ਸੰਗਰੂਰ ਪਹੁੰਚੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਬਿਆਨ/ ਸਿੱਖਿਆ ਖੇਤਰ ਵਿਚ ਕੀਤੀਆਂ ਪ੍ਰਾਪਤੀਆਂ ਬਾਰੇ ਸਾਂਝਾ ਕੀਤੀ ਜਾਣਕਾਰੀ/ ਨੈਸ਼ਨਲ ਅਚੀਵਮੈਂਟ ਸਰਵੇ ’ਚ ਅੱਵਲ ਰਹਿਣ ਨੂੰ ਦੱਸਿਆ ਵੱਡੀ ਪ੍ਰਾਪਤੀ

0
28

ਨੈਸ਼ਨਲ ਅਚੀਵਮੈਂਟ ਸਰਵੇ ਵਿੱਚੋਂ ਪੰਜਾਬ ਪਹਿਲੇ ਨੰਬਰ ਉੱਤੇ ਆਉਣ ਤੇ ਸੰਗਰੂਰ ਵਿਖੇ ਰਾਜ ਪੱਧਰੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਮੁੱਖ ਮੰਤਰੀ ਮਾਨ, ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਤੋਂ ਇਲਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੀ ਮੌਜੂਦ ਰਹੇ। ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸਿੱਖਿਆ ਖੇਤਰ ਵਿਚ ਤਿੰਨ ਸਾਲਾਂ ਦੌਰਾਨ ਕੀਤੇ ਕੰਮਾਂ ਦੀ ਬਦੌਲਤ ਪੰਜਾਬ ਅੰਦਰ ਸਿੱਖਿਆ ਦਾ ਮਿਆਰ ਕਾਫੀ ਉੱਚਾ ਹੋਇਆ ਐ, ਜਿਸ ਦੇ ਸਦਕਾ ਨੈਸ਼ਨਲ ਅਚੀਵਮੈਂਟ ਸਰਵੇ ਵਿਚ ਵੀ ਪੰਜਾਬ ਨੂੰ ਸਰਵੋਤਮ ਸਥਾਨ ਹਾਸਲ ਹੋਇਆ ਐ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਯਤਨਾਂ ਸਦਕਾ ਪੰਜਾਬ 29ਵੇਂ ਸਥਾਨ ਤੋਂ ਪਹਿਲਾਂ ਸਥਾਨ ਤੇ ਆਉਣ ਵਿਚ ਕਾਮਯਾਬ ਰਿਹਾ ਐ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਕੂਲਾਂ ਦੇ ਪ੍ਰਬੰਧ ਸੁਧਾਰਨ ਦੇ ਨਾਲ ਨਾਲ ਅਧਿਆਪਕਾਂ ਲਈ ਵੀ ਵੱਡੇ ਕਦਮ ਚੁੱਕੇ ਨੇ, ਜਿਸ ਦੀ ਬਤੌਲਤ ਪਹਿਲਾਂ ਜਿਹੜੇ ਅਧਿਆਪਕਾਂ ਨੂੰ ਹੱਕ ਲੈਣ ਲਈ ਡਾਂਗਾਂ ਖਾਣੀਆਂ ਪੈਂਦੀਆਂ ਸੀ, ਉੱਥੇ ਹੀ ਹੁਣ ਅਧਿਆਪਕਾਂ ਨੂੰ ਚੰਗੀਆਂ ਤਨਖਾਹਾਂ ਤੇ ਸਨਮਾਨਯੋਗ ਵਿਵਹਾਰ ਮਿਲ ਰਿਹਾ ਐ।  ਉਨ੍ਹਾਂ ਕਿਹਾ ਜਿਹੜੇ ਅਧਿਆਪਕਾਂ ਨੂੰ ਪਹਿਲਾਂ ਮਹਿਜ 5500 ਹੀ ਮਿਲਦੇ ਸੀ ਉੱਥੇ ਹੀ ਹੁਣ ਉਨ੍ਹਾਂ ਨੂੰ ਪੱਕੀ ਨੌਕਰੀ ਦੇ ਨਾਲ ਨਾਲ ਤਿੰਨ ਗੁਣਾਂ ਵੱਧ ਤਨਖਾਹਾਂ ਮਿਲ ਰਹੀਆਂ ਨੇ।

LEAVE A REPLY

Please enter your comment!
Please enter your name here