ਹਾਈ ਕੋਰਟ ਤੋਂ ਬਿਕਰਮ ਮਜੀਠੀਆ ਨੂੰ ਨਹੀਂ ਮਿਲੀ ਫੌਰੀ ਰਾਹਤ/ ਮਜੀਠੀਆ ਨੇ ਗ੍ਰਿਫਤਾਰੀ ਤੇ ਰਿਮਾਂਡ ਨੂੰ ਦਿੱਤੀ ਸੀ ਚੁਨੌਤੀ/ ਹੁਣ 4 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਅਗਲੀ ਸੁਣਵਾਈ

0
3

ਵਿਜੀਲੈਂਸ ਰਿਮਾਂਡ ਤੇ ਚੱਲ ਰਹੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਅਦਾਲਤ ਤੋਂ ਫੌਰੀ ਰਾਹਤ ਨਹੀਂ ਮਿਲੀ ਐ। ਬਿਕਰਮ ਮਜੀਠੀਆ ਨੇ ਹਾਈ ਕੋਰਟ ਤਕ ਪਹੁੰਚ ਕਰ ਕੇ ਆਪਣੀ ਗ੍ਰਿਫਤਾਰੀ ਤੇ ਰਿਮਾਂਡ ਨੂੰ ਚੁਨੌਤੀ ਦਿੱਤੀ ਸੀ।  ਅਦਾਲਤ ਨੇ ਕਿਹਾ ਕਿ ਕਿਉਂਕਿ ਤਾਜ਼ਾ ਰਿਮਾਂਡ ਆਰਡਰ ਪ੍ਰਾਪਤ ਨਹੀਂ ਹੋਇਆ ਹੈ, ਇਸ ਲਈ ਚੁਣੌਤੀ ਨਹੀਂ ਦਿੱਤੀ ਜਾ ਸਕਦੀ। ਸੁਣਵਾਈ ਦੇ ਦੌਰਾਨ ਮਜੀਠੀਆ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਨੂੰ ਅਜੇ ਤਕ ਰਿਮਾਂਡ ਦੀ ਕਾਪੀ ਪ੍ਰਾਪਤ ਨਹੀਂ ਹੋਈ ਐ। ਇਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 4 ਜੁਲਾਈ ਦੀ ਪਾ ਦਿੱਤੀ ਐ। ਦੱਸ ਦਈਏ ਕਿ ਮੁਹਾਲੀ ਕੋਰਟ ਨੇ ਬੀਤੇ ਦਿਨ ਬਿਕਰਮ ਸਿੰਘ ਮਜੀਠੀਆ ਦੇ ਵਿਜੀਲੈਂਸ ਰਿਮਾਂਡ ਵਿਚ ਚਾਰ ਦਿਨਾ ਦਾ ਵਾਧਾ ਕਰ ਦਿੱਤਾ ਸੀ। ਮਜੀਠੀਆ ਨੂੰ ਡਰੱਗ ਮਨੀ ਤੇ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਸੱਤ ਦਿਨਾ ਦੇ ਰਿਮਾਂਡ ਦੀ ਮਿਆਦ ਮੁੱਕਣ ਮਗਰੋਂ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਦੋਵੇਂ ਧਿਰਾਂ ਵਿਚਾਲੇ ਚਾਰ ਘੰਟੇ ਦੇ ਕਰੀਬ ਬਹਿਸ਼ ਚੱਲੀ। ਮਜੀਠੀਆ ਦੀ ਪੇਸ਼ੀ ਮੌਕੇ ਮੁਹਾਲੀ ਕੋਰਟ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਇਸ ਦੌਰਾਨ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਣੇ ਹੋਰਨਾਂ ਅਕਾਲੀ ਆਗੁਆਂ ਨੂੰ ਚੰਡੀਗੜ੍ਹ-ਮੁਹਾਲੀ ਦੀ ਸਰਹੱਦ ਨੇੜਿਓਂ ਹਿਰਾਸਤ ਵਿਚ ਲੈ ਲਿਆ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਸੂਬੇ ਵਿੱਚ ਅਣਐਲਾਨੀ ਐਮਰਜੈਂਸੀ ਲਾ ਦਿੱਤੀ ਹੈ। ਪੁਲਿਸ ਨੇ ਅੰਬ ਸਾਹਿਬ ਤੋਂ ਪੁਲਿਸ ਨਾਕੇ ਤੋੜ ਕੇ ਵਿਜੀਲੈਂਸ ਭਵਨ ਵੱਲ ਮਾਰਚ ਕਰਦੇ ਹੋਏ ਅਕਾਲੀ ਆਗੂਆਂ, ਦਰਬਾਰਾ ਸਿੰਘ ਗੁਰੂ, ਪਰਵਿੰਦਰ ਸਿੰਘ ਸੋਹਾਣਾ, ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਅਤੇ ਦਰਜਨਾਂ ਵਰਕਰਾਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ। ਸੁਖਬੀਰ ਸਣੇ ਬਾਕੀ ਆਗੂਆਂ ਨੂੰ ਫੇਜ਼ 11 ਦੇ ਥਾਣੇ ਵਿਚ ਲਿਜਾਣ ਤੋਂ ਕੁਝ ਦੇਰ ਬਾਅਦ ਛੱਡ ਦਿੱਤਾ ਗਿਆ।

LEAVE A REPLY

Please enter your comment!
Please enter your name here