ਪੰਜਾਬ ਚੰਡੀਗੜ੍ਹ ਵਿਖੇ ਖਜਾਨਾ ਮੰਤਰੀ ਹਰਪਾਲ ਚੀਮਾ ਦੀ ਪ੍ਰੈੱਸ ਕਾਨਫਰੰਸ/ ਨਸ਼ਿਆਂ ਖਿਲਾਫ ਮੁਹਿੰਮ ਦੇ ਨਤੀਜਿਆਂ ਬਾਰੇ ਸਾਂਝਾ ਕੀਤੀ ਜਾਣਕਾਰੀ/ ਵਿਰੋਧੀ ਧਿਰਾਂ ਤੇ ਲਾਏ ਨਸ਼ਾ ਤਸਕਰਾਂ ਦੀ ਪੁਸ਼ਤ-ਪਨਾਹੀ ਦੇ ਇਲਜ਼ਾਮ By admin - July 2, 2025 0 18 Facebook Twitter Pinterest WhatsApp ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਪ੍ਰੈੱਸ ਕਾਨਫਰੰਸ ਕਰ ਦੇ ਸਰਕਾਰ ਦੇ ਨਸ਼ਿਆਂ ਖਿਲਾਫ ਮੁਹਿੰਮ ਬਾਰੇ ਜਾਣਕਾਰੀ ਸਾਂਝਾ ਕੀਤੀ ਐ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਖਜਾਨਾ ਮੰਤਰੀ ਨੇ ਕਿਹਾ ਕਿ ਸਰਕਾਰ ਦੀ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤੋਂ ਬੁਖਲਾ ਕੇ ਵਿਰੋਧੀ ਧਿਰਾਂ ਸਰਕਾਰ ਖਿਲਾਫ ਉਠ ਖੜੀਆਂ ਹੋਈਆਂ ਨੇ। ਬਿਕਰਮ ਮਜੀਠੀਆ ਦਾ ਨਾਮ ਲਏ ਬਿਨਾਂ ਉਨ੍ਹਾਂ ਕਿਹਾ ਕਿ ਸਰਕਾਰ ਨੇ ਵੱਡੀਆਂ ਮੱਛੀਆਂ ਨੂੰ ਹੱਥ ਪਾਇਆ ਐ, ਜਿਸ ਖਿਲਾਫ ਸਾਰੀਆਂ ਰਵਾਇਤੀ ਪਾਰਟੀਆਂ ਇਕਜੁਟ ਹੋ ਗਈਆਂ ਨੇ। ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਹਵਾਲੇ ਨਾਲ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਭਾਜਪਾ ਦੀ ਸਰਕਾਰ ਵੇਲੇ ਨੌਜਵਾਨਾਂ ਦੇ ਹੱਥਾਂ ਵਿਚ ਸਰਿੰਜਾਂ ਤੇ ਨਸ਼ੇ ਫੜਾਏ ਗਏ ਸਨ, ਜਿਸ ਕਾਰਨ ਹਜ਼ਾਰਾਂ ਮਾਵਾਂ ਦੇ ਪੁੱਤਰ ਮੌਤ ਦੇ ਮੂੰਹ ਵਿਚ ਜਾ ਪਏ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਜਨਮ ਪੰਥਕ ਮਰਿਆਦਾਵਾਂ ਨੂੰ ਬਚਾਉਣ ਲਈ ਹੋਇਆ ਸੀ ਪਰ ਪਾਰਟੀ ਦੇ ਇਕ ਪਰਿਵਾਰ ਦਾ ਕਬਜ਼ਾ ਹੋਣ ਬਾਅਦ ਇਸ ਵਿਚ ਵੱਡਾ ਨਿਘਾਰ ਆਇਆ, ਜਿਸ ਦਾ ਖਮਿਆਜ਼ਾ ਪੰਜਾਬੀਆਂ ਨੇ ਨਸ਼ਿਆਂ ਦੇ ਰੂਪ ਵਿਚ ਭੁਗਤਿਆ ਐ।