ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤੇ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ/ 20 ਗਰਾਮ ਨਸ਼ੀਲਾ ਪਦਾਰਥ, ਡਰੱਗ ਮਨੀ ਤੇ ਕੰਪਿਊਟਰ ਕੰਡਾ ਬਰਾਮਦ

0
9

ਗੁਰਦਾਸਪੁਰ ਦੇ ਥਾਣਾ ਧਾਰੀਵਾਲ ਦੀ ਪੁਲਿਸ ਨੇ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ ਇਕ ਪਤੀ-ਪਤਨੀ ਸਮੇਤ ਤਿੰਨ ਜਣਿਆਂ ਨੂੰ ਨਸ਼ੀਲੇ ਪਦਾਰਥ ਤੇ ਡਰੱਗ ਮਨੀ ਸਮੇਤ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਐ। ਪੁਲਿਸ ਨੇ ਇਨ੍ਹਾਂ ਦੇ ਕਬਜੇ ਵਿਚੋਂ 20 ਗਰਾਮ ਨਸ਼ੀਲਾ ਪਦਾਰਥ, ਕੰਪਿਊਟਰ ਕੰਡਾ ਅਤੇ 3500 ਰੁਪਏ ਡਰੱਗ ਮਨੀ ਬਰਾਮਦ ਕੀਤੀ ਐ।  ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਚਓ ਪਰਮਿੰਦਰ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਨਾਕੇਬੰਦੀ ਦੌਰਾਨ ਪਤੀ-ਪਤਨੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਦੇ ਕਬਜੇ ਵਿਚੋਂ 20 ਗ੍ਰਾਮ ਹੇਲ, 3500 ਡਰੱਗ ਮਣੀ ਅਤੇ ਇੱਕ ਕੰਪਿਊਟਰ ਕੰਡਾ ਬਰਾਮਦ ਕੀਤਾ ਗਿਆ। ਮੁਲਜਮਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਅੰਗਦ ਸਿੰਘ ਅਤੇ ਗੁਰਮੀਤ ਕੌਰ ਪਤਨੀ ਸੁਖਵਿੰਦਰ ਸਿੰਘ ਵਾਸੀ ਰੰਧਾਵਾ ਕਲੋਨੀ ਵਜੋਂ ਹੋਈ ਐ। ਇਸੇ ਤਰ੍ਹਾਂ ਦੂਜੇ ਮੁਲਜਮ ਦੀ ਪਛਾਣ ਸੋਬਨਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਜਫਰਵਾਲ ਵਜੋਂ ਹੋਈ ਐ। ਪੁਲਿਸ ਨੇ ਮੁਲਜਮਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।

LEAVE A REPLY

Please enter your comment!
Please enter your name here