦੌਰਾਨ ਅੰਦਰੋਂ ਪਟਾਕਿਆਂ ਦੇ ਚੱਲਣ ਵਰਗੀਆਂ ਤੇਜ਼ ਆਵਾਜ਼ਾਂ ਸੁਣਾਈ ਦਿੱਤੀਆਂ, ਜਿਸ ਤੋਂ ਲੋਕਾਂ ਨੇ ਗੋਦਾਮ ਅੰਦਰ ਪਟਾਕੇ ਰੱਖੇ ਹੋਣ ਦੀ ਸ਼ੰਕਾ ਜਾਹਰ ਕੀਤੀ ਪਰ ਬਾਅਦ ਵਿਚ ਪਤਾ ਚੱਲਿਆ ਕਿ ਇਹ ਆਵਾਜ਼ਾ ਕੋਲਡ ਡਰਿੰਕ ਦੀਆਂ ਬੋਤਲਾਂ ਦੇ ਫੱਟਣ ਕਾਰਨ ਆ ਰਹੀਆਂ ਸੀ। ਘਟਨਾ ਦੀ ਸੂਚਨਾ ਮਿਲਣ ਬਾਅਦ ਸਥਾਨਕ ਸ਼ਹਿਰ ਦੀਆਂ ਫਾਇਰ ਬ੍ਰਿਗੇਡ ਟੀਮਾਂ ਮੌਕੇ ਤੇ ਪਹੁੰਚੀਆਂ। ਅੱਗ ਦੇ ਭਿਆਨਕ ਰੂਪ ਨੂੰ ਵੇਖਦਿਆਂ ਬਟਾਲਾ ਤੋਂ ਵੀ ਫਾਇਰ ਬ੍ਰਿਗੇਡ ਨੂੰ ਬੁਲਾਉਣਾ ਪਿਆ। ਜਿਸ ਤੋਂ ਬਾਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ਤੇ ਕਾਬੂ ਪਾਇਆ। ਇਸ ਅੱਗ ਨਾਲ ਗੋਦਾਮ ਦੀ ਉਪਰਲੀ ਮੰਜਿਲ ਵਿਚ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ ਜਦਕਿ ਫਾਇਰ ਬ੍ਰਿਗੇਡ ਦੇ ਸਮੇਂ ਸਿਰ ਪਹੁੰਚਣ ਕਾਰਨ ਅੱਗ ਨੂੰ ਹੇਠਲੀ ਮੰਜਿਲ ਤੇ ਫੈਲਣ ਤੋਂ ਰੋਕ ਲਿਆ ਗਿਆ। ਘਟਨਾ ਦਾ ਪਤਾ ਚੱਲਣ ਬਾਅਦ ਮੌਕੇ ਤੇ ਪ੍ਰਸ਼ਾਸਨਿਕ ਅਧਿਕਾਰੀ ਤੇ ਸਿਆਸੀ ਧਿਰਾਂ ਦੇ ਆਗੂ ਵੀ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ।

LEAVE A REPLY

Please enter your comment!
Please enter your name here