ਪੰਜਾਬ ਅਬੋਹਰ ’ਚ ਸੰਜੇ ਵਰਮਾ ਦੇ ਪਰਿਵਾਰ ਨੂੰ ਮਿਲੇ ਸੁਖਬੀਰ ਬਾਦਲ; ਪਰਿਵਾਰ ਨਾਲ ਔਖੀ ਘੜੀ ’ਚ ਦੁੱਖ ਕੀਤਾ ਸਾਂਝਾ; ਸਰਕਾਰ ਵੱਲ ਸੇਧੇ ਨਿਸ਼ਾਨੇ, ਡੀਜੀਪੀ ਤੋਂ ਛੇਤੀ ਮੰਗ ਕਾਰਵਾਈ By admin - July 13, 2025 0 7 Facebook Twitter Pinterest WhatsApp \ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਅਬੋਹਰ ਪਹੁੰਚੇ ਜਿਥੇ ਉਨ੍ਹਾਂ ਨੇ ਸੰਜੇ ਵਰਮਾ ਕਤਲ ਕਾਂਡ ਵਿਚ ਮਾਰੇ ਗਏ ਪਰਿਵਾਰਕ ਮੈਂਬਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਮ੍ਰਿਤਕ ਦੇ ਭਰਾ ਜਗਤ ਵਰਮਾ ਅਤੇ ਹੋਰ ਪਰਿਵਾਰਕ ਮੈਂਬਰਾਂ ਨੂੰ ਭਰੋਸਾ ਦਿਵਾਇਆ ਕਿ ਅਕਾਲੀ ਦਲ ਹਮੇਸ਼ਾ ਪੀੜਤ ਪਰਿਵਾਰ ਦੇ ਨਾਲ ਖੜਾ ਹੈ। ਇਸ ਮੌਕੇ ਉਨ੍ਹਾਂ ਨੇ ਡੀਜੀਪੀ ਪੰਜਾਬ ਤੋਂ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਦੀ ਮੰਗ ਕੀਤੀ ਤਾਂ ਜੋ ਪਰਿਵਾਰ ਨੂੰ ਇਨਸਾਫ ਮਿਲ ਸਕੇ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ “ਸੰਜੇ ਵਰਮਾ ਦੀ ਗੈਂਗਸਟਰਾਂ ਵੱਲੋਂ ਦਿਨ ਦਿਹਾੜੇ ਕੀਤੀ ਗਈ ਹੱਤਿਆ ਗੰਭੀਰ ਚਿੰਤਾ ਦਾ ਵਿਸ਼ਾ ਹੈ। ਜੇਕਰ ਪੰਜਾਬ ‘ਚ ਇੰਝ ਰੋਜ਼ਾਨਾ ਦਿਨ ਦਿਹਾੜੇ ਕਤਲ ਹੋਣ ਲੱਗ ਪਏ ਤਾਂ ਲੋਕਾਂ ਦੀ ਸੁਰੱਖਿਆ ਕਿਵੇਂ ਹੋਵੇਗੀ? ਪੰਜਾਬ ਸਰਕਾਰ ਵੱਲ ਨਿਸ਼ਾਨਾ ਸੇਧਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਦਾ ਕੋਈ ਮੁੱਖ ਮੰਤਰੀ ਨਹੀਂ, ਸੂਬਾ ਦਿੱਲੀ ਤੋਂ ਚਲਾਇਆ ਜਾ ਰਿਹਾ ਹੈ। ਅਬੋਹਰ ਕਤਲ ਕਾਂਡ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਨਾਕਾਮੀ ਨੂੰ ਬਿਆਨ ਕਰਦਾ ਹੈ। ਆਖ਼ਰੀ ਤਿੰਨ ਸਾਲਾਂ ਤੋਂ ਪੰਜਾਬ ਵਿੱਚ ਲੁੱਟਾਂ, ਕਤਲਾਂ ਅਤੇ ਗੈਰਕਾਨੂੰਨੀ ਸਰਗਰਮੀਆਂ ਦੀ ਭਰਮਾਰ ਹੈ।