ਮੋਹਾਲੀ ਦੇ ਪਿੰਡ ਬਲੌਂਗੀ ’ਚ ਗਲੀਆਂ ਬਣਾਉਣ ਦਾ ਕੰਮ ਸ਼ੁਰੂ/ ਵਿਧਾਇਕ ਕੁਲਵੰਤ ਸਿੰਘ ਨੇ ਕੰਮ ਦਾ ਕੀਤਾ ਉਦਘਾਟਨ/ 35 ਲੱਖ ਦੀ ਲਾਗਤ ਨਾਲ ਲਾਇਬ੍ਰੇਰੀ ਉਸਾਰਨ ਦਾ ਕੀਤਾ ਐਲਾਨ

0
8

ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਐ, ਜਿਸ ਦੇ ਤਹਿਤ ਮੋਹਾਲੀ ਦੇ ਪਿੰਡ ਬਲੌਂਗੀ ਦੀਆਂ ਗਲੀਆਂ ਦੀ ਹਾਲਤ ਸੁਧਾਰਨ ਦਾ ਕੰਮ ਸ਼ੁਰੂ ਕੀਤਾ ਗਿਆ ਐ। 12 ਲੱਖ ਦੀ ਲਾਗਤ ਨਾਲ ਹੋਣ ਵਾਲੇ ਇਨ੍ਹਾਂ ਕੰਮਾਂ ਦਾ ਉਦਘਾਟਨ ਹਲਕਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ।  ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ  ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਇਕ ਇਕ ਕਰ ਕੇ ਪੂਰਾ ਕਰ ਰਹੀ ਐ। ਬਲੌਂਗੀ ਪਿੰਡ ਦੇ ਵਿਕਾਸ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿੰਡ ਦੀਆਂ ਗਲੀਆਂ ਦੀ ਹਾਲਤ ਸੁਧਾਰਨ ਦੇ ਨਾਲ ਨਾਲ ਬਰਸਾਤੀ ਪਾਣੀ ਦੀ ਨਿਕਾਸ ਦੇ ਖਾਸ ਪ੍ਰਬੰਧ ਕੀਤੇ ਜਾ ਰਹੇ ਨੇ। ਇਸ ਤੋਂ ਇਲਾਵਾ ਪਿੰਡ ਵਿਚ 35 ਲੱਖ ਦੀ ਲਾਗਤ ਨਾਲ ਇਕ ਲਾਇਬ੍ਰੇਰੀ ਵੀ ਸ਼ੁਰੂ ਕੀਤੀ ਜਾ ਰਹੀ ਐ। ਉਨ੍ਹਾਂ ਕਿਹਾ ਕਿ ਸਰਕਾਰ ਪਿੰਡਾਂ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਐ, ਜਿਸ ਦੇ ਤਹਿਤ ਆਉਂਦੇ ਦਿਨਾਂ ਦੌਰਾਨ ਵਿਕਾਸ ਕੰਮਾਂ ਵਿਚ ਤੇਜੀ ਲਿਆਂਦੀ ਜਾਵੇਗੀ।

LEAVE A REPLY

Please enter your comment!
Please enter your name here