
ਪੰਜਾਬ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਸਰਹੱਦੀ ਜ਼ਿਲ੍ਹਾ ਫਾਜਿਲਕਾ ਦੀ ਪੁਲਿਸ ਨੇ ਨਸ਼ਾ ਤਸਕਰਾਂ ਦੀਆਂ ਸ਼ੱਕੀ ਥਾਵਾਂ ਤੇ ਤਲਾਸ਼ੀ ਮੁਹਿਮ ਚਲਾਈ ਗਈ। ਐਸਐਸਪੀ ਫਾਜਿਲਕਾ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਵਿਚ 100 ਤੋਂ ਵਧੇਰੇ ਪੁਲਿਸ ਮੁਲਾਜਮਾਂ ਨੇ ਹਿੱਸਾ ਲਿਆ। ਪੁਲਿਸ ਅਧਿਕਾਰੀਆਂ ਨੇ ਘਰ ਘਰ ਜਾ ਕੇ ਬਾਰੀਕੀ ਨਾਲ ਜਾਂਚ ਕੀਤੀ। ਇਸੇ ਦੌਰਾਨ ਕੁੱਝ ਸ਼ੱਕੀ ਲੋਕ ਪੁਲਿਸ ਦੀ ਆਮਦ ਨੂੰ ਵੇਖਦਿਆਂ ਘਰਾਂ ਨੂੰ ਤਾਲੇ ਲਗਾ ਕੇ ਫਰਾਰ ਹੋ ਗਏ। ਐਸਐਸਪੀ ਨੇ ਨਸ਼ਾ ਤਸਕਰਾਂ ਨੂੰ ਸਖਤ ਚਿਤਾਵਨੀ ਦਿੰਦਿਆਂ ਕਿਹਾ ਕਿ ਕਿਸੇ ਨੂੰ ਵੀ ਨਸ਼ਿਆਂ ਦਾ ਕਾਰੋਬਾਰ ਕਰਨ ਦੀ ਇਜਾਜਤ ਨਹੀਂ ਹੋਵੇਗੀ ਅਤੇ ਫੜੇ ਜਾਣ ਤੇ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਸੇ ਦੌਰਾਨ ਇੱਕ ਨੌਜਵਾਨ ਪੁਲਿਸ ਨੂੰ ਦੇਖ ਦੌੜ ਗਿਆ ਜਿਸ ਨੂੰ ਪੁਲਿਸ ਨੇ ਕਾਬੂ ਕੀਤਾ ਤਾਂ ਉਹ ਕਹਿਣ ਲੱਗਾ ਕਿ ਮੈਂ ਕੋਈ ਨਸ਼ਾ ਨਹੀਂ ਕਰਦਾ ਮੇਰੀਆਂ ਬਾਹਾਂ ਚੈੱਕ ਕਰ ਲਓ ਚਾਹੇ ਪੈਂਟ ਲਹਾ ਕੇ ਚੈੱਕ ਕਰ ਲਓ। ਤਸਵੀਰਾਂ ਕੈਮਰੇ ਵਿੱਚ ਕੈਦ ਹੋ ਗਈਆਂ ਜੋ ਹਨ ਵਾਇਰਲ ਹੋ ਰਹੀਆਂ ਹਨ। ਦੱਸ ਦਈਏ ਕਿ ਪੁਲਿਸ ਦੇ ਵੱਲੋਂ ਲਗਾਤਾਰ ਨਸ਼ਿਆਂ ਦੇ ਖਿਲਾਫ ਚੱਲ ਰਹੇ ਅਭਿਆਨ ਦੇ ਤਹਿਤ ਜਿਲ੍ਹੇ ਭਰ ਅੰਦਰ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਪੁਲਿਸ ਨੇ ਕੁੱਝ ਸ਼ੱਕੀਆਂ ਨੂੰ ਹਿਰਾਸਤ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਐ।

