ਪੰਜਾਬ ਅੰਮ੍ਰਿਤਸਰ ਪੁਲਿਸ ਵੱਲੋਂ 4 ਕਿੱਲੋ ਗਾਂਜ਼ੇ ਸਮੇਤ ਪਰਵਾਸੀ ਕਾਬੂ/ ਪੁਲਿਸ ਨੇ ਮੁਲਜਮ ਖਿਲਾਫ ਕੇਸ ਦਰਜ ਕਰ ਕੇ ਜਾਂਚ ਕੀਤੀ ਸ਼ੁਰੂ By admin - July 3, 2025 0 5 Facebook Twitter Pinterest WhatsApp ਅੰਮ੍ਰਿਤਸਰ ਪੁਲਿਸ ਨੇ ਇਕ ਪਰਵਾਸੀ ਨੂੰ 4 ਕਿੱਲੋ ਗਾਂਜੇ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਮੁਲਜਮ ਦੀ ਪਛਾਣ ਸਲਿੰਦਰ ਸ਼ਾਹ ਪੁੱਤਰ ਭੋਲਾ ਸ਼ਾਹ ਮੂਲ ਵਾਸੀ ਬਿਹਾਰ ਅਤੇ ਹਾਲ ਵਾਸੀ ਅੰਮ੍ਰਿਤਸਰ ਵਜੋਂ ਹੋਈ ਐ। ਮੁਲਜਮ ਅੰਮ੍ਰਿਤਸਰ ਵਿਖੇ ਇਕ ਕਿਰਾਏ ਦੇ ਮਕਾਨ ਵਿਚ ਰਹਿ ਰਿਹਾ ਸੀ। ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਰੋਡਵੇਜ ਵਰਕਸ਼ਾਪ ਨੇੜਿਓ ਮੁਲਜਮ ਨੂੰ ਸ਼ੱਕ ਦੇ ਆਧਾਰ ਤੇ ਕਾਬੂ ਕਰ ਕੇ ਤਲਾਸ਼ੀ ਲਈ ਗਈ ਤਾਂ ਤਾਂ ਉਸ ਪਾਸੋਂ 4 ਕਿੱਲੋ ਗਾਂਜਾ ਬਰਾਮਦ ਹੋਇਆ। ਪੁਲਿਸ ਵੱਲੋਂ ਮੁਲਜਮ ਨੂੰ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰਨ ਬਾਅਦ ਅਗਲੀ ਪੁਛਗਿੱਛ ਕੀਤੀ ਜਾਵੇਗੀ। ਪੁਲਿਸ ਵੱਲੋਂ ਇਸ ਦੇ ਬੈਕਵਰਡ ਅਤੇ ਫਾਰਵਰਡ ਲਿੰਕਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਪੁਲਿਸ ਨੂੰ ਮੁਲਜਮ ਦੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।