ਗੁਰਦਾਸਪੁਰ ਦੇ ਪਿੰਡ ਬੈਂਸ ’ਚ ਅਣਪਛਾਤਿਆਂ ਨੇ ਘਰ ਨੂੰ ਬਣਾਇਆ ਨਿਸ਼ਾਨਾ/ ਘਰ ਦੇ ਗੇਟ ’ਤੇ ਗੋਲੀਆਂ ਚਲਾ ਕੇ ਹੋਏ ਫਰਾਰ, ਪਿੰਡ ’ਚ ਦਹਿਸ਼ਤ ਦਾ ਮਾਹੌਲ/ ਪੁਲਿਸ ਨੇ ਘਟਨਾ ਸਥਾਨ ’ਤੇ ਪਹੁੰਚ ਕੇ ਅਗਲੀ ਕਾਰਵਾਈ ਕੀਤੀ ਸ਼ੁਰੂ

0
12

ਗੁਰਦਾਸਪੁਰ ਦੇ ਪਿੰਡ ਬੈਂਸ ਵਿੱਚ ਬੀਤੇ ਕੱਲ੍ਹ ਦੇਰ ਰਾਤ ਮਾਹੌਲ ਉਸ ਵੇਲੇ ਸਹਿਮ ਵਾਲਾ ਬਣ ਗਿਆ ਜਦੋਂ ਮੋਟਰ ਸਾਈਕਲ ਤੇ ਸਵਾਰ ਹੋ ਕੇ ਆਏ ਤਿੰਨ ਅਣਪਛਾਤੇ ਨੌਜਵਾਨਾਂ ਨੇ ਪਹਿਲਾਂ ਇਕ ਘਰ ਦੇ ਗੇਟ ਤੇ ਤੇਜ਼ਧਾਰ ਹਥਿਆਰਾਂ ਨਾਲ ਵਾਰ ਕੀਤੇ ਅਤੇ ਫਿਰ ਗੋਲੀਆਂ ਚਲਾ ਕੇ ਫਰਾਰ ਗੋ ਗਏ। ਇਸ ਘਟਨਾ ਤੋਂ ਬਾਅਦ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਐ।  ਘਰ ਦੇ ਮਾਲਕ ਦੇ ਦੱਸਣ ਮੁਤਾਬਕ ਉਹ ਗੁਰਦੁਆਰਾ ਸਾਹਿਬ ਵਿਚ ਚੱਲ ਰਹੇ ਸਮਾਗਮ ਵਿਚੋਂ ਰਾਤ ਸਾਢੇ 10 ਦੇ ਕਰੀਬ ਘਰ ਪਰਤੇ ਸੀ ਕਿ ਇਸੇ ਦੌਰਾਨ ਤਿੰਨ ਨੌਜਵਾਨਾਂ ਨੇ ਘਰ ਦੇ ਅੱਗੇ ਆ ਕੇ ਲਲਕਾਰੇ ਮਾਰਦੇ ਹੋਏ ਫਾਇਰਿੰਗ ਕੀਤੀ ਅਤੇ ਫਰਾਰ ਹੋ ਗਏ।  ਇਸ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ ਗਈ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਐ। ਪੁਲਿਸ ਵੱਲੋਂ ਇਲਾਕੇ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਖੰਗਾਲੀ ਜਾ ਰਹੀ ਐ। ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਘਟਨਾ ਲਈ ਜ਼ਿੰਮੇਵਾਰ ਲੋਕਾਂ ਨੂੰ ਟਰੇਸ ਕਰ ਕੇ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਐ। ਪੁਲਿਸ ਵੱਲੋਂ ਮਾਮਲੇ ਦੀ ਵੱਖ ਵੱਖ ਐਂਗਲਾਂ ਤੋਂ ਜਾਂਚ ਕੀਤੀ ਜਾ ਰਹੀ ਐ।

LEAVE A REPLY

Please enter your comment!
Please enter your name here