
ਪੰਜਾਬ ਸਰਕਾਰ ਨੇ ਫਤਹਿਗੜ੍ਹ ਚੂੜੀਆਂ ਤਹਿਸੀਲ ਵਿਖੇ ਤੈਨਾਤ ਮਹਿਲਾ ਰਜਿਸਟਰੀ ਕਲੱਰਕ ਨੂੰ ਭ੍ਰਿਸ਼ਟਾਚਾਰ ਦੇ ਦੋਸ਼ਾਂ ਤਹਿਤ ਸਸਪੈਂਡ ਕਰ ਦਿੱਤਾ ਐ। ਇਹ ਕਾਰਵਾਈ ਕੈਬਨਿਟ ਮੰਤਰੀ ਹਰਦੀਪ ਸਿੰਘ ਖੁੱਡੀਆਂ ਤਕ ਸ਼ਿਕਾਇਤ ਪਹੁੰਚਣ ਤੋਂ ਬਾਅਦ ਕੀਤੀ ਗਈ ਐ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਲੋਕਾਂ ਨੇ ਤਹਿਸੀਲ ਵਿਚ ਭ੍ਰਿਸ਼ਟਾਚਾਰ ਅਤੇ ਐਨਓਸੀ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਸੀ, ਜਿਸ ਦੀਆਂ ਖਬਰਾਂ ਮੀਡੀਆ ਵਿਚ ਵੀ ਪ੍ਰਕਾਸ਼ਿਤ ਹੋਈਆਂ ਸੀ। ਇਸ ਤੋਂ ਬਾਦ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਖੁੱਡੀਆਂ ਦੇ ਧਿਆਨ ਵਿਚ ਲਿਆਂਦਾ ਗਿਆ, ਜਿਨ੍ਹਾਂ ਨੇ ਕਾਰਵਾਈ ਕਰਦਿਆਂ ਮਹਿਲਾ ਕਲੱਰਕ ਨੂੰ ਸਸਪੈਂਡ ਕਰ ਦਿੱਤਾ ਐ। ਹਲਕੇ ਨਾਲ ਸਬੰਧਤ ਆਪ ਆਗੂਆਂ ਨੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਸੁਧਰ ਜਾਣ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ ਜੋ ਕੋਈ ਵੀ ਭ੍ਰਿਸ਼ਟਾਚਾਰ ਦੀ ਕੋਸ਼ਿਸ਼ ਕਰੇਗਾ, ਉਸ ਖਿਲਾਫ ਇਸੇ ਤਰ੍ਹਾਂ ਐਕਸ਼ਨ ਲਿਆ ਜਾਵੇਗਾ। ਘਟਨਾ ਦੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਜੋਬਨ ਰੰਧਾਵਾ ਅਤੇ ਹਲਕਾ ਇੰਚਾਰਜ ਰਾਜੀਵ ਸ਼ਰਮਾ ਨੇ ਕਿਹਾ ਕਿ ਬੀਤੇ ਦਿਨੀ ਫਤਿਹਗੜ ਚੂੜੀਆਂ ਤਹਿਸੀਲ ’ਚ ਭਿ੍ਰਸ਼ਟਾਚਾਰ ਅਤੇ ਐਨਓਸੀ ਨੂੰ ਲੈ ਕੇ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਜਿਸ ਦੀਆਂ ਵੱਖ ਵੱਖ ਚੈਨਲਾਂ ਅਤੇ ਅਖਬਾਰਾਂ ’ਚ ਖਬਰਾਂ ਨਸ਼ਰ ਹੋਈਆਂ ਸਨ ਅਤੇ ਇਹ ਸਾਰਾ ਮਾਮਲਾ ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੇ ਧਿਆਨ ਵਿਚ ਲਿਆਂਦਾ ਸੀ ਜਿਨਾਂ ਵੱਲੋਂ ਕਾਰਵਾਈ ਕਰਦਿਆਂ ਫਤਿਹਗੜ ਚੂੜੀਆਂ ਤਹਿਸੀਲ ਦੀ ਮਹਿਲਾ ਕਲਰਕ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ ਹੈ। ਉਨ੍ਹਾਂ ਨੇ ਭ੍ਰਿਸ਼ਟ ਅਫਸਰਾਂ, ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਉਹ ਸੁਧਰ ਜਾਣ ਨਹੀਂ ਤੇ ਉਨਾਂ ਵਿਰੁਧ ਵੀ ਕਾਰਵਾਈ ਹੋਵੇਗੀ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਰਾਜੀਵ ਸ਼ਰਮਾ, ਲਖਵਿੰਦਰ ਸਿੰਘ ਬੱਲ, ਬਾਬਾ ਸਵੀਟਸ ਡੇਰਾ ਰੋਡ, ਕਿਸ਼ਨ ਕੁਮਾਰ ਗਾਮਾ, ਦੀਪ ਬੱਬੂ, ਸਤਨਾਮ ਸਿੰਘ ਅਕਾਸ਼ ਸਿੰਘ ਆਦਿ ਹਾਜ਼ਰ ਸਨ।

