ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਤਨਖਾਹੀਆ ਕਰਾਰ/ ਪੰਜ ਪਿਆਰਿਆਂ ਦੀ ਵਿਸ਼ੇਸ਼ ਮੀਟਿੰਗ ਦੌਰਾਨ ਲਿਆ ਗਿਆ ਫੈਸਲਾ

0
3

ਤਖ਼ਤ ਸ੍ਰੀ ਪਟਨਾ ਸਾਹਿਬ ਸਾਹਿਬ ਵੱਲੋਂ ਸ਼੍ਰੋਮਣੀ ਅਕਾਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆਂ ਕਰਾਰ ਦਿੱਤਾ ਗਿਆ ਐ। ਇਹ ਫੈਸਲਾ ਤਖਤ ਸਾਹਿਬ ਵਿਖੇ ਪੰਜ ਪਿਆਰੇ ਸਿੰਘ ਸਾਹਿਬਾਨ ਦੀ ਵਿਸ਼ੇਸ਼ ਇਕੱਤਰਤਾ ਦੌਰਾਨ ਲਿਆ ਗਿਆ ਐ। ਇਹ ਫੈਸਲਾ 21 ਮਈ 2025 ਨੂੰ ਸ਼ੁਰੂ ਹੋਏ ਉਸ ਘਟਨਾਕ੍ਰਮ ਦੇ ਸੰਦਰਭ ਵਿਚ ਲਿਆ ਗਿਆ, ਜਿਸ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਅਤੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਵੱਲੋਂ ਤਖ਼ਤ ਪਟਨਾ ਸਾਹਿਬ ਦੀ ਮਰਿਆਦਾ, ਸੰਵਿਧਾਨ ਅਤੇ ਉਪ-ਨਿਯਮਾਂ ਨੂੰ ਚੁਣੌਤੀ ਦਿੰਦਿਆਂ ਗੈਰ-ਸੰਵਿਧਾਨਿਕ ਦਖ਼ਲਅੰਦਾਜੀ ਕੀਤੀ ਗਈ। ਸੁਖਬੀਰ ਬਾਦਲ ਨੂੰ ਤਿੰਨ ਵਾਰ ਆਪਣਾ ਪੱਖ ਰੱਖਣ ਦਾ ਮੌਕਾ ਦਿੱਤਾ ਗਿਆ, ਪਰ ਉਨ੍ਹਾਂ ਦੇ ਪੇਸ਼ ਨਾ ਹੋਣ ਤੋਂ ਬਾਅਦ ਇਹ ਫੈਸਲਾ ਸੁਣਾਇਆ ਗਿਆ ਐ। ਖਬਰਾਂ  ਮੁਤਾਬਕ ਤਖ਼ਤ ਸ੍ਰੀ ਪਟਨਾ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਆਪਣਾ ਪੱਖ ਰੱਖਣ ਲਈ ਦੋ ਵਾਰ ਮੌਕਾ ਦਿੱਤਾ ਗਿਆ ਸੀ, ਪਰ ਉਹ ਪੇਸ਼ ਨਹੀਂ ਹੋਏ। ਤੀਜੀ ਵਾਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋਂ ਬੇਨਤੀ ਕਰਨ ‘ਤੇ 20 ਦਿਨ ਦਾ ਹੋਰ ਸਮਾਂ ਦਿੱਤਾ ਗਿਆ, ਪਰ ਫਿਰ ਵੀ ਸੁਖਬੀਰ ਬਾਦਲ ਵਲੋਂ ਹਾਜ਼ਰ ਨਾ ਹੋਣ ਕਾਰਨ ਇਹ ਸਖ਼ਤ ਰਵੱਈਆ ਅਪਨਾਇਆ ਗਿਆ ਹੈ। ਇਸ ਦੇ ਚੱਲਦੇ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪੰਜ ਪਿਆਰੇ ਸਿੰਘ ਸਾਹਿਬਾਨ ਵੱਲੋਂ ਇਹ ਫੈਸਲਾ ਲਿਆ ਗਿਆ ਕਿ ਸੁਖਬੀਰ ਸਿੰਘ ਬਾਦਲ ਨੇ ਤਖ਼ਤ ਸਾਹਿਬ ਦੇ ਆਦੇਸ਼ ਦੀ ਉਲੰਘਣਾ ਕੀਤੀ ਹੈ ਅਤੇ ਇਸ ਕਰਕੇ ਉਨ੍ਹਾਂ ਨੂੰ ਤਨਖਾਹੀਆ ਘੋਸ਼ਿਤ ਕੀਤਾ ਗਿਆ ਹੈ। ਦੱਸਣਯੋਗ  ਐ ਕਿ ਸਾਲ 2024 ਦੇ ਅਗੱਸਤ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖਾਹੀਆ ਕਰਾਰ ਕਰ ਦਿੱਤਾ ਗਿਆ ਸੀ। ਇਹ ਹੁਕਮ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਸੁਣਾਇਆ ਸੀ। ਇਹ ਸਜ਼ਾ 2007 ਤੋਂ 2017 ਤੱਕ ਦੇ ਅਕਾਲੀ ਸਰਕਾਰ ਵੇਲੇ ਵਾਪਰੇ ਘਟਨਾਕ੍ਰਮ ਦੇ ਸੰਦਰਭ ਵਿਚ ਲਿਆ ਗਿਆ ਸੀ। ਇਸ ਤੋਂ ਬਾਅਦ ਦਸੰਬਰ, 2024 ਵਿੱਚ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਗਏ ਮਾਮਲੇ ਨੂੰ ਲੈ ਕੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਵਿਖੇ ਹੋਈ ਸੀ। ਇਸ ਦੌਰਾਨ ਸੁਖਬੀਰ ਬਾਦਲ ਵੱਲੋਂ ਆਪਣੀ ਸਰਕਾਰ ਸਮੇਂ ਹੋਏ ਸਾਰੇ ਹੀ ‘ਗੁਨਾਹਾਂ’ ਨੂੰ ਕਬੂਲ ਕਰ ਲਿਆ ਗਿਆ। ਇਸ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਵੱਲੋਂ ਸੁਖਬੀਰ ਬਾਦਲ ਨੂੰ ਉਨ੍ਹਾਂ ਵੱਲੋਂ ਕੀਤੇ ‘ਗੁਨਾਹਾਂ’ ਲਈ ਸਜ਼ਾ ਦਾ ਐਲਾਨ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਪੰਜਾਂ ਤਖਤਾਂ ਉੱਤੇ ਜਾਂ ਲੱਗੀ ਹੋਈ ਸੇਵਾ ਨਿਭਾਈ ਸੀ ਜਿਸ ਵਿੱਚ ਪਹਿਰਾ ਦੇਣਾ, ਝੂਠੇ ਬਰਤਨਾਂ ਦੀ ਸੇਵਾ, ਕੀਰਤਨ ਸਰਵਣ ਕਰਨਾ, ਬਰਸ਼ਾ ਲੈ ਕੇ ਮੁੱਖ ਗੇਟ ਉੱਤੇ ਪਹਿਰਾ ਆਦਿ ਦੀ ਸਜ਼ਾ ਭੁਗਤਾਈ ਸੀ।

LEAVE A REPLY

Please enter your comment!
Please enter your name here