ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕੁਰਾਲੀ ਵਿਖੇ ਹੋਣ ਵਾਲੇ ਕਈ ਵਿਕਾਸ ਕੰਮਾਂ ਦੇ ਨੀਂਹ ਪੱਥਰ ਰੱਖੇ। ਵੱਖ ਵੱਖ ਵਾਰਡਾਂ ਵਿਚ ਹੋਣ ਵਾਲੇ ਇਨ੍ਹਾਂ ਵਿਕਾਸ ਕੰਮਾਂ ਤੇ ਸਾਢੇ-6 ਕਰੋੜ ਰੁਪਏ ਖਰਚੇ ਜਾਣਗੇ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਅਨਮੋਲ ਗਗਨ ਮਾਨ ਨੇ ਕਿਹਾ ਕਿ ਕਾਂਗਰਸੀ ਪ੍ਰਧਾਨ ਵੱਲੋਂ ਕੁਰਾਲੀ ਸ਼ਹਿਰ ਨੂੰ ਅਣਗੋਲਿਆ ਕੀਤਾ ਗਿਆ ਸੀ, ਜਿਸ ਦੇ ਚਲਦਿਆਂ ਇੱਥੇ ਕੋਈ ਵਿਕਾਸ ਕੰਮ ਨਹੀਂ ਹੋ ਸਕਿਆ ਪਰ ਹੁਣ ਉਹ ਖੁਦ ਲਗਾਤਾਰ ਕੁਰਾਲੀ ਸ਼ਹਿਰ ਵਿਚ ਆਉਣਗੇ ਅਤੇ ਸਾਰੇ ਵਿਕਾਸ ਕੰਮਾਂ ਨੂੰ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਜਾਵੇਗਾ। ਕੌਂਸਲਰ ਬਹਾਦਰ ਸਿੰਘ ਓਕੇ ਨੇ ਅਨਮੋਲ ਗਗਨ ਮਾਨ ਦੇ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਕਈ ਨਵੇਂ ਕੰਮਾਂ ਦਾ ਉਦਘਾਟਨ ਹੋਇਆ ਐ, ਜਿਨ੍ਹਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਿਆ ਜਾਵੇਗਾ। ਕੌਂਸਲਰ ਨੰਦੀਪਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਵਿਕਾਸਮਈ ਸੋਚ ਸਦਕਾ ਸ਼ਹਿਰ ਦੇ ਵਿਕਾਸ ਲਈ ਕਈ ਸਾਰੇ ਕੰਮਾਂ ਦੀ ਸ਼ੁਰੂਆਤ ਹੋਈ ਐ ਜਿਨ੍ਹਾਂ ਦੇ ਪੂਰਾ ਹੋਣ ਨਾਲ ਕੁਰਾਲੀ ਸ਼ਹਿਰ ਦੀ ਨੁਹਾਰ ਬਦਲ ਜਾਵੇਗੀ।