ਮੋਗਾ ਪੁਲਿਸ ਵੱਲੋਂ ਡਾਕਟਰ ਗੋਲੀ ਕਾਂਡ ਦੇ ਮੁਲਜ਼ਮਾਂ ਦਾ ਐਨਕਾਊਟਰ/ ਤਿੰਨ ਦੋਸ਼ੀਆਂ ਨੂੰ ਮੁਕਾਬਲੇ ਤੋਂ ਬਾਦ ਜ਼ਖਮੀ ਹਾਲਤ ’ਚ ਕੀਤਾ ਗ੍ਰਿਫਤਾਰ

0
60

ਪੰਜਾਬ ਪੁਲਿਸ ਨੇ ਪੰਜਾਬੀ ਅਦਾਕਾਰਾ ਤਾਨੀਆ ਦੇ ਪਿਤਾ ਅਨਿਲਜੀਤ ਕੰਬੋਜ ‘ਤੇ ਹਮਲੇ ਦੇ ਮਾਮਲੇ ਨੂੰ ਸੁਲਝਾ ਲਿਆ ਹੈ। ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਅੱਤਵਾਦੀ ਨੈੱਟਵਰਕ ਨਾਲ ਜੁੜੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਐ। ਤਿੰਨ ਮੁਲਜਮ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਹਥਿਆਰ ਅਤੇ ਘਟਨਾ ਵਿੱਚ ਵਰਤੀ ਗਈ ਕਾਰ ਵੀ ਬਰਾਮਦ ਕੀਤੀ ਹੈ। ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਸ ਕਾਰਵਾਈ ਨਾਲ ਟਾਰਗੇਟ ਕਿਲਿੰਗ ਦੀ ਇੱਕ ਵੱਡੀ ਸਾਜ਼ਿਸ਼ ਨੂੰ ਸਮੇਂ ਸਿਰ ਨਾਕਾਮ ਕਰ ਦਿੱਤਾ ਗਿਆ ਹੈ। ਪੁਲਿਸ ਨੇ ਹਮਲੇ ਪਿੱਛੇ ਬਦਨਾਮ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ ਦਾ ਹੱਥ ਹੋਣ ਦਾ ਦਾਅਵਾ ਕੀਤਾ ਐ। ਫਿਲਹਾਲ ਪੁਲਿਸ ਗਿਰੋਹ ਦੇ ਬਾਕੀ ਨੈੱਟਵਰਕ ਦੀ ਜਾਂਚ ਕਰ ਰਹੀ ਹੈ। ਦੱਸਣਯੋਗ ਐ ਇਕ ਡਾ. ਅਨਿਲ ਜੀਤ ਕੰਬੋਜ ਨੂੰ 4 ਜੁਲਾਈ ਨੂੰ ਮੋਗਾ ਜ਼ਿਲ੍ਹੇ ਦੇ ਕੋਟ ਈਸੇ ਖਾਂ ਵਿੱਚ ਦਵਾਈ ਲੈਣ ਲਈ ਕਲੀਨਿਕ ਆਏ ਨੌਜਵਾਨਾਂ ਨੇ ਗੋਲੀ ਮਾਰ ਦਿੱਤੀ ਸੀ ਅਤੇ ਉਨ੍ਹਾਂ ਦੀ ਹਾਲਤ ਅਜੇ ਵੀ ਨਾਜ਼ੁਕ ਬਣੀ ਹੋਈ ਐ। ਹਮਲੇ ਤੋਂ ਬਾਅਦ ਪੁਲਿਸ ‘ਤੇ ਮਾਮਲੇ ਦਾ ਦਬਾਅ ਵਧਦਾ ਜਾ ਰਿਹਾ ਸੀ, ਜਿਸ ਦੇ ਚਲਦਿਆਂ ਪੁਲਿਸ ਨੇ ਵੱਖ ਵੱਖ ਟੀਮਾਂ ਬਣਾ ਕੇ ਮੁਲਜਮਾਂ ਦੀ ਪੈੜ ਨੱਪੀ ਜਾ ਰਹੀ ਸੀ। ਇਸੇ ਦੌਰਾਨ ਪੁਲਿਸ ਨੂੰ ਮੁਲਜਮਾਂ ਬਾਰੇ ਖੁਫੀਆਂ ਜਾਣਕਾਰੀ ਮਿਲੀ ਸੀ, ਜਿਸ ਤੋਂ ਬਾਦ ਪੁਲਿਸ ਨੇ ਮੁਲਜਮਾਂ ਨੂੰ ਗ੍ਰਿਫਤਾਰ ਕਰਨ ਲਈ ਰੇਡ ਕੀਤੀ ਪਰ ਮੁਲਜਮਾਂ ਨੇ ਪੁਲਿਸ ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਤੋਂ ਬਾਅਦ ਜਵਾਬੀ ਕਾਰਵਾਈ ਕਰਦਿਆਂ ਪੁਲਿਸ ਨੇ ਤਿੰਨਾਂ ਨੂੰ ਜ਼ਖਮੀ  ਹਾਲਤ ਵਿਚ ਗ੍ਰਿਫ਼ਤਾਰ ਕੀਤਾ। ਦੋਸ਼ੀਆਂ ਦੀ ਪਛਾਣ ਗੁਰਲਾਲ, ਖੁਸ਼ਪ੍ਰੀਤ ਅਤੇ ਗੁਰਮਨ, ਵਾਸੀ ਤਰਨ ਤਾਰਨ ਵਜੋਂ ਹੋਈ ਐ। ਪੁਲਿਸ ਨੇ ਦੋਸ਼ੀਆਂ ਤੋਂ 2 ਪਿਸਤੌਲ (.30 ਬੋਰ) 10 ਕਾਰਤੂਸਾਂ ਦੇ ਨਾਲ, 1 ਪਿਸਤੌਲ (.32 ਬੋਰ) 3 ਕਾਰਤੂਸਾਂ ਦੇ ਨਾਲ ਅਤੇ 1 ਕਾਰ ਬਰਾਮਦ ਕੀਤੀ ਹੈ। ਫਤਿਹਗੜ੍ਹ ਪੰਜਤੂਰ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਇਸ ਮਾਡਿਊਲ ਦੇ ਅਗਲੇ ਅਤੇ ਪਿਛਲੇ ਲਿੰਕਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here