ਪੰਜਾਬ ਕਪੂਰਥਲਾ ਦੇ ਪਿੰਡ ਨੱਥਾਚਾਹਲ ’ਚ ਜ਼ਮੀਨੀ ਵਿਵਾਦ ਨੂੰ ਲੈ ਕੇ ਲੜਾਈ/ ਜ਼ਮੀਨ ਦੀ ਨਿਸ਼ਾਨਦੇਹੀ ਮੌਕੇ ਹੋਏ ਝਗੜੇ ’ਚ 4 ਜ਼ਖਮੀ/ ਗੰਭੀਰ ਹਾਲਤ ਚ ਹਸਪਤਾਲ ਕਰਵਾਇਆ ਦਾਖਲ, ਪੁਲਿਸ ਕਰ ਰਹੀ ਜਾਂਚ By admin - July 9, 2025 0 10 Facebook Twitter Pinterest WhatsApp ਕਪੂਰਥਲਾ ਦੇ ਪਿੰਡ ਨੱਥੂ ਚਾਹਲ ਵਿਖੇ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ ਵਿਚ ਚਾਰ ਵਿਅਕਤੀ ਜਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਦੋ ਧਿਰਾਂ ਵਿਚਾਲੇ 5 ਕਨਾਲ 8 ਮਰਲੇ ਜਮੀਨ ਨੂੰ ਲੈ ਕੇ ਝਗੜਾ ਚੱਲ ਰਿਹਾ ਐ। ਅੱਜ ਪੁਲਿਸ ਦੀ ਮੌਜੂਦਗੀ ਵਿਚ ਮਾਲ ਵਿਭਾਗ ਦੇ ਅਧਿਕਾਰੀ ਜ਼ਮੀਨ ਦੀ ਨਿਸ਼ਾਨਦੇਹੀ ਕਰਨ ਆਏ ਸੀ, ਜਿੱਥੇ ਦੋਵੇਂ ਧਿਰਾਂ ਆਪਸ ਵਿਚ ਭਿੱੜ ਗਈਆਂ। ਇਸ ਦੌਰਾਨ ਦੋਵੇਂ ਧਿਰਾਂ ਦੇ 4 ਜਣੇ ਗੰਭੀਰ ਜ਼ਖਮੀ ਹੋਏ ਨੇ, ਜਿਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਐ। ਪੁਲਿਸ ਨੇ ਜ਼ਖਮੀਆਂ ਦੇ ਬਿਆਨਾਂ ਤੇ ਜਾਂਚ ਸ਼ੁਰੂ ਕਰ ਦਿੱਤੀ ਐ। ਸਿਵਲ ਹਸਪਤਾਲ ਵਿਖੇ ਜੇਰੇ ਇਲਾਜ ਗੁਰਦੇਵ ਸਿੰਘ ਪੁੱਤਰ ਅਰਜੁਨ ਸਿੰਘ ਵਾਸੀ ਨੱਥੂ ਚਾਹਲ ਨੇ ਦੱਸਿਆ ਕਿ ਉਸ ਨੇ ਆਪਣੇ ਪਿੰਡ ਦੇ ਹੀ ਵਿਅਕਤੀ ਕੋਲੋਂ 5 ਕਨਾਲ 8 ਮਰਲੇ ਜਗ੍ਹਾ ਖਰੀਦੀ ਸੀ, ਜਿਸ ਦੀ ਅੱਜ ਨਿਸ਼ਾਨਦੇਹੀ ਕਰਵਾਉਣ ਵਾਸਤੇ ਪਟਵਾਰੀ, ਕਾਨੂੰਗੋ ਅਤੇ ਥਾਣਾ ਸਦਰ ਦੀ ਪੁਲਿਸ ਮੌਕੇ ‘ਤੇ ਮੌਜੂਦ ਸੀ। ਗੁਰਦੇਵ ਸਿੰਘ ਨੇ ਦੱਸਿਆ ਕਿ ਇਸੇ ਦੌਰਾਨ ਦੂਜੀ ਧਿਰ ਵਿਚ ਸ਼ਾਮਲ ਕੁੱਝ ਵਿਅਕਤੀਆਂ ਵਲੋਂ ਨਿਸ਼ਾਨਦੇਹੀ ਰੋਕਣ ਦੀ ਕੋਸ਼ਿਸ਼ ਕੀਤੀ ਗਈ, ਜਦੋਂ ਅਸੀਂ ਇਸ ਦਾ ਵਿਰੋਧ ਕੀਤਾ ਤਾਂ ਉਨ੍ਹਾਂ ਨੇ ਪ੍ਰਸ਼ਾਸਨ ਦੇ ਸਾਹਮਣੇ ਹੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੈਨੂੰ ਅਤੇ ਮੇਰੇ ਸਾਥੀ ਕੁਲਦੀਪ ਸਿੰਘ ਪੁੱਤਰ ਧੰਨਾ ਸਿੰਘ, ਅਜੀਤ ਸਿੰਘ ਪੁੱਤਰ ਭਾਨ ਸਿੰਘ, ਬਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀਆਨ ਨੱਥੂ ਚਾਹਲ ਜਖ਼ਮੀ ਕਰ ਦਿੱਤਾ, ਜਿਨ੍ਹਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਵਿਖੇ ਦਾਖਲ ਕਰਵਾਇਆ, ਜਿੱਥੇ ਡਿਊਟੀ ਡਾਕਟਰ ਸਿਧਾਰਥ ਬਿੰਦਰਾ ਵਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਐਮ.ਐਲ.ਆਰ. ਕੱਟ ਕੇ ਥਾਣਾ ਸਦਰ ਨੂੰ ਭੇਜ ਦਿੱਤੀ ਗਈ ਹੈ। ਥਾਣਾ ਸਦਰ ਦੇ ਐਸ.ਐਚ.ਓ. ਨਿਰਵੈਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਕਾਨੂੰਗੋ ਨਵਜੋਤ ਕੌਰ ਵਲੋਂ ਵੀ ਲਿਖਤੀ ਸ਼ਿਕਾਇਤ ਆ ਚੁੱਕੀ ਹੈ ਕਿ ਸਰਕਾਰੀ ਕੰਮ ਵਿਚ ਵਿਘਨ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਉਹ ਜ਼ਖਮੀਆਂ ਦੇ ਵੀ ਬਿਆਨ ਲੈ ਕੇ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਉਣਗੇ।