ਜਲੰਧਰ ਪੁਲਿਸ ਵੱਲੋਂ ਕੁੱਟਮਾਰ ਮਾਮਲੇ ਦੇ ਮੁਲਜ਼ਮ ਗ੍ਰਿਫਤਾਰ/ ਵਰਕਸ਼ਾਪ ਸੰਚਾਲਕ ਨਾਲ ਕੁੱਟਮਾਰ ਦੀ ਵਾਇਰਲ ਹੋਈ ਸੀ ਵੀਡੀਓ/ ਪੁਲਿਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਕੀਤੀ ਕਾਰਵਾਈ

0
12

ਜਲੰਧਰ ਪੁਲਿਸ ਨੇ ਵਰਕਸ਼ਾਪ ਸੰਚਾਲਕ ਦੀ ਕੁੱਟਮਾਰ ਮਾਮਲੇ ਵਿਚ ਤਿੰਨ ਜਣਿਆਂ ਨੂੰ ਗ੍ਰਿਫਤਾਰ ਕੀਤਾ ਐ। ਜਾਣਕਾਰੀ ਅਨੁਸਾਰ ਜਲੰਧਰ ਦੇ ਰਾਮਾ ਮੰਡੀ ਅਧੀਨ ਆਉਂਦੇ ਕਾਕੀ ਪਿੰਡ ਵਿੱਚ ਵਰਕਸ਼ਾਪ ਸੰਚਾਲਕ ਦੀ ਕੁੱਟਮਾਰ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ। ਵੀਡੀਓ ਵਾਇਰਲ ਹੋਣ ਤੋਂ ਬਾਅਦ ਹਰਕਤ ਵਿੱਚ ਆਈ ਪੁਲਿਸ ਨੇ ਪੀੜਤ ਦੇ ਬਿਆਨਾਂ ‘ਤੇ ਤਿੰਨ ਦੋਸ਼ੀਆਂ ਨੂੰ ਨਾਮਜ਼ਦ ਕਰ ਕੇ ਕਾਰਵਾਈ ਸ਼ੁਰੂ ਕੀਤੀ ਐ। ਪੁਲਿਸ ਨੇ ਤਿੰਨ ਦੋਸ਼ੀਆਂ ਟਰੇਸ ਕਰ ਕੇ ਗ੍ਰਿਫਤਾਰ ਕਰ ਲਿਆ ਐ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਮਾ ਮੰਡੀ ਥਾਣੇ ਦੇ ਇੰਚਾਰਜ ਨੇ ਦੱਸਿਆ ਕਿ ਕਾਕੀ ਪਿੰਡ ਵਿੱਚ ਵਰਕਸ਼ਾਪ ਸੰਚਾਲਕ ਦੀ ਕੁੱਟਮਾਰ ਦੀ ਵੀਡੀਓ ਵਾਇਰਲ ਹੋਈ ਸੀ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਇੱਕ ਦੋਸ਼ੀ ਨੂੰ ਟਰੇਸ ਕਰਕੇ ਉਸਨੂੰ ਗ੍ਰਿਫਤਾਰ ਕਰ ਲਿਆ। ਉਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ, ਦੋ ਹੋਰ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਗਿਆ ਅਤੇ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਇੰਚਾਰਜ ਨੇ ਕਿਹਾ ਕਿ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਕਿ ਦੋਸ਼ੀ ਇਲਾਕੇ ਵਿੱਚ ਗਲਤ ਕੰਮ ਕਰਦੇ ਹਨ, ਅਤੇ ਜਦੋਂ ਉਸਨੇ ਇਸਦਾ ਵਿਰੋਧ ਕੀਤਾ ਤਾਂ ਉਸਦੀ ਕੁੱਟਮਾਰ ਕੀਤੀ ਗਈ। ਉਥੇ ਹੀ ਦੋਸ਼ੀਆਂ ਨੇ ਪੀੜਤ ਵੱਲੋਂ ਉਨ੍ਹਾਂ ਦੀ ਔਰਤ ਨਾਲ ਛੇੜਛਾੜ ਦੇ ਇਲਜਾਮ ਲਾਏ ਨੇ।

LEAVE A REPLY

Please enter your comment!
Please enter your name here