ਪੰਜਾਬ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਲਿਆਏਗੀ ਪੰਜਾਬ ਸਰਕਾਰ/ ਸੀਨੀਅਰ ਆਗੂ ਤੇ ਬੁਲਾਰਾ ਨੀਲ ਗਰਗ ਨੇ ਸਾਂਝਾ ਕੀਤੀ ਜਾਣਕਾਰੀ/ ਕਿਹਾ, ਪੰਜਾਬ ਦੀ ਧਰਤੀ ’ਤੇ ਬੇਅਦਬੀਆਂ ਦੀਆਂ ਘਟਨਾਵਾਂ ਬਰਦਾਸ਼ਤ ਨਹੀਂ… By admin - July 5, 2025 0 3 Facebook Twitter Pinterest WhatsApp ਪੰਜਾਬ ਸਰਕਾਰ ਛੇਤੀ ਹੀ ਵਿਧਾਨ ਸਭਾ ਸੈਸ਼ਨ ਬੁਲਾ ਕੇ ਸਖਤ ਕਾਨੂੰਨ ਲਿਆਉਣ ਜਾ ਰਹੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੀਨੀਅਰ ਆਗੂ ਤੇ ਬੁਲਾਰਾ ਨੀਲ ਗਰਗ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾ ਦੀ ਧਰਤੀ ਐ, ਜਿੱਥੇ ਬੇਅਦਬੀ ਵਰਗੀਆਂ ਘਟਨਾਵਾਂ ਦਾ ਵਾਪਰਨਾ ਬਹੁਤ ਦੁਖਦਾਈ ਐ। ਪੰਜਾਬ ਸਰਕਾਰ ਨੇ ਬੇਅਦਬੀਆਂ ਦੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦਿਵਾਉਣ ਲਈ ਨਵਾਂ ਕਾਨੂੰਨ ਲਿਆਂਦਾ ਜਾ ਰਿਹਾ ਐ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ 10-11 ਜੁਲਾਈ 2025 ਨੂੰ ਵਿਸ਼ੇਸ਼ ਸੈਸ਼ਨ ਬੁਲਾ ਕੇ ਕਾਨੂੰਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸਮੇਂ ਦੀਆਂ ਸਰਕਾਰਾਂ ਬੇਅਦਬੀ ਮਾਮਲਿਆਂ ਤੇ ਕੇਵਲ ਸਿਆਸਤ ਹੀ ਕਰਦੀਆਂ ਰਹੀਆਂ ਨੇ ਪਰ ਮੌਜੂਦਾ ਸਰਕਾਰ ਬੇਅਦਬੀ ਦੋਸ਼ੀਆਂ ਨੂੰ ਅਜਿਹੀ ਸਜ਼ਾ ਦਾ ਪ੍ਰਬੰਧ ਕਰਨ ਜਾ ਰਹੀ ਐ, ਜਿਸ ਦੇ ਲਾਗੂ ਹੋਣ ਨਾਲ ਦੋਸ਼ੀ 100 ਵਾਰ ਸੋਚਿਆ ਕਰਨਗੇ।