ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਬਰਨਾਲਾ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਸੇ ਤਹਿਤ ਅੱਜ ਬਰਨਾਲਾ ਪੁਲਿਸ ਨੇ ਨਸ਼ਾ ਤਸਕਰੀ ਨਾਲ ਜੁੜੀ ਮਹਿਲਾ ਦੀ ਦੁਕਾਨ ਤੇ ਪੀਲਾ ਪੰਜਾ ਚਲਾਇਆ ਗਿਆ ਐ। ਜਾਣਕਾਰੀ ਅਨੁਸਾਰ ਉਸ਼ਾ ਰਾਣੀ ਪਤਨੀ ਵੀਰਬਲ ਵੱਲੋਂ ਨਸ਼ਿਆਂ ਦੀ ਕਮਾਈ ਨਾਲ ਧਨੌਲਾ ਅਨਾਜ ਮੰਡੀ ਵਿਚ ਦੁਕਾਨ ਬਣਆਈ ਹੋਈ ਸੀ, ਜਿਸ ਨੂੰ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਢਾਹ ਦਿੱਤਾ ਐ। ਪੁਲਿਸ ਦੇ ਦੱਸਣ ਮੁਤਾਬਕ ਮੁਲਜਮਾਂ ਖਿਲਾਫ ਨਸ਼ਾ ਤਸਕਰੀ ਦੇ ਪੰਜ ਮਾਮਲੇ ਦਰਜ ਨੇ ਅਤੇ ਉਹ ਜਮਾਨਤ ਤੇ ਬਾਹਰ ਆਈ ਹੋਈ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਐਸਪੀ ਮੁਹੰਮਦ ਸਰਫਰਾਜ ਆਲਮ ਨੇ ਦੱਸਿਆ ਕਿ ਬਰਨਾਲਾ ਦੇ ਧਨੋਲਾ ਦੀ ਅਨਾਜ ਮੰਡੀ ਵਿੱਚ ਊਸ਼ਾ ਰਾਣੀ ਨਾਮ ਦੀ ਮਹਿਲਾ ਨੇ ਨਸ਼ਿਆਂ ਦੀ ਕਮਾਈ ਨਾਲ ਦੁਕਾਨ ਬਣਾਈ ਹੋਈ ਸੀ। ਇਸ ਉੱਪਰ ਨਸ਼ਾ ਤਸਕਰੀ ਦੇ ਪੰਜ ਮੁਕਦਮੇ ਦਰਜ ਹਨ ਅਤੇ ਉਹ ਜਮਾਨਤ ਤੇ ਆਈ ਹੋਈ ਹੈ। ਮਾਰਕੀਟ ਕਮੇਟੀ ਧਨੋਲਾ ਵੱਲੋਂ ਉਕਤ ਔਰਤ ਨੂੰ ਨੋਟਿਸ ਵੀ ਜਾਰੀ ਕੀਤੇ ਗਏ ਸਨ। ਅੱਜ ਪੁਲਿਸ ਪ੍ਰਸ਼ਾਸਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਹ ਦੁਕਾਨ ਢਾਹ ਢੇਰੀ ਕਰਕੇ ਸਖਤ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਇਸ ਤੋਂ ਇਲਾਵਾ ਉਸ ਦੀਆਂ ਦੂਜੀਆਂ ਜਾਇਦਾਦਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਨਸ਼ਾ ਤਸਕਰ ਨਸ਼ਾ ਵੇਚ ਕੇ ਪ੍ਰੋਪਰਟੀ ਬਣਾਏਗਾ ਤਾਂ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਕਿਸੇ ਨੌਜਵਾਨ ਦਾ ਭਵਿੱਖ ਨਸ਼ੇ ਦੇ ਵਿੱਚ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਉਹਨਾਂ ਦੱਸਿਆ ਕਿ ਹੁਣ ਤੱਕ ਬਰਨਾਲਾ ਪੁਲਿਸ ਵੱਲੋਂ 6 ਨਸ਼ਾ ਤਸਕਰਾਂ ਦੇ ਘਰ ਅਤੇ ਦੁਕਾਨਾਂ ਢਾਹ ਢੇਰੀ ਕਰਕੇ ਵੱਡੀ ਕਾਰਵਾਈ ਕੀਤੀ ਜਾ ਚੁੱਕੀ ਹੈ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ, ਤਾਂ ਜੋ ਜ਼ਿਲ੍ਹੇ ਅੰਦਰ ਨਸ਼ੇ ਨੂੰ ਪੂਰਨ ਤੌਰ ਤੇ ਖਤਮ ਕੀਤਾ ਜਾ ਸਕੇ।