ਬਰਨਾਲਾ ’ਚ ਮੋਟਰ ਸਾਈਕਲ ਸਵਾਰਾਂ ਦੋ ਸਾਲਾ ਬੱਚਾ ਅਗਵਾ/ ਬੱਚੇ ਨੂੰ ਅਗਵਾ ਕਰਨ ਦੀ ਘਟਨਾ ਸੀਸੀਟੀਵੀ ਕੈਮਰੇ ’ਚ ਕੈਦ ਪੁਲਿਸ ਨੇ ਸੀਸੀਟੀਵੀ ਫੁਟੇਜ਼ ਦੇ ਆਧਾਰ ’ਤੇ ਭਾਲ ਕੀਤੀ ਸ਼ੁਰੂ

0
11

ਬਰਨਾਲਾ ਸ਼ਹਿਰ ਅੰਦਰ ਇਕ ਦੋ ਸਾਲਾ ਬੱਚੇ ਦੇ ਅਗਵਾ ਹੋਣ ਦੀ ਖਬਰ ਸਾਹਮਣੇ ਆਈ ਐ। ਘਟਨਾ ਸ਼ਹਿਰ ਦੇ ਅਨਾਜ ਮੰਡੀ ਇਲਾਕੇ ਦੀ ਐ, ਜਿੱਥੇ ਝੁੱਗੀ-ਝੌਂਪੜੀਆਂ ਵਿਚ ਰਹਿੰਦੇ ਇਕ ਪ੍ਰਵਾਸੀ ਮਜਦੂਰ ਦਾ ਬੱਚਾ ਘਰ ਦੇ ਬਾਹਰ ਖੇਡ ਰਿਹਾ ਸੀ ਕਿ ਮੋਟਰ ਸਾਈਕਲ ਤੇ ਆਏ ਦੋ ਅਣਪਛਾਤੇ ਵਿਅਕਤੀ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਏ। ਬੱਚੇ ਦੀ ਮਾਂ ਦੇ ਦੱਸਣ ਮੁਤਾਬਕ ਅਣਪਛਾਤੇ ਮੋਟਰ ਸਾਈਕਲ ਸਵਾਰ ਪਹਿਲਾਂ ਤੋਂ ਹੀ ਗਲੀਆਂ ਵਿਚ ਘੁੰਮ ਰਹੇ ਸੀ ਅਤੇ ਫਿਰ ਅਚਾਨਕ ਬੱਚੇ ਨੂੰ ਚੁੱਕ ਕੇ ਫਰਾਰ ਹੋ ਗਏ। ਬੱਚੇ ਨੂੰ ਲੈ ਕੇ ਜਾਣ ਦੀ ਘਟਨਾ ਸੀਸੀਟੀਵੀ ਕੈਮਰੇ ਵਿਚ ਕੈਦ ਹੋ ਗਈ ਐ। ਉਧਰ ਘਟਨਾ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਐ। ਪਰਿਵਾਰ ਨੇ ਇਸ ਦੀ ਸੂਚਨਾ ਤੁਰੰਤ ਸਥਾਨਕ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਮੌਕੇ ਤੇ ਪਹੁੰਚੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ਤੇ ਅਗਵਾਕਾਰਾਂ ਦੀ ਭਾਲ ਸ਼ੁਰੂ ਕਰ ਦਿੱਤੀ ਐ। ਮੌਕੇ ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਅਗਵਾਕਾਰਾਂ ਨੂੰ ਛੇਤੀ ਹੀ ਕਾਬੂ ਕਰ ਲੈਣ ਦਾ ਭਰੋਸਾ ਦਿੱਤਾ ਐ। ਪੂਰੀ ਖਬਰ ਲਈ ਹੇਠਾਂ ਦਿੱਤੇ ਲਿੰਕ ਤੇ ਕਲਿਕ ਕਰੋ ਜੀ…।

https://youtu.be/MIpKgOmlAPQ

LEAVE A REPLY

Please enter your comment!
Please enter your name here