ਪੰਜਾਬ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁਧ ਮੁਹਿੰਮ ਤਹਿਤ ਨਸ਼ਾ ਤਸਕਰਾਂ ਖਿਲਾਫ ਲਗਾਤਾਰ ਸਿਕੰਜਾ ਕੱਸਿਆ ਜਾ ਰਿਹਾ ਐ। ਇਸੇ ਤਹਿਤ ਕਾਰਵਾਈ ਕਰਦਿਆਂ ਅੰਮ੍ਰਿਤਸਰ ਅਧੀਨ ਆਉਂਦੇ ਥਾਣਾ ਗੁਮਟਾਲਾ ਦੀ ਪੁਲਿਸ ਨੇ ਕਾਰ ਸਵਾਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜੇ ਵਿਚੋਂ 310 ਗਰਾਮ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਲਤ ਕੀਤੀ ਐ। ਜਾਣਕਾਰੀ ਅਨੁਸਾਰ ਤਿੰਨ ਕਾਰ ਸਵਾਰ ਨੌਜਵਾਨਾਂ ਨੇ ਪੁਲਿਸ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕੀਤੀ, ਜਿਨ੍ਹਾਂ ਦਾ ਪੁਲਿਸ ਨੇ ਪਿੱਛਾ ਕੀਤਾ ਤਾਂ ਘਬਰਾਹਟ ਵਿਚ ਆ ਕੇ ਉਨ੍ਹਾਂ ਕਾਰ ਇਕ ਖੰਭੇ ਨਾਲ ਜਾ ਟਕਰਾਈ, ਜਿਸ ਤੋਂ ਬਾਅਦ ਪਿੱਛਾ ਕਰ ਰਹੀ ਪੁਲਿਸ ਨੇ ਤਿੰਨਾਂ ਨੂੰ ਕਾਬੂ ਕਰ ਲਿਆ। ਇਸ ਤੋਂ ਬਾਅਦ ਕਾਰ ਦੀ ਤਲਾਸ਼ੀ ਲੈਣ ਦੌਰਾਨ ਕਾਰ ਵਿਚੋਂ 310 ਗਰਾਮ ਹੋਰੈਇਨ ਬਰਾਮਦ ਹੋਈ। ਪੁਲਿਸ ਨੇ ਤਿੰਨਾਂ ਖਿਲਾਫ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਐ। ਪੁਲਿਸ ਨੂੰ ਮੁਲਜਮਾਂ ਅਗਲੀ ਪੁਛਗਿੱਛ ਦੌਰਾਨ ਹੋਰ ਖੁਲਾਸੇ ਹੋਣ ਦੀ ਉਮੀਦ ਐ।