ਫਿਰੋਜ਼ਪੁਰ ਪੁਲਿਸ ਨੇ ਸੁਲਝਾਇਆ ਚੋਰੀ ਦਾ ਮਾਮਲਾ/ 72 ਗਰਾਮ ਚੋਰੀਸ਼ੁਦਾ ਸੋਨੇ ਸਮੇਤ ਮੁਲਜ਼ਮ ਗ੍ਰਿਫਤਾਰ

0
25

 

ਫਿਰੋਜ਼ਪੁਰ ਪੁਲਿਸ ਨੇ ਬੀਤੀ 15-16 ਜੂਨ ਦੀ ਦਰਮਿਆਨੀ ਰਾਤ ਨੂੰ ਥਾਣਾ ਸਿਟੀ ਇਲਾਕੇ ਅੰਦਰ ਹੋਈ ਚੋਰੀ ਦਾ ਮਾਮਲਾ ਸੁਲਝਾ ਲਿਆ ਐ। ਪੁਲਿਸ ਨੇ ਇਕ ਮੁਲਜਮ ਨੂੰ ਗ੍ਰਿਫਤਾਰ ਕਰ ਕੇ ਉਸ ਦੇ ਕਬਜੇ ਵਿਚੋਂ 72 ਗਰਾਮ ਸੋਨਾ ਬਰਾਮਦ ਕੀਤਾ ਐ। ਫੜੇ ਗਏ ਮੁਲਜਮ ਦੀ ਪਛਾਣ ਰੋਮਨ, ਵਾਸੀ ਸੇਖਾ ਵਾਲੀ ਬਸਤੀ ਫਿਰੋਜਪੁਰ ਵਜੋਂ ਹੋਈ ਐ। ਪੁਲਿਸ ਨੇ ਮੁਲਜਮ ਕੋਲੋਂ ਦੋ ਔਰਤਾਂ ਦੀਆਂ ਚੂੜੀਆਂ, ਇੱਕ ਹਾਰ, ਦੋ ਕਾਂਟੇ ਦੇ ਸੈੱਟ ਅਤੇ ਇੱਕ ਮੁੰਦਰੀ ਬਰਾਮਦ ਕੀਤੀ ਐ। ਬਰਾਮਦ ਹੋਏ ਗਣਿਹਿਆਂ ਦਾ ਵਜਨ 72 ਗਰਾਮ ਐ। ਪੁਲਿਸ ਨੇ ਮੁਲਜਮ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ।  ਇਸ ਸਬੰਧੀ ਕੀਤੀ ਗਈ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ  ਐਸਐਸਪੀ ਭੁਪਿੰਦਰ ਸਿੰਘ ਨੇ ਕਿਹਾ ਕਿ ਪੁਲਿਸ ਵੱਲੋਂ ਲੁੱਟ-ਖੋਹ ਤੇ ਚੋਰੀ ਦੀਆਂ ਘਟਨਾਵਾਂ ਵਿਚ ਸ਼ਾਮਲ ਲੋਕਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ, ਜਿਸ ਤਹਿਤ 15, 16 ਜੂਨ ਦੀ ਦਰਮਿਆਨੀ ਰਾਤ ਨੂੰ ਰਮਨ ਦੇ ਘਰੋਂ ਸੋਨਾ ਅਤੇ ਨਕਦੀ ਚੋਰੀ ਹੋਣ ਦੇ ਮਾਮਲੇ ਵਿੱਚ 20 ਜੂਨ ਨੂੰ ਸਿਟੀ ਥਾਣੇ ਵਿੱਚ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਤੋਂ ਬਾਅਦ, ਪੁਲਿਸ ਨੇ ਖੁਫੀਆ ਤਕਨੀਕੀ ਉਪਕਰਣਾਂ ਅਤੇ ਸੀਸੀਟੀਵੀ ਕੈਮਰਿਆਂ ਦੀ ਮਦਦ ਨਾਲ ਦੋਸ਼ੀ ਨੂੰ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਐ। ਮੁਲਜਮ ਦੀ ਪਛਾਣ ਰੋਮਨ, ਉਮਰ ਲਗਭਗ 29 ਸਾਲ, ਥਾਣਾ ਸਿਟੀ ਫਿਰੋਜ਼ਪੁਰ ਅਧੀਨ ਸ਼ੇਖਾ ਵਾਲੀ ਬਸਤੀ ਦੇ ਰਹਿਣ ਵਾਲੇ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਬਰਾਮਦ ਕੀਤੀਆਂ ਗਈਆਂ ਚੀਜ਼ਾਂ ਵਿੱਚੋਂ ਦੋ ਔਰਤਾਂ ਦੀਆਂ ਚੂੜੀਆਂ, ਇੱਕ ਔਰਤਾਂ ਦਾ ਹਾਰ, ਦੋ ਔਰਤਾਂ ਦੇ ਕਾਂਟੇ ਦੇ ਸੈੱਟ ਅਤੇ ਇੱਕ ਔਰਤ ਮੁੰਦਰੀ, ਜਿਸ ਵਿੱਚ ਕੁੱਲ 72 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ ਹੈ।

LEAVE A REPLY

Please enter your comment!
Please enter your name here