ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਦਾ ਗੁਆਢੀ ਮੁਲਕ ਚੀਨ ਦੀ ਨਿੰਦਾ/ ਆਪਰੇਸ਼ਨ ਸੰਧੂਰ ਦੌਰਾਨ ਨਿਭਾਏ ਰੋਲ ਨੂੰ ਦੱਸਿਆ ਮੰਦਭਾਗਾ/ ਕਿਹਾ, ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਪਹੁੰਚਾ ਰਿਹਾ ਸੀ ਚੀਨ

0
32

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਮਿੱਤਲ ਨੇ ਗੁਆਢੀ ਮੁਲਕ ਚੀਨ ਤੇ ਆਪਰੇਸ਼ਨ ਸੰਧੂਰ ਦੌਰਾਨ ਪਾਕਿਸਤਾਨ ਨੂੰ ਭਾਰਤ ਖਿਲਾਫ ਉਕਸਾਉਣ ਦੇ ਗੰਭੀਰ ਇਲਜ਼ਾਮ ਲਾਏ ਨੇ। ਇਸ ਸਬੰਧੀ ਮੀਡੀਆ ਨਾਲ ਗੱਲਬਾਤ ਕਰਦਿਆਂ ਅਸ਼ੋਕ ਮਿੱਤਲ ਨੇ ਕਿਹਾ ਕਿ ਲੰਮੇ ਸਮੇਂ ਤੋਂ ਪਾਕਿਸਤਾਨੀ ਜ਼ਮੀਨ ਦਾ ਭਾਰਤ ਵਿਚ ਅਤਿਵਾਦ ਫੈਲਾਉਣ ਲਈ ਹੁੰਦਾ ਆਇਆ ਐ ਪਰ ਭਾਰਤ ਨੇ ਆਪਰੇਸ਼ਨ ਸੰਧੂਰ ਜ਼ਰੀਏ ਗੁਆਢੀ ਮੁਲਕ ਨੂੰ ਸਾਫ ਸੰਦੇਸ਼ ਦਿੱਤਾ ਐ ਕਿ ਭਾਰਤ ਆਪਣੇ ਨਾਗਰਿਕਾ ਦੀ ਰਾਖੀ ਲਈ ਕਿਸੇ ਵੀ ਹੱਦ ਤਕ ਜਾ ਸਕਦਾ ਐ। ਉਨ੍ਹਾਂ ਕਿਹਾ ਕਿ ਆਪਰੇਸ਼ਨ ਸੰਧੂਰ ਦੌਰਾਨ ਚੀਨ ਨੇ ਪਾਕਿਸਤਾਨ ਨੂੰ ਹਰ ਤਰ੍ਹਾਂ ਦੀ ਮਦਦ ਦੇਣ ਦੇ ਨਾਲ ਨਾਲ ਭਾਰਤ ਤੇ ਪਲਟਵਾਰ ਲਈ ਉਕਸਾਇਆ ਸੀ। ਉਨ੍ਹਾਂ ਕਿਹਾ ਕਿ ਚੀਨ ਇਕ ਚਲਾਕ ਦੁਸ਼ਮਣ ਐ, ਇਸ ਲਈ ਭਾਰਤ ਨੂੰ ਪਾਕਿਸਤਾਨ ਦੇ ਨਾਲ ਨਾਲ ਚੀਨ ਦੀਆਂ ਗਤੀਵਿਧੀਆਂ ਤੇ ਵੀ ਨਜ਼ਰ ਰੱਖਣੀ ਚਾਹੀਦੀ ਐ। ਕੇਂਦਰ ਸਰਕਾਰ ਦੇ ਸਖ਼ਤ ਫੈਸਲਿਆਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਭਾਰਤ ਆਪਣੇ ਹਿੱਤਾਂ ਦੀ ਰਾਖੀ ਲਈ ਕਿਸੇ ਵੀ ਹੱਦ ਤੱਕ ਜਾਣ ਦੀ ਹਿੰਮਤ ਦਿਖਾਵੇ। ਉਨ੍ਹਾਂ ਇਹ ਵੀ ਕਿਹਾ ਕਿ ਪਾਕਿਸਤਾਨ ਅਤੇ ਚੀਨ ਵਿਚਕਾਰ ਡੂੰਘਾ ਗੱਠਜੋੜ ਭਾਰਤ ਦੀ ਅਖੰਡਤਾ ਲਈ ਇੱਕ ਵੱਡਾ ਖ਼ਤਰਾ ਹੈ, ਕਿਉਂਕਿ ਦੋਵੇਂ ਦੇਸ਼ ਭਾਰਤ ਨੂੰ ਅਸਥਿਰ ਕਰਨ ਲਈ ਕੋਈ ਵੀ ਕਦਮ ਚੁੱਕਣ ਲਈ ਤਿਆਰ ਹਨ। ਉਨ੍ਹਾਂ ਨੇ ਅੰਤਰਰਾਸ਼ਟਰੀ ਭਾਈਚਾਰੇ ਨੂੰ ਪਾਕਿਸਤਾਨ ਅਤੇ ਚੀਨ ਦੀਆਂ ਗਤੀਵਿਧੀਆਂ ‘ਤੇ ਨਜ਼ਰ ਰੱਖਣ ਅਤੇ ਭਾਰਤ ਦੀ ਸੁਰੱਖਿਆ ਅਤੇ ਅਖੰਡਤਾ ਵਿੱਚ ਸਹਿਯੋਗ ਕਰਨ ਦੀ ਅਪੀਲ ਵੀ ਕੀਤੀ। ਦੱਸਣਯੋਗ ਐ ਕਿ ਆਪ੍ਰੇਸ਼ਨ ਸੰਧੂਰ ਦੇ ਤਹਿਤ, ਭਾਰਤ ਨੇ ਹਾਲ ਹੀ ਵਿੱਚ ਪਾਕਿਸਤਾਨ ਦੀ ਸਰਹੱਦ ਦੇ ਅੰਦਰ ਅੱਤਵਾਦੀ ਟਿਕਾਣਿਆਂ ਵਿਰੁੱਧ ਵੱਡੀ ਕਾਰਵਾਈ ਕੀਤੀ ਸੀ। ਇਸ ਆਪ੍ਰੇਸ਼ਨ ਨੇ ਦੋਵਾਂ ਦੇਸ਼ਾਂ ਵਿਚਕਾਰ ਤਣਾਅ ਵਧਾ ਦਿੱਤਾ ਹੈ, ਜਿਸ ਦੇ ਚਲਦਿਆਂ ਭਾਰਤ ਵਿੱਚ ਇਸਦੇ ਰਾਜਨੀਤਿਕ ਅਤੇ ਰਣਨੀਤਕ ਪਹਿਲੂਆਂ ‘ਤੇ ਚਰਚਾ ਤੇਜ਼ ਹੋ ਗਈ ਹੈ।

LEAVE A REPLY

Please enter your comment!
Please enter your name here