ਮੋਗਾ ’ਚ ਸੜਕ ਹਾਦਸੇ ਦੌਰਾਨ ਨੌਜਵਾਨ ਦੀ ਮੌਤ/ ਕਾਰ ਤੇ ਟਰਾਲੇ ਵਿਚਾਲੇ ਟੱਕਰ/ ਟਰਾਲੇ ਹੇਠਾਂ ਫਸੀ ਕਾਰ

0
3

 

ਮੋਗਾ ਦੇ ਫਿਰੋਜਪੁਰ-ਲੁਧਿਆਣਾ ਰੋਡ ਤੇ ਬੀਤੀ ਦੇਰ ਰਾਤ ਉਸ ਵੇਲੇ ਵੱਡਾ ਹਾਦਸਾ ਵਾਪਰ ਗਿਆ ਜਦੋਂ ਇਕ ਤੇਜ਼ ਰਫਤਾਰ ਕਾਰ ਦੀ ਇੱਟਾਂ ਨਾਲ ਭਰੇ ਟਰੱਕ ਨਾਲ ਟੱਕਰ ਹੋ ਗਈ। ਟੱਕਰ ਐਨਾ ਭਿਆਨਕ ਸੀ ਕਿ ਕਾਰ ਪੂਰੀ ਤਰ੍ਹਾਂ ਟਰਾਲੇ ਦੇ ਹੇਠਾਂ ਜਾ ਧਸੀ, ਜਿਸ ਕਾਰਨ ਕਾਰ ਵਿਚ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਿੱਠੂ ਸਿੰਘ ਵਾਸੀ ਪਿੰਡ ਦਾਦਾਹੂਰ, ਜਿਲ੍ਹਾ ਮੋਗਾ ਵਜੋਂ ਹੋਈ ਐ। ਕਾਰ ਨੂੰ ਚਾਰ ਘੰਟਿਆ ਦੀ ਮੁਸ਼ੱਕਤ ਤੋਂ ਬਾਅਦ ਮੁਸ਼ਕਲ ਨਾਲ ਬਾਹਰ ਕੱਢਿਆ ਗਿਆ। ਇਸੇ ਦੌਰਾਨ ਮੋਕੇ ਦੀਆਂ ਭਿਆਨਕ ਤਸਵੀਰਾਂ ਸਾਹਮਣੇ ਆਈਆਂ ਨੇ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਜਾਣਕਾਰੀ ਅਨੁਸਾਰ ਮ੍ਰਿਤਕ ਦੀ ਉਮਰ 35 ਸਾਲਾ ਦੇ ਕਰੀਬ ਐ ਅਤੇ ਉਹ ਕਾਰ ਵਿਚ ਸਵਾਰ ਹੋ ਕੇ ਜਾ ਰਿਹਾ ਸੀ ਕਿ ਅਚਾਨਕ ਉਸ ਦੀ ਕਾਰ ਅੱਗੇ ਜਾ ਰਹੇ ਇਟਾਂ ਨਾਲ ਭਰੇ ਟਰੱਕ ਨਾਲ ਜਾ ਟਕਰਾਈ। ਕਾਰ ਬੂਰੀ ਤਰ੍ਹਾਂ ਟਰੱਕ ਹੇਠਾਂ ਜਾ ਧਸੀ ਸੀ, ਜਿਸ ਨੂੰ ਕਰੇਨ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਹਾਦਸੇ ਤੋਂ ਬਾਅਦ ਟਰਾਲਾ ਚਾਲਕ ਮੌਕੇ ਤੋਂ ਫਰਾਰ ਗਿਆ। ਉਧਰ ਘਟਨਾ ਦੀ ਸੂਚਨਾ ਮਿਲਣ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸਮਾਜ ਸੇਵੀ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਮੋਗਾ ਦੇ ਸਿਵਲ ਹਸਪਤਾਲ ਦ ਮੋਰਚਰੀ ਵਿਚ ਰਖਵਾ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here