ਸਰਹੱਦੀ ਜ਼ਿਲ੍ਹਾ ਫਾਜਿਲਕਾ ਦੇ ਹਲਕਾ ਜਲਾਲਾਬਾਦ ਵਿਚ ਨਸ਼ੇ ਕਾਰਨ ਨੌਜਵਾਨਾਂ ਦੀਆਂ ਮੌਤਾਂ ਦਾ ਸਿਲਸਿਲਾ ਲਗਾਤਾਰ ਜਾਰੀ ਐ। ਤਾਜ਼ਾ ਮਾਮਲਾ ਹਲਕੇ ਦੇ ਗਾਂਧੀ ਨਗਰ ਇਲਾਕੇ ਤੋਂ ਸਾਹਮਣੇ ਆਇਆ ਐ, ਜਿੱਥੇ ਚਿੱਟੇ ਦੀ ਓਵਰਡੋਜ਼ ਨਾਲ ਇਕ ਹੋਰ ਨੌਜਵਾਨ ਮੌਤ ਦੇ ਮੂੰਹ ਵਿਚ ਜਾ ਪਿਆ ਐ। ਮ੍ਰਿਤਕ ਦੀ ਪਛਾਣ 24 ਸਾਲਾ ਅਮਨ ਪੁੱਤਰ ਪ੍ਰੀਤਮ ਸਿੰਘ ਵਜੋਂ ਹੋਈ ਐ। ਪਰਿਵਾਰ ਦੇ ਦੱਸਣ ਮੁਤਾਬਕ ਉਸ ਨੂੰ ਕਈ ਵਾਰ ਨਸ਼ਾ ਛੁਡਾਊ ਕੇਂਦਰ ਭੇਜਿਆ ਗਿਆ ਸੀ। ਬੀਤੇ ਦਿਨ ਚਿੱਟੇ ਦੀ ਓਵਰਡੋਦਜ਼ ਨਾਲ ਉਸਦੀ ਮੌਤ ਹੋ ਗਈ। ਸਥਾਨਕ ਪੁਲਿਸ ਦੇ ਦੱਸਣ ਮੁਤਾਬਕ ਘਟਨਾ ਦੀ ਜਾਂਚ ਕੀਤੀ ਜਾ ਰਹੀ ਐ। ਦੱਸ ਦਈਏ ਕਿ ਬੀਤੇ ਛੇ ਦਿਨਾਂ ਵਿੱਚ ਜਲਾਲਾਬਾਦ ਹਲਕੇ ਵਿੱਚ ਇਹ ਛੇਵੀਂ ਮੌਤ ਹੈ। ਪਰਿਵਾਰ ਦੇ ਦੱਸਣ ਮੁਤਾਬਕ ਮ੍ਰਿਤਕ ਲੰਬੇ ਸਮੇਂ ਤੋਂ ਚਿੱਟੇ ਦਾ ਆਦੀ ਸੀ ਅਸੇ ਉਸ ਨੂੰ ਕਈ ਨਸ਼ਾ ਛਡਾਉਣ ਲਈ ਦਵਾਈ ਵੀ ਲੈ ਕੇ ਦਿੱਤੀ ਗਈ। ਮ੍ਰਿਤਕ ਦੋ ਭਰਾ ਸਨ ਅਤੇ ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਐ। ਪਰਿਵਾਰ ਦੇ ਦੱਸਣ ਮੁਤਾਬਕ ਉਸ ਵੱਲੋਂ ਚਿੱਟੇ ਦਾ ਟੀਕਾ ਲਾਇਆ ਗਿਆ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ। ਉਧਰ ਇਸ ਮਾਮਲੇ ਤੇ ਜਲਾਲਾਬਾਦ ਥਾਣਾ ਸਿਟੀ ਦੇ ਸਭ ਇੰਸਪੈਕਟਰ ਮੈਡਮ ਅਮਨਦੀਪ ਨੇ ਕਿਹਾ ਕਿ ਪਰਿਵਾਰ ਵੱਲੋਂ ਪੁਲਿਸ ਨਾਲ ਕੋਈ ਵੀ ਸੰਪਰਕ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਨੌਜਵਾਨ ਦੀ ਮੌਤ ਨਸ਼ੇ ਕਾਰਨ ਹੀ ਹੋਈ ਐ, ਇਸ ਦਾ ਪਤਾ ਸ਼ਿਕਾਇਤ ਮਿਲਣ ਤੋਂ ਬਾਅਦ ਹੀ ਲੱਗ ਸਕਦਾ ਹੈ। ਪੁਲਿਸ ਵੱਲੋਂ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਚ ਕੀਤੀ ਜਾ ਰਹੀ ਐ।